July 30, 2026, 10:11 am
----------- Advertisement -----------
HomeNewsLatest Newsਆਸਟ੍ਰੇਲੀਆਈ ਫੌਜ ਦਾ ਹੈਲੀਕਾਪਟਰ ਕ੍ਰੈਸ਼, ਚਾਲਕ ਦਲ ਦੇ 4 ਮੈਂਬਰ ਲਾਪਤਾ

ਆਸਟ੍ਰੇਲੀਆਈ ਫੌਜ ਦਾ ਹੈਲੀਕਾਪਟਰ ਕ੍ਰੈਸ਼, ਚਾਲਕ ਦਲ ਦੇ 4 ਮੈਂਬਰ ਲਾਪਤਾ

Published on

----------- Advertisement -----------

ਆਸਟ੍ਰੇਲੀਆ ਤੋਂ ਹੈਲੀਕਾਪਟਰ ਕਰੈਸ਼ ਹੋਣ ਦੀ ਘਟਨਾ ਸਾਹਮਣੇ ਆਈ ਹੈ। ਆਸਟ੍ਰੇਲੀਆਈ ਫੌਜ ਦਾ ਹੈਲੀਕਾਪਟਰ ਕੁਈਨਜ਼ਲੈਂਡ ਨੇੜੇ ਸਮੁੰਦਰ ਵਿੱਚ ਹਾਦਸਾਗ੍ਰਸਤ ਹੋ ਗਿਆ। ਇਹ ਘਟਨਾ ਭਾਰਤੀ ਸਮੇਂ ਮੁਤਾਬਕ ਸ਼ੁੱਕਰਵਾਰ ਦੇਰ ਸ਼ਾਮ ਅਮਰੀਕਾ ਨਾਲ ਸਾਂਝੇ ਫੌਜੀ ਅਭਿਆਨ ਦੌਰਾਨ ਵਾਪਰੀ। ਆਸਟ੍ਰੇਲੀਆ ਦੇ ਰੱਖਿਆ ਮੰਤਰੀ ਨੇ ਦੱਸਿਆ ਕਿ MRH90 ਹੈਲੀਕਾਪਟਰ, ਜਿਸ ਨੂੰ ਤਾਈਪਾਨ ਵੀ ਕਿਹਾ ਜਾਂਦਾ ਹੈ, ਰਾਤ ​​ਕਰੀਬ 8 ਵਜੇ ਇਕ ਹੋਰ ਫੌਜੀ ਹੈਲੀਕਾਪਟਰ ਨਾਲ ਸਿਖਲਾਈ ਲੈ ਰਿਹਾ ਸੀ। ਜਿਸ ਦੌਰਾਨ ਇਹ ਕਰੈਸ਼ ਹੋ ਗਿਆ।
ਇਸ ਤੋਂ ਤੁਰੰਤ ਬਾਅਦ ਇਕ ਹੋਰ ਹੈਲੀਕਾਪਟਰ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ, ਜੋ ਅਜੇ ਵੀ ਜਾਰੀ ਹੈ। ਹਾਦਸੇ ਕਾਰਨ ਸਾਂਝੀ ਫੌਜੀ ਕਾਰਵਾਈ ਨੂੰ ਰੋਕ ਦਿੱਤਾ ਗਿਆ ਹੈ। ਰੱਖਿਆ ਮੰਤਰੀ ਰਿਚਰਡ ਮਾਰਲਸ ਨੇ ਕਿਹਾ ਕਿ ਕੁਈਨਜ਼ਲੈਂਡ ਦੇ ਤੱਟ ‘ਤੇ ਆਸਟ੍ਰੇਲੀਅਨ ਡਿਫੈਂਸ ਫੋਰਸ (ਏ.ਡੀ.ਐੱਫ.) ਦਾ ਹੈਲੀਕਾਪਟਰ ਸਮੁੰਦਰ ‘ਚ ਹਾਦਸਾਗ੍ਰਸਤ ਹੋਣ ਕਾਰਨ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ। ਅਜੇ ਤੱਕ ਚਾਰ ਜਹਾਜ਼ਾਂ ਦੇ ਚਾਲਕ ਦਲ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

*ਚੰਡੀਗੜ੍ਹ, 29 ਜੁਲਾਈ,2026*:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ...

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...