June 8, 2026, 11:36 am
----------- Advertisement -----------
HomeNewsLatest Newsਲੱਦਾਖ 'ਚ ਵੱਡਾ ਹਾਦਸਾ, 200 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ

ਲੱਦਾਖ ‘ਚ ਵੱਡਾ ਹਾਦਸਾ, 200 ਮੀਟਰ ਡੂੰਘੀ ਖੱਡ ‘ਚ ਡਿੱਗੀ ਬੱਸ

Published on

----------- Advertisement -----------

ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਲੇਹ ਤੋਂ ਪੂਰਬੀ ਲੱਦਾਖ ਵੱਲ ਜਾ ਰਹੀ ਇੱਕ ਬੱਸ 200 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਜਿੱਥੇ ਡਰਬੁਕ ਦੇ ਕੋਲ ਇੱਕ ਬੱਸ ਦੇ ਖਾਈ ਵਿੱਚ ਡਿੱਗਣ ਨਾਲ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ ‘ਚ 22 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਜਦੋਂ ਬੱਸ ਹਾਦਸਾਗ੍ਰਸਤ ਹੋਈ ਤਾਂ ਬੱਸ ਵਿੱਚ ਕਰੀਬ 25 ਯਾਤਰੀ ਸਵਾਰ ਸਨ।

ਲੇਹ ਦੇ ਡਿਪਟੀ ਕਮਿਸ਼ਨਰ ਸੰਤੋਸ਼ ਸੁਕਦੇਵਾ ਨੇ ਦੱਸਿਆ ਕਿ ਯਾਤਰੀਆਂ ਨਾਲ ਭਰੀ ਬੱਸ ਲੇਹ ਤੋਂ ਪੂਰਬੀ ਲੱਦਾਖ ਜਾ ਰਹੀ ਸੀ। ਇਸ ਦੌਰਾਨ ਹਾਦਸਾ ਵਾਪਰ ਗਿਆ। ਪੁਲਿਸ ਪ੍ਰਸ਼ਾਸਨ ਦੀ ਟੀਮ ਨੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਬੱਸ ‘ਚ 28 ਲੋਕ ਸਵਾਰ ਸਨ। ਜਿਸ ਵਿੱਚ 2 ਬੱਚੇ ਅਤੇ 23 ਸਕੂਲ ਕਰਮਚਾਰੀ ਸ਼ਾਮਲ ਸਨ। ਜਦੋਂ ਬੱਸ ਲੇਹ ਤੋਂ ਡਰਬੁਕ ਜਾ ਰਹੀ ਸੀ ਤਾਂ ਡਰਾਈਵਰ ਨੇ ਸੰਤੁਲਨ ਗੁਆ ਦਿੱਤਾ ਅਤੇ ਡੂੰਘੀ ਖੱਡ ਵਿੱਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਸਵਾਰ ਲੋਕ ਕਿਸੇ ਸਮਾਗਮ ‘ਚ ਸ਼ਾਮਲ ਹੋਣ ਜਾ ਰਹੇ ਸਨ।

ਹਾਦਸੇ ਤੋਂ ਬਾਅਦ ਚੀਕ ਚਿਹਾੜਾ ਮੱਚ ਗਿਆ ਅਤੇ ਸਥਾਨਕ ਲੋਕ ਉਨ੍ਹਾਂ ਨੂੰ ਬਚਾਉਣ ਲਈ ਭੱਜੇ। ਇਹ ਸਾਰਾ ਇਲਾਕਾ ਪਹਾੜੀ ਅਤੇ ਘਾਟੀ ਵਾਲਾ ਹੈ। ਬਰਸਾਤ ਦੇ ਮੌਸਮ ਵਿੱਚ ਇਨ੍ਹਾਂ ਇਲਾਕਿਆਂ ਵਿੱਚ ਆਉਣਾ-ਜਾਣਾ ਬਹੁਤ ਮੁਸ਼ਕਲ ਹੈ। ਬਰਸਾਤ ਕਾਰਨ ਸੜਕਾਂ ਟੁੱਟ ਜਾਂਦੀਆਂ ਹਨ, ਜਿਸ ਕਾਰਨ ਹਾਦਸਿਆਂ ਦਾ ਖਤਰਾ ਵੱਧ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...