November 6, 2026, 6:47 am
----------- Advertisement -----------
HomeNewsBreaking Newsਕੇਂਦਰ ਸਰਕਾਰ ਦਾ ਵੱਡਾ ਐਲਾਨ, 70+ ਦੇ ਸਾਰੇ ਲੋਕਾਂ ਨੂੰ ਮਿਲੇਗਾ ਆਯੁਸ਼ਮਾਨ...

ਕੇਂਦਰ ਸਰਕਾਰ ਦਾ ਵੱਡਾ ਐਲਾਨ, 70+ ਦੇ ਸਾਰੇ ਲੋਕਾਂ ਨੂੰ ਮਿਲੇਗਾ ਆਯੁਸ਼ਮਾਨ ਯੋਜਨਾ ਦਾ ਲਾਭ

Published on

----------- Advertisement -----------

ਕੇਂਦਰ ਸਰਕਾਰ ਨੇ ਬੁੱਧਵਾਰ (11 ਸਤੰਬਰ) ਨੂੰ ਵੱਡਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਹੁਣ 70 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਵਿੱਚ ਸ਼ਾਮਲ ਕੀਤਾ ਜਾਵੇਗਾ। ਮੋਦੀ ਕੈਬਨਿਟ ਨੇ ਇਸ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਹ ਗੱਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਜਾਰੀ ਭਾਜਪਾ ਦੇ ਚੋਣ ਮਨੋਰਥ ਪੱਤਰ ਵਿੱਚ ਕਹੀ ਗਈ ਸੀ। ਸਰਕਾਰ ਮੁਤਾਬਕ 6 ਕਰੋੜ ਬਜ਼ੁਰਗ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾ ਸਕਣਗੇ। ਇਸ ਵਿੱਚ ਦੇਸ਼ ਦੇ ਕਰੀਬ 4.5 ਕਰੋੜ ਪਰਿਵਾਰ ਸ਼ਾਮਲ ਹੋਣਗੇ।

ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਸ ਯੋਜਨਾ ਲਈ ਸ਼ੁਰੂਆਤੀ ਤੌਰ ‘ਤੇ 3,437 ਕਰੋੜ ਰੁਪਏ ਖਰਚ ਕੀਤੇ ਜਾਣਗੇ। ਜਿਵੇਂ-ਜਿਵੇਂ ਲੋਕ ਇਸ ਸਕੀਮ ਨਾਲ ਜੁੜਣਗੇ, ਇਸ ਦਾ ਦਾਇਰਾ ਵੀ ਵਧਾਇਆ ਜਾਵੇਗਾ।

ਸਰਕਾਰ ਨੇ ਕਿਹਾ ਕਿ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਨਾਗਰਿਕ, ਭਾਵੇਂ ਉਨ੍ਹਾਂ ਦੀ ਵਿੱਤੀ ਸਥਿਤੀ ਕੋਈ ਵੀ ਹੋਵੇ, ਇਸ ਦਾ ਲਾਭ ਲੈ ਸਕਣਗੇ। ਉਨ੍ਹਾਂ ਲਈ ਨਵਾਂ ਵੱਖਰਾ ਕਾਰਡ ਜਾਰੀ ਕੀਤਾ ਜਾਵੇਗਾ। ਇਸ ਨਾਲ ਉਹ ਹਰ ਸਾਲ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾ ਸਕਣਗੇ।

ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਬੀਮਾ ਯੋਜਨਾ ਹੈ, ਜੋ ਵਰਤਮਾਨ ਵਿੱਚ ਦੇਸ਼ ਦੇ ਸਭ ਤੋਂ ਗਰੀਬ 40 ਪ੍ਰਤੀਸ਼ਤ ਲੋਕਾਂ ਨੂੰ ਹਰ ਸਾਲ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮੁਹੱਈਆ ਕਰਵਾਉਂਦੀ ਹੈ।

ਰਾਸ਼ਟਰੀ ਸਿਹਤ ਨੀਤੀ ਦੇ ਤਹਿਤ ਕੇਂਦਰ ਸਰਕਾਰ ਨੇ ਇਹ ਯੋਜਨਾ ਸਾਲ 2017 ਵਿੱਚ ਸ਼ੁਰੂ ਕੀਤੀ ਸੀ। ਹਾਲਾਂਕਿ, ਪੱਛਮੀ ਬੰਗਾਲ ਸਮੇਤ ਕਈ ਰਾਜ ਇਸ ਯੋਜਨਾ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਰਹੇ ਹਨ ਅਤੇ ਰਾਜ ਵਿੱਚ ਆਪਣੀਆਂ ਯੋਜਨਾਵਾਂ ਚਲਾ ਰਹੇ ਹਨ।

ਇਸ ਸਕੀਮ ਤਹਿਤ ਦੇਸ਼ ਭਰ ਦੇ ਚੁਣੇ ਹੋਏ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾਇਆ ਜਾ ਸਕਦਾ ਹੈ। ਇਸ ਸਕੀਮ ਤਹਿਤ ਦਾਖਲੇ ਤੋਂ 10 ਦਿਨ ਪਹਿਲਾਂ ਅਤੇ ਬਾਅਦ ਵਿੱਚ ਖਰਚੇ ਦਾ ਭੁਗਤਾਨ ਕਰਨ ਦਾ ਵੀ ਪ੍ਰਬੰਧ ਹੈ।

ਇਸ ਸਕੀਮ ਵਿੱਚ ਸਾਰੀਆਂ ਬਿਮਾਰੀਆਂ ਨੂੰ ਆਯੁਸ਼ਮਾਨ ਸਕੀਮ ਵਿੱਚ ਕਵਰ ਕੀਤਾ ਗਿਆ ਹੈ। ਕਿਸੇ ਵੀ ਬਿਮਾਰੀ ਲਈ ਹਸਪਤਾਲ ਵਿੱਚ ਦਾਖਲ ਹੋਣ ਤੋਂ ਪਹਿਲਾਂ ਅਤੇ ਬਾਅਦ ਦੇ ਖਰਚੇ ਕਵਰ ਕੀਤੇ ਜਾਂਦੇ ਹਨ। ਇਸ ਵਿੱਚ ਟਰਾਂਸਪੋਰਟ ਦੇ ਖਰਚੇ ਸ਼ਾਮਲ ਹਨ। ਇਸ ਵਿੱਚ ਸਾਰੇ ਮੈਡੀਕਲ ਟੈਸਟ, ਅਪਰੇਸ਼ਨ, ਇਲਾਜ ਆਦਿ ਚੀਜ਼ਾਂ ਸ਼ਾਮਲ ਹਨ। ਇਸ ਯੋਜਨਾ ਤਹਿਤ ਹੁਣ ਤੱਕ 5.5 ਕਰੋੜ ਤੋਂ ਵੱਧ ਲੋਕ ਆਪਣਾ ਇਲਾਜ ਕਰਵਾ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...