ਬੈਂਗਲੁਰੂ ਨੇੜੇ ਅਨੇਕਲ ਤਾਲੁਕ ਦੇ ਅੱਟੀਬੇਲੇ ‘ਚ ਸ਼ਨੀਵਾਰ ਨੂੰ ਪਟਾਕਿਆਂ ਦੀ ਦੁਕਾਨ ‘ਚ ਅੱਗ ਲੱਗ ਗਈ। ਇਸ ਘਟਨਾ ਚ ਚਾਰ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ਤੇ ਪਹੁੰਚੇ।
ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਦੁਕਾਨ ਮਾਲਕ ਸਮੇਤ ਚਾਰ ਲੋਕਾਂ ਨੂੰ ਸੱਟਾਂ ਲੱਗੀਆਂ ਹਨ। ਪਟਾਕਿਆਂ ਦੀ ਦੁਕਾਨ ‘ਚ ਅੱਗ ਸ਼ਾਮ 4.30 ਵਜੇ ਦੇ ਕਰੀਬ ਲੱਗੀ ਅਤੇ ਮੌਕੇ ‘ਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਵੀ ਪਹੁੰਚੇ। ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
----------- Advertisement -----------
ਬੈਂਗਲੁਰੂ ‘ਚ ਪਟਾਕਿਆਂ ਦੀ ਦੁਕਾਨ ਨੂੰ ਲੱਗੀ ਅੱ.ਗ, ਚਾਰ ਜ਼ਖਮੀ
Published on
----------- Advertisement -----------
----------- Advertisement -----------












