June 5, 2026, 2:22 am
----------- Advertisement -----------
HomeNewsLatest Newsਭਾਰਤ ਜੋੜੋ ਯਾਤਰਾ: 150 ਦਿਨ ਕੰਟੇਨਰ 'ਚ ਸੌਣਗੇ ਰਾਹੁਲ ਗਾਂਧੀ, ਟੈਂਟ 'ਚ...

ਭਾਰਤ ਜੋੜੋ ਯਾਤਰਾ: 150 ਦਿਨ ਕੰਟੇਨਰ ‘ਚ ਸੌਣਗੇ ਰਾਹੁਲ ਗਾਂਧੀ, ਟੈਂਟ ‘ਚ ਬੈਠ ਕੇ ਖਾਣਗੇ ਖਾਣਾ

Published on

----------- Advertisement -----------

ਕਾਂਗਰਸ ਨੇਤਾ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਮੁਹਿੰਮ ਦੀ ਸ਼ੁਰੂਆਤ ਲਈ ਅੱਜ ਤਾਮਿਲਨਾਡੂ ਦੇ ਸ਼੍ਰੀਪੇਰੰਬਦੂਰ ਪਹੁੰਚੇ। ਇੱਥੇ ਉਨ੍ਹਾਂ ਨੇ ਆਪਣੇ ਪਿਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਦੱਸ ਦਈਏ ਕਿ ਭਾਰਤ ਜੋੜੋ ਯਾਤਰਾ ਹਰ ਰੋਜ਼ 25 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ ਅਤੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਪਹੁੰਚਣ ਲਈ 150 ਦਿਨਾਂ ਵਿੱਚ 3570 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ। ਪਿਆਰ ਅਤੇ ਭਾਈਚਾਰਾ ਫੈਲਾਉਣ ਲਈ ਕਾਂਗਰਸ ਨੇ ਇਸ ਯਾਤਰਾ ਦਾ ਨਾਂ ਭਾਰਤ ਜੋੜੋ ਯਾਤਰਾ ਰੱਖਿਆ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਸਫਰ ਮੁਸ਼ਕਲ ਭਰਿਆ ਹੋਣ ਵਾਲਾ ਹੈ
ਸੂਤਰਾਂ ਮੁਤਾਬਿਕ ਰਾਹੁਲ ਗਾਂਧੀ ਅਗਲੇ 150 ਦਿਨ ਕੰਟੇਨਰ ਵਿੱਚ ਸੌਣ ਵਾਲੇ ਹਨ। ਕੁਝ ਕੰਟੇਨਰਸ ਵਿੱਚ ਸੌਣ ਵਾਲੇ ਬਿਸਤਰੇ, ਟਾਇਲਟ ਅਤੇ ਏਅਰ ਕੰਡੀਸ਼ਨਰ ਵੀ ਲਗਾਏ ਗਏ ਹਨ। ਯਾਤਰਾ ਦੌਰਾਨ ਕਈ ਖੇਤਰਾਂ ਵਿੱਚ ਤਾਪਮਾਨ ਅਤੇ ਵਾਯੂਮੰਡਲ ਵਿੱਚ ਅੰਤਰ ਹੋਵੇਗਾ। ਸਥਾਨ ਬਦਲਣ ਦੇ ਨਾਲ ਹੀ ਤੇਜ਼ ਗਰਮੀ ਅਤੇ ਨਮੀ ਦੇ ਮੱਦੇਨਜ਼ਰ ਪ੍ਰਬੰਧ ਕੀਤੇ ਗਏ ਹਨ। ਰਾਹੁਲ ਗਾਂਧੀ ਦੇ ਨਾਲ ਰਹਿਣ ਵਾਲੇ ਫੁੱਲ ਟਾਈਮ ਯਾਤਰੀ ਇਕੱਠੇ ਭੋਜਨ ਕਰਨਗੇ। ਸੂਤਰਾਂ ਮੁਤਾਬਿਕ ਰਾਹੁਲ ਗਾਂਧੀ ਕਿਸੇ ਵੀ ਹੋਟਲ ਵਿੱਚ ਨਹੀਂ ਰੁਕਣਗੇ। ਟੈਂਟ ਵਿੱਚ ਪਾਰਟੀ ਆਗੂਆਂ ਨਾਲ ਖਾਣਾ ਖਾਣਗੇ ਅਤੇ ਸਾਰੇ ਆਗੂ ਮਿਲ ਕੇ ਇਹ ਭੋਜਨ ਤਿਆਰ ਕਰਨਗੇ। ਹਾਲਾਂਕਿ, ਕੁਝ ਥਾਵਾਂ ‘ਤੇ, ਸੂਬਾ ਕਾਂਗਰਸ ਇਕਾਈਆਂ ਯਾਤਰਾ ਵਿਚ ਸ਼ਾਮਲ ਕਾਂਗਰਸੀ ਨੇਤਾਵਾਂ ਲਈ ਖਾਣ-ਪੀਣ ਦਾ ਪ੍ਰਬੰਧ ਵੀ ਕਰਨਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...