June 5, 2026, 3:25 am
----------- Advertisement -----------
HomeNewsLatest Newsਭਾਰਤ ਜੋੜੋ ਯਾਤਰਾ:ਪਾਣੀ ਵਾਲੀ ਟੈਂਕੀ 'ਤੇ ਚੜ੍ਹ ਰਾਹੁਲ ਗਾਂਧੀ ਨੇ ਲਹਿਰਾਇਆ ਤਿਰੰਗਾ

ਭਾਰਤ ਜੋੜੋ ਯਾਤਰਾ:ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਰਾਹੁਲ ਗਾਂਧੀ ਨੇ ਲਹਿਰਾਇਆ ਤਿਰੰਗਾ

Published on

----------- Advertisement -----------

ਕਾਂਗਰਸ ਦੀ ਭਾਰਤ ਜੋੜੋ ਯਾਤਰਾ 7 ਸਤੰਬਰ ਨੂੰ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਸੀ। ਹੁਣ ਇਹ ਕਰਨਾਟਕ ਦੇ ਚਿਤਰਦੁਰਗਾ ਜ਼ਿਲ੍ਹੇ ਵਿੱਚ ਪਹੁੰਚ ਗਈ ਹੈ। ਕਰਨਾਟਕ ‘ਚ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਨੇ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਦੇਸ਼ ਦਾ ਤਿਰੰਗਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਸੀਐਮ ਸਿੱਧਰਮਈਆ ਅਤੇ ਡੀਕੇ ਸ਼ਿਵਕੁਮਾਰ ਵੀ ਮੌਜੂਦ ਸਨ।

ਦੱਸ ਦਈਏ ਕਿ ਰਾਹੁਲ ਗਾਂਧੀ ਚਿਤਰਦੁਰਗਾ ਦੇ ਇੱਕ ਸਥਾਨ ਤੋਂ ਲੰਘ ਰਹੇ ਸਨ ਜਦੋਂ ਉਨ੍ਹਾਂ ਨੇ ਪਾਣੀ ਦੀ ਟੈਂਕੀ ‘ਤੇ ਪਾਰਟੀ ਦਾ ਬੈਨਰ ਅਤੇ ਝੰਡਾ ਦੇਖਿਆ ਤਾਂ ਉਹ ਪਾਣੀ ਵਾਲੀ ਟੈਂਕੀ ‘ਤੇ ਚੜ੍ਹਨ ਲੱਗੇ। ਇਸ ਤੋਂ ਬਾਅਦ ਕਈ ਵਰਕਰ ਵੀ ਉਨ੍ਹਾਂ ਦੇ ਪਿੱਛੇ ਆ ਗਏ। ਰਾਹੁਲ ਨੇ ਟੈਂਕ ‘ਤੇ ਰਾਸ਼ਟਰੀ ਤਿਰੰਗਾ ਲਹਿਰਾਇਆ ਅਤੇ ਕੁਝ ਮਿੰਟਾਂ ਬਾਅਦ ਹੇਠਾਂ ਆ ਗਏ। ਰਾਹੁਲ ਨੇ ਜਨਤਾ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਕੰਨੜ ਭਾਸ਼ਾ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਰਾਹੁਲ ਨੇ ਕਿਹਾ ਕਿ ਭਾਜਪਾ ਕੰਨੜ ਨੂੰ ਸੈਕੰਡਰੀ ਭਾਸ਼ਾ ਮੰਨਦੀ ਹੈ। ਇਸ ਦਾ ਸਨਮਾਨ ਨਹੀਂ ਕਰਨਾ ਚਾਹੁੰਦੀ ਪਰ ਕਾਂਗਰਸ ਲਈ ਇਹ ਭਾਸ਼ਾ ਵੀ ਮੁੱਢਲੀ ਹੈ। ਜੇਕਰ ਕਰਨਾਟਕ ਦੇ ਲੋਕ ਕੰਨੜ ਬੋਲਣਾ ਚਾਹੁੰਦੇ ਹਨ, ਕੇਰਲ ਦੇ ਲੋਕ ਮਲਿਆਲਮ ਬੋਲਣਾ ਚਾਹੁੰਦੇ ਹਨ ਅਤੇ ਤਾਮਿਲਨਾਡੂ ਦੇ ਲੋਕ ਤਾਮਿਲ ਬੋਲਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇਸਦੀ ਆਜ਼ਾਦੀ ਹੋਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...