July 30, 2026, 10:42 pm
----------- Advertisement -----------
HomeNewsNational-Internationalਰੋਹਤਕ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਹੋਈ...

ਰੋਹਤਕ ‘ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਹੋਈ ਮੌ.ਤ

Published on

----------- Advertisement -----------

ਰੋਹਤਕ ਸ਼ਹਿਰ ਦੇ ਸਲਾਰਾ ਮੁਹੱਲੇ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਹੈ। ਜਿਸ ਵਿੱਚ ਪਤੀ, ਪਤਨੀ ਅਤੇ ਦੋ ਮਾਸੂਮ ਬੱਚੇ ਸ਼ਾਮਿਲ ਹਨ। ਇਸ ਘਟਨਾ ਨੂੰ 35 ਸਾਲਾ ਵਿਅਕਤੀ ਨੇ ਅੰਜਾਮ ਦਿੱਤਾ ਹੈ। ਜਿਸ ਨੇ ਪਹਿਲਾਂ ਘਰ ‘ਚ ਹੀ ਆਪਣੀ ਪਤਨੀ ਅਤੇ ਬੇਟੀ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਅਤੇ ਫਿਰ ਆਪਣੇ 2 ਸਾਲ ਦੇ ਮਾਸੂਮ ਬੇਟੇ ਸਮੇਤ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।

  ਦੱਸ ਦਈਏ ਕਿ 35 ਸਾਲਾ ਸੰਦੀਪ ਆਪਣੀ ਪਤਨੀ ਰੀਨਾ, 6 ਸਾਲਾ ਅਪਾਹਜ ਬੇਟੀ ਅਤੇ 2 ਸਾਲਾ ਬੇਟੇ ਭਾਵੇਸ਼ ਨਾਲ ਸਲਾਰਾ ਮੁਹੱਲੇ ਵਿਚ ਰਹਿੰਦਾ ਸੀ। ਸੰਦੀਪ ਗੁਰੂਗ੍ਰਾਮ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ। ਉਹ ਕਾਫੀ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਜਿਸ ਕਰਕੇ ਘਰ ਵਿੱਚ ਕਲੇਸ਼ ਰਹਿੰਦਾ ਸੀ। ਅੱਜ ਇਸੇ ਪ੍ਰੇਸ਼ਾਨੀ ਕਰਕੇ ਉਸ ਨੇ ਘਰ ਵਿਚ ਹੀ ਆਪਣੀ ਪਤਨੀ ਰੀਨਾ ਅਤੇ ਆਪਣੀ 6 ਸਾਲਾ ਅਪਾਹਜ ਧੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਦਰਵਾਜ਼ਾ ਬੰਦ ਕਰਨ ਤੋਂ ਬਾਅਦ ਉਹ ਆਪਣੇ ਦੋ ਸਾਲਾ ਪੁੱਤਰ ਭਾਵੇਸ਼ ਨੂੰ ਗੋਦੀ ਵਿਚ ਲੈ ਕੇ ਰੇਲਵੇ ਟਰੈਕ ਵੱਲ ਚਲਾ ਗਿਆ। ਜਿੱਥੇ ਉਸ ਨੇ ਦਿੱਲੀ ਰੋਹਤਕ ਰੇਲਵੇ ਟਰੈਕ ‘ਤੇ ਰੇਲਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

 ਇਸ ਤੋਂ ਬਾਅਦ ਜੀਆਰਪੀ ਥਾਣਾ ਪੁਲਸ ਮੌਕੇ ‘ਤੇ ਪਹੁੰਚੀ ਅਤੇ ਪਿਤਾ ਹੁਸ਼ਿਆਰ ਸਿੰਘ ਨੂੰ ਘਟਨਾ ਦੀ ਸੂਚਨਾ ਦਿੱਤੀ। ਪਿਤਾ ਹੁਸ਼ਿਆਰ ਸਿੰਘ ਤੇ ਹੋਰ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚ ਗਏ। ਪਰ ਉਦੋਂ ਤੱਕ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਸੰਦੀਪ ਦੀ ਪਤਨੀ ਅਤੇ ਮਾਸੂਮ 6 ਸਾਲ ਦੀ ਬੱਚੀ ਦੀ ਵੀ ਮੌਤ ਹੋ ਚੁੱਕੀ ਸੀ। ਜਦੋਂ ਉਹ ਘਰ ਆਇਆ ਤਾਂ ਦੇਖਿਆ ਕਿ ਕਮਰੇ ਨੂੰ ਬਾਹਰੋਂ ਤਾਲਾ ਲੱਗਿਆ ਹੋਇਆ ਸੀ। ਜਦੋਂ ਉਹ ਕਮਰੇ ਦੇ ਅੰਦਰ ਗਿਆ ਤਾਂ ਦੇਖਿਆ ਕਿ ਰੀਨਾ ਅਤੇ 6 ਸਾਲ ਦੀ ਮਾਸੂਮ ਬੱਚੀ ਦੀਆਂ ਲਾਸ਼ਾਂ ਮੰਜੇ ‘ਤੇ ਪਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...