September 2, 2026, 7:16 pm
----------- Advertisement -----------
HomeNewsNational-Internationalਭਗਵੰਤ ਮਾਨ ਨੇ ਛੱਤੀਸਗੜ੍ਹ 'ਚ ਕਿਹਾ, ਇਸ ਵਾਰ ਝਾੜੂ ਦਾ ਬਟਨ ਦਬਾਓ,ਅਸੀਂ...

ਭਗਵੰਤ ਮਾਨ ਨੇ ਛੱਤੀਸਗੜ੍ਹ ‘ਚ ਕਿਹਾ, ਇਸ ਵਾਰ ਝਾੜੂ ਦਾ ਬਟਨ ਦਬਾਓ,ਅਸੀਂ ਛੱਤੀਸਗੜ੍ਹ ਦੀ ਸਿਆਸੀ ਗੰਦਗੀ ਸਾਫ਼ ਕਰਾਂਗੇ

Published on

----------- Advertisement -----------

ਚੰਡੀਗੜ੍ਹ, 4 ਨਵੰਬਰ (ਬਲਜੀਤ ਮਰਵਾਹਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।  ਦੋਵਾਂ ਆਗੂਆਂ ਨੇ ‘ਆਪ’ ਉਮੀਦਵਾਰ ਨਾਲ ਮਸਤੂਰੀ ਅਤੇ ਕਵਰਧਾ  ਵਿਧਾਨ ਸਭਾ ਹਲਕੇ ‘ਚ ਵੱਖ-ਵੱਖ ਥਾਵਾਂ ‘ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

 ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਜਿੱਥੇ ਵੀ ਜਾਂਦਾ ਹੈ, ਭਾਜਪਾ ਦਾ ਸਫਾਇਆ ਹੋ ਜਾਂਦਾ ਹੈ, ਇਸ ਲਈ ਭਾਜਪਾ ਸਰਕਾਰ ਉਸ ਨੂੰ ਜੇਲ੍ਹ ਵਿੱਚ ਡੱਕਣ ਦੀ ਕੋਸ਼ਿਸ਼ ਕਰ ਰਹੀ ਹੈ।  ਪਰ ਅਸੀਂ ਭਾਜਪਾ ਦੀ ਧਮਕੀ ਤੋਂ ਡਰਨ ਵਾਲੇ ਲੋਕ ਨਹੀਂ ਹਾਂ।  ਅਸੀਂ ਉਹ ਲੋਕ ਹਾਂ ਜੋ ਅੰਦੋਲਨ ਤੋਂ ਨਿਕਲੇ ਹਾਂ।  ਅਸੀਂ ਜੇਲ੍ਹ ਜਾਣ ਤੋਂ ਨਹੀਂ ਡਰਦੇ।

 ਮਾਨ ਨੇ ਕਿਹਾ ਕਿ ਭਾਜਪਾ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦੀ ਹੈ, ਪਰ ਉਹ 10 ਸਾਲਾਂ ਵਿੱਚ ਦੇਸ਼ ਭਰ ਵਿੱਚ ਪੈਦਾ ਕੀਤੇ ਲੱਖਾਂ ਕੇਜਰੀਵਾਲ ਨੂੰ ਕਿਵੇਂ ਗ੍ਰਿਫਤਾਰ ਕਰੇਗੀ?

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ।  ਇੱਥੇ ਆਮ ਲੋਕਾਂ ਨੂੰ ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਬਣਨ ਦਾ ਮੌਕਾ ਮਿਲਦਾ ਹੈ।  ਜਦੋਂਕਿ ਹੋਰਨਾਂ ਪਾਰਟੀਆਂ ਵਿੱਚ ਵੱਡੇ ਆਗੂਆਂ ਦੇ ਰਿਸ਼ਤੇਦਾਰਾਂ ਨੂੰ ਹੀ ਟਿਕਟਾਂ ਮਿਲਦੀਆਂ ਹਨ।

ਉਨ੍ਹਾਂ ਕਿਹਾ ਕਿ ਅਸੀਂ ਇਰਾਦਿਆਂ ਦੇ ਸਾਫ਼-ਸੁਥਰੇ ਲੋਕ ਹਾਂ।  ਅਸੀਂ ਪੈਸਾ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਏ ਹਾਂ।  ਜਦੋਂ ਕਿ ਉਹ ਲੋਕ ਸੱਤਾ ਵਿੱਚ ਸਿਰਫ ਪੈਸਾ ਕਮਾਉਣ ਲਈ ਆਉਂਦੇ ਹਨ।  ਆਮ ਆਦਮੀ ਪਾਰਟੀ ਦੀ ਤਰਜੀਹ ਸਿਰਫ ਲੋਕ ਸੇਵਾ ਹੈ। ਅਸੀਂ ਇੱਥੇ ਪੈਸਾ ਕਮਾਉਣ ਨਹੀਂ ਸਗੋਂ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਆਏ ਹਾਂ।  ਸਾਨੂੰ ਪੰਜਾਬ ‘ਚ ਆਏ ਡੇਢ ਸਾਲ ਹੀ ਹੋਏ ਹਨ ਅਤੇ ਇਨ੍ਹਾਂ ਡੇਢ ਸਾਲਾਂ ‘ਚ ਅਸੀਂ ਇੰਨਾ ਕੰਮ ਕੀਤਾ ਹੈ ਜੋ ਪਿਛਲੀਆਂ ਸਰਕਾਰਾਂ ਕਈ ਸਾਲਾਂ ‘ਚ ਨਹੀਂ ਕਰ ਸਕੀਆਂ।

ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਜਾਣਬੁੱਝ ਕੇ ਸਾਨੂੰ ਗਰੀਬ ਰੱਖਦੀਆਂ ਹਨ ਅਤੇ ਸਾਡੇ ਬੱਚਿਆਂ ਨੂੰ ਪੜ੍ਹਾਈ ਨਹੀਂ ਕਰਨ ਦਿੰਦੀਆਂ।  ਉਨ੍ਹਾਂ ਨੂੰ ਪਤਾ ਹੈ ਕਿ ਜੇ ਕੇਜਰੀਵਾਲ ਆਇਆ ਤਾਂ ਗਰੀਬਾਂ ਦੇ ਬੱਚਿਆਂ ਨੂੰ ਪੜ੍ਹਾਏਗਾ।  ਜੇਕਰ ਗਰੀਬਾਂ ਦੇ ਬੱਚੇ ਪੜ੍ਹ-ਲਿਖ ਕੇ ਵੱਡੇ ਅਫਸਰ ਬਣ ਜਾਣ ਤਾਂ ਉਨ੍ਹਾਂ ਦੇ ਘਰਾਂ ਦੀ ਗਰੀਬੀ ਖਤਮ ਹੋ ਜਾਵੇਗੀ।  ਜੇਕਰ ਗ਼ਰੀਬੀ ਖ਼ਤਮ ਹੋ ਗਈ ਤਾਂ ਅਰਜ਼ੀਆਂ ਲੈ ਕੇ ਲੀਡਰਾਂ ਦੇ ਘਰਾਂ ਦੇ ਬਾਹਰ ਲਾਈਨ ਵਿੱਚ ਕੌਣ ਖੜ੍ਹਾ ਹੋਵੇਗਾ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...