June 25, 2026, 11:15 am
----------- Advertisement -----------
HomeNewsLatest Newsਮੋਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਨਵੀਂ ਸਕੀਮ ‘ਅਗਨੀਪਥ’ ਦਾ ਅਵਿਨਾਸ਼ ਰਾਏ ਖੰਨਾ...

ਮੋਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਨਵੀਂ ਸਕੀਮ ‘ਅਗਨੀਪਥ’ ਦਾ ਅਵਿਨਾਸ਼ ਰਾਏ ਖੰਨਾ ਨੇ ਕੀਤਾ ਸਵਾਗਤ

Published on

----------- Advertisement -----------

ਚੰਡੀਗੜ੍ਹ: 15 ਜੂਨ : ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਫੌਜ ਦੀ ਭਰਤੀ ‘ਚ ਵੱਡਾ ਬਦਲਾਅ ਕੀਤਾ ਹੈ। ਕੇਂਦਰੀ ਰੱਖਿਆ ਮੰਤਰੀ ਨੇ ਇਸ ਲਈ ‘ਅਗਨੀਪਥ ਭਰਤੀ ਯੋਜਨਾ’ ਸ਼ੁਰੂ ਕੀਤੀ। ਇਸ ਤਹਿਤ ਹੁਣ ਨੌਜਵਾਨਾਂ ਨੂੰ ਚਾਰ ਸਾਲ ਲਈ ਫੌਜ ਵਿੱਚ ਭਰਤੀ ਕੀਤਾ ਜਾਵੇਗਾ। ਇਹ ਭਰਤੀ ਸਾਢੇ 17 ਸਾਲ ਤੋਂ 21 ਸਾਲ ਤੱਕ ਦੇ ਨੌਜਵਾਨਾਂ ਲਈ ਹੋਵੇਗੀ। ਦੇਸ਼ ਦੇ ਚੋਟੀ ਦੇ ਰੱਖਿਆ ਮਾਹਿਰ ਅਤੇ ਕਈ ਦਿੱਗਜ ਨੇਤਾ ਇਸ ਨੂੰ ਚੰਗੀ ਪਹਿਲ ਦੱਸ ਰਹੇ ਹਨ। ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਵੀ ਮੋਦੀ ਸਰਕਾਰ ਵੱਲੋਂ ਲਾਗੂ ਕੀਤੀ ਗਈ ਨਵੀਂ ਸਕੀਮ ‘ਅਗਨੀਪਥ’ ਦਾ ਸਵਾਗਤ ਕੀਤਾ
ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਇੱਕ ਵਾਰ ਫਿਰ ਲੋਕਾਂ ਦੇ ਹਿੱਤ ਵਿੱਚ ਸ਼ਲਾਘਾਯੋਗ ਕਦਮ ਚੁੱਕਿਆ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੀਆਂ ਤਿੰਨੇ ਸੈਨਾਵਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਦੇਸ਼ ਦੀ ਸੁਰੱਖਿਆ ਲਈ ਨੌਜਵਾਨਾਂ ਨੂੰ ਦੇਸ਼ ਭਗਤੀ ਨਾਲ ਜੋੜਨ ਲਈ ‘ਅਗਨੀਪਥ ਯੋਜਨਾ’ ਸ਼ੁਰੂ ਕੀਤੀ ਗਈ ਹੈ। ਜਿਸ ਦੇ ਆਉਣ ਵਾਲੇ ਸਮੇਂ ਵਿੱਚ ਬਹੁਤ ਚੰਗੇ ਨਤੀਜੇ ਸਾਹਮਣੇ ਆਉਣਗੇ। ਇਸ ਸਕੀਮ ਨਾਲ ਜਿੱਥੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ, ਉੱਥੇ ਉਨ੍ਹਾਂ ਦੀ ਆਰਥਿਕ ਤਰੱਕੀ ਵੀ ਹੋਵੇਗੀ। ਖੰਨਾ ਨੇ ਕਿਹਾ ਕਿ ਦੇਸ਼ ਦੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਉਮੀਦਾਂ ਨੂੰ ਧਿਆਨ ਵਿੱਚ ਰੱਖਦਿਆਂ ਮੋਦੀ ਸਰਕਾਰ ਵਲੋਂ ਬਹੁਤ ਸਾਰੀਆਂ ਭਲਾਈ ਸਕੀਮਾਂ ਤਿਆਰ ਕਰਕੇ ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਗਿਆ ਹੈ। ਅੱਜ ਦੇਸ਼ ਦੇ ਲੋਕ ਉਨ੍ਹਾਂ ਸਾਰੀਆਂ ਯੋਜਨਾਵਾਂ ਦਾ ਲਾਭ ਉਠਾ ਰਹੇ ਹਨ।
ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਮੋਦੀ ਦੇ ਠੋਸ ਅਤੇ ਨਿਰਣਾਇਕ ਫੈਸਲਿਆਂ ਦੀ ਬਦੌਲਤ ਇਹ ਸੰਭਵ ਹੋਇਆ ਹੈ। ਅੱਜ ਦੇਸ਼ ਦਾ ਨੌਜਵਾਨ ਵਿਦੇਸ਼ਾਂ ਦੀ ਬਜਾਏ ਆਪਣੇ ਦੇਸ਼ ਵਿੱਚ ਰਹਿ ਕੇ ਨਵੇਂ ਸਟਾਰਟਅੱਪ ਰਾਹੀਂ ਤਰੱਕੀ ਅਤੇ ਸਵੈ-ਨਿਰਭਰਤਾ ਵੱਲ ਤੇਜ਼ੀ ਨਾਲ ਵਧ ਰਿਹਾ ਹੈ। ਜਿਸ ਕਾਰਨ ਨਾ ਸਿਰਫ਼ ਲੋਕਾਂ ਦੀ ਆਰਥਿਕ ਹਾਲਤ ਵਿੱਚ ਤੇਜ਼ੀ ਨਾਲ ਸੁਧਾਰ ਹੋਇਆ ਹੈ, ਸਗੋਂ ਦੇਸ਼ ਦੀ ਆਰਥਿਕ ਹਾਲਤ ਵਿੱਚ ਤੇਜ਼ੀ ਨਾਲ ਸੁਧਾਰ ਹੋਣ ਦੇ ਨਾਲ-ਨਾਲ ਕੋਰੋਨਾ ਮਹਾਮਾਰੀ ਤੋਂ ਪੈਦਾ ਹੋਈ ਵਿਆਪਕ ਮੰਦੀ ਦੌਰਾਨ ਭਾਰਤ ਦੀ ਜੀਡੀਪੀ ਦਰ ਵੀ ਵਿਸ਼ਵ ਦੇ ਹੋਰਨਾਂ ਦੇਸ਼ਾਂ ਦੇ ਮੁਕਾਬਲੇ ਬਹੁਤ ਵਧੀਆ ਰਹੀ ਹੈ।
ਇਸ ਦੇ ਨਾਲ ਹੀ ਖੰਨਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਯਤਨਾਂ ਸਦਕਾ ਅੱਜ ਭਾਰਤ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਵਾਲੇ ਦੇਸ਼ਾਂ ਦੀ ਕਤਾਰ ਵਿੱਚ ਸ਼ਾਮਲ ਹੋਣ ਦੇ ਯੋਗ ਹੋਇਆ ਹੈ। ਸੰਵਿਧਾਨ ਦੀ ਧਾਰਾ 370 ਨੂੰ ਰੱਦ ਕਰਨ ਨਾਲ ਜੰਮੂ-ਕਸ਼ਮੀਰ ਦਾ ਭਾਰਤ ਵਿਚ ਪੂਰਨ ਰਲੇਵਾਂ ਹੋਇਆ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜਬੂਤ ਕੀਤਾ ਗਿਆI ਅੱਜ ਭਾਰਤ ਦੀਆਂ ਸਰਹੱਦਾਂ ਜਿਆਦਾ ਸੁਰਖਿਅਤ ਹਨI ਅੰਤਰਰਾਸ਼ਟਰੀ ਪੱਧਰ ‘ਤੇ ਭਾਰਤ ਦਾ ਸਨਮਾਨ ਬਹੁਤ ਵੱਧਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...