August 16, 2026, 1:31 am
----------- Advertisement -----------
HomeNewsAutomobilesਦਿੱਲੀ 'ਚ Ola-Uber ਟੈਕਸੀਆਂ ਦੇ ਦਾਖਲੇ 'ਤੇ ਪਾਬੰਦੀ

ਦਿੱਲੀ ‘ਚ Ola-Uber ਟੈਕਸੀਆਂ ਦੇ ਦਾਖਲੇ ‘ਤੇ ਪਾਬੰਦੀ

Published on

----------- Advertisement -----------

ਵਧਦੇ ਪ੍ਰਦੂਸ਼ਣ ਕਾਰਨ ਦਿੱਲੀ ‘ਚ ਦੂਜੇ ਸੂਬਿਆਂ ਤੋਂ ਆਉਣ ਵਾਲੀਆਂ ਐਪ ਆਧਾਰਿਤ ਟੈਕਸੀਆਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਅਦਾਲਤ ਨੇ ਦਿੱਲੀ ‘ਚ ਐਪ ਆਧਾਰਿਤ ਰਜਿਸਟ੍ਰੇਸ਼ਨ ਵਾਲੀਆਂ ਬਾਹਰੀ ਟੈਕਸੀਆਂ ‘ਤੇ ਪਾਬੰਦੀ ਲਗਾਉਣ ਲਈ ਕਿਹਾ ਹੈ। ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਵਿਗਿਆਪਨ ਵਿਭਾਗ ਨੂੰ ਐਪ ਆਧਾਰਿਤ ਟੈਕਸੀਆਂ ‘ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦਾ ਮਤਲਬ ਇਹ ਹੈ ਕਿ ਬਾਹਰੀ ਰਜਿਸਟਰਡ ਟੈਕਸੀਆਂ ਜਿਵੇਂ ਓਲਾ, ਉਬਰ ਅਤੇ ਹੋਰ ਐਪ ਆਧਾਰਿਤ ਟੈਕਸੀਆਂ ਨੂੰ ਦਿੱਲੀ ਵਿੱਚ ਦਾਖਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹੁਣ ਦਿੱਲੀ ਵਿੱਚ ਸਿਰਫ਼ ਡੀਐਲ ਨੰਬਰ ਵਾਲੀਆਂ ਐਪ ਆਧਾਰਿਤ ਟੈਕਸੀਆਂ ਹੀ ਚੱਲਣਗੀਆਂ।
ਧਰਤੀ ਵਿਗਿਆਨ ਮੰਤਰਾਲੇ ਦਾ ਕਹਿਣਾ ਹੈ ਕਿ ਅਗਲੇ ਪੰਜ ਤੋਂ ਛੇ ਦਿਨਾਂ ਤੱਕ ਦਿੱਲੀ-ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਗੰਭੀਰ ਰਹੇਗੀ। ਪ੍ਰਦੂਸ਼ਣ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਵੀਰਵਾਰ (9 ਨਵੰਬਰ), ਦਿੱਲੀ ਨੇ 440 ਦਾ ਹਵਾ ਗੁਣਵੱਤਾ ਸੂਚਕ ਅੰਕ (AQI) ਦਰਜ ਕੀਤਾ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਮੁਤਾਬਕ ਦਿੱਲੀ ਦੇ ਨਾਲ ਲੱਗਦੇ ਸ਼ਹਿਰਾਂ ਦੀ ਹਵਾ ਵੀ ਜ਼ਹਿਰੀਲੀ ਹੈ। ਅੱਜ AQI ਗ੍ਰੇਟਰ ਨੋਇਡਾ ਵਿੱਚ 450, ਫਰੀਦਾਬਾਦ ਵਿੱਚ 413, ਗਾਜ਼ੀਆਬਾਦ ਵਿੱਚ 369, ਗੁਰੂਗ੍ਰਾਮ ਵਿੱਚ 396 ਅਤੇ ਨੋਇਡਾ ਵਿੱਚ 394 ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...