May 12, 2026, 7:14 am
----------- Advertisement -----------
HomeNewsBreaking Newsਜਸਟਿਨ ਟਰੂਡੋ ਦੀ ਸਰਕਾਰ ਨੂੰ ਵੱਡਾ ਝਟਕਾ: NDP ਦੇ ਜਗਮੀਤ ਸਿੰਘ ਨੇ...

ਜਸਟਿਨ ਟਰੂਡੋ ਦੀ ਸਰਕਾਰ ਨੂੰ ਵੱਡਾ ਝਟਕਾ: NDP ਦੇ ਜਗਮੀਤ ਸਿੰਘ ਨੇ ਸਮਰਥਨ ਲਿਆ ਵਾਪਸ

Published on

----------- Advertisement -----------
  • ਜਗਮੀਤ ਸਿੰਘ ਨੇ ਲਿਬਰਲ ਸਰਕਾਰ ਨਾਲ ਸਮਝੌਤਾ ਰੱਦ ਕਰਨ ਦਾ ਕੀਤਾ ਐਲਾਨ
  • ਇਸ ਐਲਾਨ ਤੋਂ ਬਾਅਦ ਹੁਣ ਕਿਸੇ ਸਮੇਂ ਵੀ ਡਿੱਗ ਸਕਦੀ ਹੈ ਲਿਬਰਲ ਸਰਕਾਰ

ਨਵੀਂ ਦਿੱਲੀ, 5 ਸਤੰਬਰ 2024 – ਬੁੱਧਵਾਰ ਨੂੰ ਕੈਨੇਡਾ ‘ਚ ਜਸਟਿਨ ਟਰੂਡੋ ਦੀ ਘੱਟ ਗਿਣਤੀ ਲਿਬਰਲ ਸਰਕਾਰ ਨੂੰ ਸੱਤਾ ਵਿੱਚ ਰੱਖਣ ਵਿੱਚ ਮਦਦ ਕਰਨ ਵਾਲੀ ਪਾਰਟੀ, ਐਨਡੀਪੀ ਨੇ ਆਪਣਾ ਸਮਰਥਨ ਵਾਪਸ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ’ਚ ਇਸ ਵੇਲੇ ਲਿਬਰਲ ਦੀ ਘੱਟ ਗਿਣਤੀ ਸਰਕਾਰ ਹੈ ਜੋ ਐੱਨਡੀਪੀ ਦੀ ਮਦਦ ਨਾਲ ਚੱਲ ਰਹੀ ਹੈ।

ਨਿਊ ਡੈਮੋਕ੍ਰੇਟਿਕ ਪਾਰਟੀ ਦੇ ਲੀਡਰ ਜਗਮੀਤ ਸਿੰਘ ਨੇ ਬੁੱਧਵਾਰ ਨੂੰ ਲਿਬਰਲ ਸਰਕਾਰ ਨਾਲ ਸਮਝੌਤਾ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਤੋਂ ਬਾਅਦ ਹੁਣ ਕੈਨੇਡਾ ’ਚ ਲਿਬਰਲ ਸਰਕਾਰ ਕਿਸੇ ਸਮੇਂ ਵੀ ਡਿੱਗ ਸਕਦੀ ਹੈ। ਇਹ ਸਮਝੌਤਾ ਲਿਬਰਲ ਪਾਰਟੀ ਤੇ ਐੱਨਡੀਪੀ ’ਚ ਮਾਰਚ 2022 ਨੂੰ ਸਾਇਨ ਹੋਇਆ ਸੀ ਜੋ ਜੂਨ 2025 ਤੱਕ ਸੀ।

2021 ਦੀਆਂ ਚੋਣਾਂ ਦੇ ਨਿਰਾਸ਼ਾਜਨਕ ਨਤੀਜੇ ਤੋਂ ਬਾਅਦ ਦੋਵਾਂ ਪਾਰਟੀਆਂ ਨੇ ਲਿਬਰਲ ਘੱਟ-ਗਿਣਤੀ ਸਰਕਾਰ ਨੂੰ 2025 ਤੱਕ ਸਥਿਰ ਰੱਖਣ ਲਈ ਮਾਰਚ 2022 ਵਿਚ ‘ਭਰੋਸਾ ਤੇ ਸਪਲਾਈ’ ਸਮਝੌਤਾ ਕੀਤਾ ਸੀ, ਜਿਸ ਨੂੰ ਸਮੇਂ ਤੋਂ ਪਹਿਲਾਂ ਖ਼ਤਮ ਕਰ ਕੇ ਐੱਨ.ਡੀ.ਪੀ. ਨੇ ਭਵਿੱਖ ‘ਚ ਮੁੱਦਿਆਂ ਦੇ ਆਧਾਰ ‘ਤੇ ਟਰੂਡੋ ਸਰਕਾਰ ਦਾ ਸਾਥ ਦੇਣ ਜਾਂ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ।

ਦੱਸ ਦਈਏ ਕਿ ਕੈਨੇਡਾ ‘ਚ ਨਿਯਮਾਂ ਅਨੁਸਾਰ ਅਕਤੂਬਰ 2025 ਦੇ ਅੰਤ ਤੱਕ ਚੋਣਾਂ ਹੋਣੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ/ਪਟਿਆਲਾ, 10 ਮਈ:ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ...