October 25, 2026, 11:52 am
----------- Advertisement -----------
HomeNewsBreaking Newsਆਸਟ੍ਰੇਲੀਆਈ ਅਰਬਪਤੀ ਟਾਈਟੈਨਿਕ-2 ਜਹਾਜ਼ ਬਣਾਉਣ ਦੀ ਤਿਆਰੀ 'ਚ, 2345 ਯਾਤਰੀ ਕਰਨਗੇ ਇਸ...

ਆਸਟ੍ਰੇਲੀਆਈ ਅਰਬਪਤੀ ਟਾਈਟੈਨਿਕ-2 ਜਹਾਜ਼ ਬਣਾਉਣ ਦੀ ਤਿਆਰੀ ‘ਚ, 2345 ਯਾਤਰੀ ਕਰਨਗੇ ਇਸ ‘ਚ ਸਫਰ

Published on

----------- Advertisement -----------

 ਆਸਟ੍ਰੇਲੀਆ ਦੇ ਅਰਬਪਤੀ ਅਤੇ ਸਾਬਕਾ ਸੰਸਦ ਮੈਂਬਰ ਕਲਾਈਵ ਪਾਲਮਰ 1912 ਵਿਚ ਡੁੱਬੇ ਟਾਈਟੈਨਿਕ ਜਹਾਜ਼ ਦੀ ਤਰਜ਼ ‘ਤੇ ਇਕ ਕਰੂਜ਼ ਜਹਾਜ਼ ਬਣਾਉਣ ਦੀ ਤਿਆਰੀ ਕਰ ਰਹੇ ਹਨ। ਇਸ ਜਹਾਜ਼ ਦਾ ਨਾਂ ਟਾਈਟੈਨਿਕ-2 ਰੱਖਿਆ ਗਿਆ ਹੈ। ਇਸ ਲਈ ਟੈਂਡਰ ਦੇਣ ਦਾ ਕੰਮ ਸ਼ੁਰੂ ਹੋ ਗਿਆ ਹੈ। 

ਸੀਐਨਐਨ ਦੀ ਰਿਪੋਰਟ ਮੁਤਾਬਕ ਜਹਾਜ਼ ਬਣਾਉਣ ਵਾਲੇ ਨੂੰ ਇਸ ਸਾਲ ਦੇ ਅੰਤ ਤੱਕ ਠੇਕਾ ਦਿੱਤਾ ਜਾਵੇਗਾ। ਜਹਾਜ਼ ਦੇ ਨਿਰਮਾਣ ਦਾ ਕੰਮ ਅਗਲੇ ਸਾਲ ਸ਼ੁਰੂ ਹੋ ਜਾਵੇਗਾ। ਇਹ ਜਹਾਜ਼ 833 ਫੁੱਟ ਲੰਬਾ ਅਤੇ 105 ਫੁੱਟ ਚੌੜਾ ਹੋਵੇਗਾ। ਜਹਾਜ਼ ਵਿੱਚ 9 ਡੈੱਕ ਹੋਣਗੇ। ਇਸ ਦੇ 835 ਕੈਬਿਨਾਂ ਵਿੱਚ ਲਗਭਗ 2345 ਯਾਤਰੀਆਂ ਦੀ ਸਹੂਲਤ ਹੋਵੇਗੀ। ਇਨ੍ਹਾਂ ਵਿੱਚੋਂ ਲਗਭਗ ਅੱਧੇ ਯਾਤਰੀ ਪਹਿਲੀ ਸ਼੍ਰੇਣੀ ਵਿੱਚ ਸਫ਼ਰ ਕਰਨਗੇ। 

 ਸੀਐਨਐਨ ਮੁਤਾਬਕ ਬੁੱਧਵਾਰ ਨੂੰ ਜਹਾਜ਼ ਬਣਾਉਣ ਦੇ ਐਲਾਨ ਤੋਂ ਬਾਅਦ ਕਲਾਈਵ ਦੀ ਟੀਮ ਨੇ 8 ਮਿੰਟ ਦਾ ਵੀਡੀਓ ਵੀ ਸਾਂਝਾ ਕੀਤਾ। ਇਹ ਜਹਾਜ਼ ਦਾ ਖਾਕਾ ਅਤੇ ਇਸਦੇ ਕਮਰਿਆਂ ਦੀ ਬਣਤਰ ਨੂੰ ਦਰਸਾਉਂਦਾ ਹੈ। ਇਸ ਦੇ ਲਈ ਕਲਾਈਵ ਨੇ 2012 ‘ਚ ਬਲੂ ਸਟਾਰ ਲਾਈਨ ਨਾਂ ਦੀ ਕੰਪਨੀ ਵੀ ਸ਼ੁਰੂ ਕੀਤੀ ਸੀ।  ਟਾਈਟੈਨਿਕ ਜਹਾਜ਼ ਨੂੰ ਬਣਾਉਣ ਵਾਲੀ ਕੰਪਨੀ ਦਾ ਨਾਮ ਵਾਈਟ ਸਟਾਰ ਲਾਈਨ ਸੀ। ਇਸੇ ਤਰਜ਼ ‘ਤੇ ਕਲਾਈਵ ਨੇ ਆਪਣੀ ਕੰਪਨੀ ਦਾ ਨਾਂ ਤੈਅ ਕੀਤਾ।

ਕੰਪਨੀ ਦੇ ਬੁਲਾਰੇ ਨੇ ਕਿਹਾ ਕਿ ਕਰੂਜ਼ ‘ਤੇ ਆਉਣ ਵਾਲੇ ਯਾਤਰੀਆਂ ਨੂੰ 1900 ਸਦੀ ਦੀ ਥੀਮ ‘ਤੇ ਕੱਪੜੇ ਪਾਉਣ ਲਈ ਕਿਹਾ ਜਾਵੇਗਾ। ਇਹ ਲਾਜ਼ਮੀ ਨਹੀਂ ਹੋਵੇਗਾ।ਮੀਡੀਆ ਰਿਪੋਰਟਾਂ ਮੁਤਾਬਕ ਕਲਾਈਵ ਨੇ ਸਭ ਤੋਂ ਪਹਿਲਾਂ 2012 ‘ਚ ਟਾਈਟੈਨਿਕ ਵਰਗਾ ਦੂਜਾ ਜਹਾਜ਼ ਬਣਾਉਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਇਸਨੂੰ 2018 ਵਿੱਚ ਦੁਬਾਰਾ ਲਾਂਚ ਕੀਤਾ ਗਿਆ। ਠੀਕ ਇੱਕ ਸਾਲ ਬਾਅਦ, ਕੋਵਿਡ -19 ਮਹਾਂਮਾਰੀ ਦੇ ਕਾਰਨ, ਕਰੂਜ਼ ਵਿੱਚ ਲੋਕਾਂ ਦੀ ਦਿਲਚਸਪੀ ਘੱਟ ਗਈ। ਹੁਣ 6 ਸਾਲਾਂ ਬਾਅਦ ਆਸਟ੍ਰੇਲੀਆਈ ਅਰਬਪਤੀ ਨੇ ਫਿਰ ਤੋਂ ਜਹਾਜ਼ ਬਣਾਉਣ ਦੀ ਯੋਜਨਾ ਜਾਰੀ ਕੀਤੀ ਹੈ। 

10 ਅਪ੍ਰੈਲ, 1912 ਨੂੰ ਟਾਇਟੈਨਿਕ ਆਪਣੇ ਸਮੇਂ ਦਾ ਸਭ ਤੋਂ ਵੱਡਾ ਜਹਾਜ਼, ਆਪਣੀ ਪਹਿਲੀ ਅਤੇ ਆਖਰੀ ਯਾਤਰਾ ‘ਤੇ ਰਵਾਨਾ ਹੋਇਆ। ਇਸ ਦਾ ਨਿਰਮਾਣ ਕਾਰਜ 1909 ਵਿੱਚ ਸ਼ੁਰੂ ਹੋਇਆ ਸੀ ਅਤੇ ਇਹ 1912 ਵਿੱਚ ਪੂਰਾ ਹੋਇਆ ਸੀ। ਆਪਣੀ ਯਾਤਰਾ ਸ਼ੁਰੂ ਕਰਨ ਦੇ ਚੌਥੇ ਦਿਨ 14-15 ਅਪ੍ਰੈਲ ਦੀ ਰਾਤ ਨੂੰ, ਟਾਈਟੈਨਿਕ ਅਟਲਾਂਟਿਕ ਮਹਾਸਾਗਰ ਵਿੱਚ ਬਰਫ਼ ਦੇ ਪਹਾੜ ਨਾਲ ਟਕਰਾ ਗਿਆ। ਇਸ ਤੋਂ ਬਾਅਦ ਇਹ ਦੋ ਟੁਕੜੇ ਹੋ ਗਿਆ ਅਤੇ ਸਮੁੰਦਰ ਵਿੱਚ ਡੁੱਬ ਗਿਆ।

ਟਾਈਟੈਨਿਕ ਦੇ ਡੁੱਬਣ ਨਾਲ 1500 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਜਹਾਜ਼ ‘ਚ ਸਵਾਰ 700 ਲੋਕਾਂ ਨੂੰ ਬਚਾ ਲਿਆ ਗਿਆ। 1997 ਵਿਚ ਇਸ ਜਹਾਜ਼ ਦੇ ਡੁੱਬਣ ਤੋਂ ਬਾਅਦ ਨਿਰਦੇਸ਼ਕ ਜੇਮਸ ਕੈਮਰਨ ਨੇ ਟਾਈਟੈਨਿਕ ਨਾਂ ਦੀ ਫਿਲਮ ਬਣਾਈ, ਜਿਸ ਨੇ ਇਸ ਜਹਾਜ਼ ਨੂੰ ਪੂਰੀ ਦੁਨੀਆ ਵਿਚ ਮਸ਼ਹੂਰ ਕਰ ਦਿੱਤਾ। ਫਿਲਮ ਟਾਈਟੈਨਿਕ ਨੂੰ ਰਿਕਾਰਡ 11 ਆਸਕਰ ਪੁਰਸਕਾਰ ਮਿਲੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...