September 6, 2026, 8:12 am
----------- Advertisement -----------
HomeNewsNational-Internationalਬਗਦਾਦ ਦੀ ਅਦਾਲਤ ਨੇ ਸੱਦਾਮ ਹੁਸੈਨ ਦੀ ਧੀ ਰਗਦ ਹੁਸੈਨ ਨੂੰ ਸੁਣਾਈ...

ਬਗਦਾਦ ਦੀ ਅਦਾਲਤ ਨੇ ਸੱਦਾਮ ਹੁਸੈਨ ਦੀ ਧੀ ਰਗਦ ਹੁਸੈਨ ਨੂੰ ਸੁਣਾਈ 7 ਸਾਲਾਂ ਕੈਦ ਦੀ ਸਜ਼ਾ

Published on

----------- Advertisement -----------

ਬਗਦਾਦ ਦੀ ਅਦਾਲਤ ਨੇ ਇਰਾਕ ਦੇ ਸਾਬਕਾ ਰਾਸ਼ਟਰਪਤੀ ਅਤੇ ਤਾਨਾਸ਼ਾਹ ਸੱਦਾਮ ਹੁਸੈਨ ਦੀ ਵੱਡੀ ਧੀ ਰਗਦ ਹੁਸੈਨ ਨੂੰ 7 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਉਸ ‘ਤੇ ਆਪਣੇ ਪਿਤਾ ਦੀ ਪਾਬੰਦੀਸ਼ੁਦਾ ਬਾਥ ਪਾਰਟੀ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਸੀ। 2003 ਵਿਚ ਅਮਰੀਕਾ ਅਤੇ ਬਰਤਾਨੀਆ ਨੇ ਇਰਾਕ ‘ਤੇ ਹਮਲਾ ਕਰਕੇ ਸੱਦਾਮ ਨੂੰ ਗ੍ਰਿਫਤਾਰ ਕਰਕੇ ਫਾਂਸੀ ‘ਤੇ ਲਟਕਾ ਦਿੱਤਾ ਸੀ। ਇਸ ਨਾਲ ਇਰਾਕ ਵਿਚ ਸੱਦਾਮ ਦਾ ਸ਼ਾਸਨ ਖਤਮ ਹੋ ਗਿਆ, ਜਿਸ ਤੋਂ ਬਾਅਦ ਉਸ ਦੀ ਪਾਰਟੀ ਨੂੰ ਭੰਗ ਕਰ ਕੇ ਪਾਬੰਦੀ ਲਗਾ ਦਿੱਤੀ ਗਈ ਸੀ।

 AFP ਮੁਤਾਬਕ ਸੱਦਾਮ ਹੁਸੈਨ ਦੀ ਬੇਟੀ ਰਗਦ ਨੇ 2021 ‘ਚ ਇੰਟਰਵਿਊ ਦਿੱਤੀ ਸੀ। ਇਸ ਵਿੱਚ ਉਸਨੇ ਬਾਥ ਪਾਰਟੀ ਨੂੰ ਅੱਗੇ ਵਧਾਇਆ ਅਤੇ ਇਸ ਦੀਆਂ ਪ੍ਰਾਪਤੀਆਂ ਗਿਣਾਈਆਂ। ਅਸਲ ਵਿਚ, ਇਰਾਕ ਵਿਚ ਪੁਰਾਣੇ ਸ਼ਾਸਨ ਨੂੰ ਉਤਸ਼ਾਹਿਤ ਕਰਨ ਵਾਲੀਆਂ ਗਤੀਵਿਧੀਆਂ ‘ਤੇ ਪਾਬੰਦੀ ਹੈ। ਇੱਥੇ, ਪੁਰਾਣੀ ਸ਼ਾਸਨ ਨਾਲ ਸਬੰਧਿਤ ਤਸਵੀਰਾਂ ਜਾਂ ਨਾਅਰੇ ਪੋਸਟ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਮੁਕੱਦਮਾ ਚਲਾਇਆ ਜਾ ਸਕਦਾ ਹੈ।

 2021 ‘ਚ ਅਲ-ਅਰਬੀਆ ਨੂੰ ਦਿੱਤੇ ਇੰਟਰਵਿਊ ‘ਚ ਰਗਦ ਨੇ ਕਿਹਾ ਸੀ- 1979 ਤੋਂ 2003 ਦਰਮਿਆਨ ਇਰਾਕ ਦੀ ਹਾਲਤ ਬਹੁਤ ਚੰਗੀ ਸੀ। ਬਹੁਤ ਸਾਰੇ ਲੋਕਾਂ ਨੇ ਮੈਨੂੰ ਦੱਸਿਆ ਕਿ ਸਾਡੇ ਸ਼ਾਸਨ ਵਿੱਚ ਦੇਸ਼ ਬਿਨਾਂ ਸ਼ੱਕ ਸਥਿਰ ਅਤੇ ਖੁਸ਼ਹਾਲ ਸੀ। ਲੋਕਾਂ ਨੇ ਮਾਣ ਮਹਿਸੂਸ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...