July 24, 2026, 5:03 pm
----------- Advertisement -----------
HomeNewsEntertainment51 ਸਾਲ ਦੀ ਉਮਰ 'ਚ ਤੀਜੀ ਵਾਰ ਪਿਤਾ ਬਣੇ ਮਨੋਜ ਤਿਵਾਰੀ,ਪਤਨੀ ਨਾਲ...

51 ਸਾਲ ਦੀ ਉਮਰ ‘ਚ ਤੀਜੀ ਵਾਰ ਪਿਤਾ ਬਣੇ ਮਨੋਜ ਤਿਵਾਰੀ,ਪਤਨੀ ਨਾਲ ਸਾਂਝੀ ਕੀਤੀ ਤਸਵੀਰ

Published on

----------- Advertisement -----------

ਭੋਜਪੁਰੀ ਅਭਿਨੇਤਾ, ਗਾਇਕ ਅਤੇ ਰਾਜਨੇਤਾ ਮਨੋਜ ਤਿਵਾਰੀ ਦੇ ਘਰ ਇੱਕ ਵਾਰ ਫਿਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਉਨ੍ਹਾਂ ਦੇ ਘਰ ਇੱਕ ਨਨ੍ਹੀ ਪਰੀ ਨੇ ਜਨਮ ਲਿਆ ਹੈ। ਮਨੋਜ ਤਿਵਾਰੀ ਨੇ ਖੁਦ ਟਵੀਟ ਕਰਕੇ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਹਸਪਤਾਲ ਤੋਂ ਪਤਨੀ ਸੁਰਭੀ ਨਾਲ ਫੋਟੋ ਸ਼ੇਅਰ ਕਰਕੇ ਬੇਟੀ ਦੇ ਜਨਮ ਦੀ ਖੁਸ਼ਖਬਰੀ ਦਿੱਤੀ। ਜਿਸ ਤੋਂ ਬਾਅਦ ਲੋਕ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਵਧਾਈ ਦੇ ਰਹੇ ਹਨ।

ਮਨੋਜ ਤਿਵਾਰੀ ਨੇ ਟਵੀਟ ਕੀਤਾ ਅਤੇ ਲਿਖਿਆ- ”ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਮੇਰੇ ਘਰ ਲਕਸ਼ਮੀ ਤੋਂ ਬਾਅਦ ਸਰਸਵਤੀ ਦਾ ਆਗਮਨ ਹੋਇਆ ਹੈ,ਅੱਜ ਘਰ ‘ਚ ਇਕ ਪਿਆਰੀ ਬੇਟੀ ਨੇ ਜਨਮ ਲਿਆ ਹੈ,ਤੁਹਾਡਾ ਸਾਰਿਆਂ ਦਾ ਆਸ਼ੀਰਵਾਦ ਉਸ ਤੇ ਬਣਿਆ ਰਹੇ, ਸੁਰਭੀ-ਮਨੋਜ ਤਿਵਾਰੀ। “
ਦੱਸ ਦਈਏ ਕਿ ਮਨੋਜ ਤਿਵਾਰੀ ਨੇ ਨਵੰਬਰ 2022 ‘ਚ ਆਪਣੀ ਪਤਨੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਅਤੇ ਸਾਰਿਆਂ ਨੂੰ ਦੱਸਿਆ ਕਿ ਉਹ ਇਕ ਵਾਰ ਫਿਰ ਪਿਤਾ ਬਣਨ ਜਾ ਰਹੇ ਹਨ।ਦੱਸ ਦਈਏ ਕਿ ਮਨੋਜ ਤਿਵਾਰੀ ਦੀਆਂ ਹੁਣ ਤਿੰਨ ਬੇਟੀਆਂ ਹਨ। ਇਕ ਬੇਟੀ ਉਨ੍ਹਾਂ ਦੀ ਪਹਿਲੀ ਪਤਨੀ ਤੋਂ ਹੈ ਅਤੇ ਮਨੋਜ ਤਿਵਾਰੀ ਦੀ ਦੂਜੀ ਪਤਨੀ ਤੋਂ ਦੋ ਬੇਟੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...