ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਰਿਚਰਡ ਮਾਰਲਸ ਸੋਮਵਾਰ ਤੋਂ ਤਿੰਨ ਦਿਨਾਂ ਭਾਰਤ ਦੌਰੇ ‘ਤੇ ਆ ਰਹੇ ਹਨ। ਉਹ ਇੱਥੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਆਸਟਰੇਲੀਆ ਤੋਂ ਰਵਾਨਾ ਹੋਣ ਤੋਂ ਪਹਿਲਾਂ, ਮਾਰਲੇਸ ਨੇ ਕਿਹਾ ਕਿ ਉਹ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਪਹਿਲੀ ਦੁਵੱਲੀ ਮੀਟਿੰਗ ਦੀ ਉਡੀਕ ਕਰ ਰਹੇ ਹਨ।

ਇਸ ਦੌਰੇ ਦੌਰਾਨ ਉਹ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਵੀ ਮੁਲਾਕਾਤ ਕਰਨਗੇ। ਇਸ ਤੋਂ ਇਲਾਵਾ ਉਹ ਰਾਸ਼ਟਰੀ ਸੁਰੱਖਿਆ ਅਤੇ ਰੱਖਿਆ ਨਾਲ ਜੁੜੇ ਨੀਤੀ ਨਿਰਮਾਤਾਵਾਂ ਅਤੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਨਗੇ।












