June 5, 2026, 2:19 am
----------- Advertisement -----------
HomeNewsLatest Newsਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਤੇ ਹੋਰ ਆਗੂਆਂ ਦਾ ਕੇਰਲ ਪਹੁੰਚਣ 'ਤੇ...

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਤੇ ਹੋਰ ਆਗੂਆਂ ਦਾ ਕੇਰਲ ਪਹੁੰਚਣ ‘ਤੇ ਕੀਤਾ ਗਿਆ ਨਿੱਘਾ ਸਵਾਗਤ

Published on

----------- Advertisement -----------

ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਤਾਮਿਲਨਾਡੂ ਤੋਂ ਹੋ ਕੇ ਕੇਰਲ ਪਹੁੰਚ ਗਈ ਹੈ। ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਦੀ ਇਸ ਯਾਤਰਾ ਵਿੱਚ ਕਾਂਗਰਸੀ ਆਗੂ 3570 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ। ਪਾਰਟੀ ਨੇ ਰਾਹੁਲ ਸਮੇਤ 119 ਨੇਤਾਵਾਂ ਨੂੰ “ਭਾਰਤ ਯਾਤਰੀਆਂ” ਦਾ ਨਾਮ ਦਿੱਤਾ ਹੈ, ਜੋ ਇੱਕ ਪਦਯਾਤਰਾ ‘ਤੇ ਕੰਨਿਆਕੁਮਾਰੀ ਤੋਂ ਕਸ਼ਮੀਰ ਤਕ ਦੀ ਯਾਤਰਾ ਕਰਨਗੇ। ਦੱਸ ਦਈਏ ਕਿ ਐਤਵਾਰ ਨੂੰ ਕੇਰਲ ਦੇ ਪਰਸਾਲਾ ਇਲਾਕੇ ‘ਚ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੇ ਨਾਲ ਹੀ 19 ਦਿਨਾਂ ਦੀ ਕੇਰਲ ਯਾਤਰਾ ਦੀ ਸ਼ੁਰੂਆਤ ਵੀ ਹੋਈ। ਇਹ ਯਾਤਰਾ ਅਗਲੇ 19 ਦਿਨਾਂ ਤੱਕ ਸੂਬੇ ਦੇ ਕਈ ਹਿੱਸਿਆਂ ਤੋਂ ਹੁੰਦੀ ਹੋਈ 30 ਸਤੰਬਰ ਨੂੰ ਕਰਨਾਟਕ ਪਹੁੰਚੇਗੀ।
ਕੇਰਲ ਪ੍ਰਦੇਸ਼ ਕਾਂਗਰਸ ਕਮੇਟੀ (ਕੇਪੀਸੀਸੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਕੇ ਸੁਧਾਕਰਨ, ਰਾਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ (ਐਲਓਪੀ) ਵੀ ਡੀ ਸਤੀਸਨ ਅਤੇ ਏਆਈਸੀਸੀ ਦੇ ਜਨਰਲ ਸਕੱਤਰ ਤਾਰਿਕ ਅਨਵਰ ਅਤੇ ਹੋਰ ਨੇਤਾਵਾਂ ਦੁਆਰਾ ਰਾਹੁਲ ਗਾਂਧੀ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਰਾਹੁਲ ਦੇ ਨਾਲ ਕਾਂਗਰਸ ਦੇ ਕਈ ਵੱਡੇ ਨੇਤਾ ਮੌਜੂਦ ਸਨ। ਇਨ੍ਹਾਂ ਵਿੱਚ ਕੇਸੀ ਵੇਣੂਗੋਪਾਲ ਅਤੇ ਸ਼ਸ਼ੀ ਥਰੂਰ ਤੋਂ ਇਲਾਵਾ ਕੇਰਲ ਦੇ ਸਾਬਕਾ ਮੁੱਖ ਮੰਤਰੀ ਓਮਨ ਚਾਂਡੀ ਅਤੇ ਸਾਬਕਾ ਐਲਓਪੀ ਰਮੇਸ਼ ਚੇਨੀਥਲਾ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...