September 20, 2026, 9:43 am
----------- Advertisement -----------
HomeNewsLatest Newsਜੰਮੂ-ਕਸ਼ਮੀਰ 'ਚ ਕਦੇ ਵੀ ਹੋ ਸਕਦੀਆਂ ਹਨ ਚੋਣਾਂ! ਸੁਪਰੀਮ ਕੋਰਟ 'ਚ ਕੇਂਦਰ...

ਜੰਮੂ-ਕਸ਼ਮੀਰ ‘ਚ ਕਦੇ ਵੀ ਹੋ ਸਕਦੀਆਂ ਹਨ ਚੋਣਾਂ! ਸੁਪਰੀਮ ਕੋਰਟ ‘ਚ ਕੇਂਦਰ ਦਾ ਵੱਡਾ ਬਿਆਨ

Published on

----------- Advertisement -----------

ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖਤਮ ਕਰਨ ਦੇ ਖਿਲਾਫ ਦਾਇਰ ਪਟੀਸ਼ਨਾਂ ‘ਤੇ ਵੀਰਵਾਰ ਨੂੰ ਸੁਪਰੀਮ ਕੋਰਟ ‘ਚ 13ਵੇਂ ਦਿਨ ਸੁਣਵਾਈ ਹੋਈ। ਧਾਰਾ 370 ਹਟਾਉਣ ਨੂੰ ਲੈ ਕੇ ਕੇਂਦਰ ਸਰਕਾਰ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਸੁਪਰੀਮ ਕੋਰਟ ਵਿੱਚ ਪੇਸ਼ ਹੋਏ। ਕੇਂਦਰ ਸਰਕਾਰ ਦੀ ਤਰਫੋਂ ਸਾਲਿਸਟਰ ਜਨਰਲ (SG) ਤੁਸ਼ਾਰ ਮਹਿਤਾ ਨੇ ਕਿਹਾ – ਅਸੀਂ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਕਿਸੇ ਵੀ ਸਮੇਂ ਚੋਣਾਂ ਕਰਵਾਉਣ ਲਈ ਤਿਆਰ ਹਾਂ, ਪਰ ਪੰਚਾਇਤੀ ਚੋਣਾਂ ਪਹਿਲਾਂ ਕਰਵਾਈਆਂ ਜਾਣਗੀਆਂ।
ਕੇਂਦਰ ਨੇ ਇਸ ਲਈ ਵੋਟਰ ਸੂਚੀ ਤਿਆਰ ਕਰ ਲਈ ਹੈ। ਰਾਜ ਚੋਣ ਕਮਿਸ਼ਨ ਅਤੇ ਕੇਂਦਰੀ ਚੋਣ ਕਮਿਸ਼ਨ ਤੈਅ ਕਰਨਗੇ ਕਿ ਚੋਣਾਂ ਕਦੋਂ ਕਰਵਾਈਆਂ ਜਾਣਗੀਆਂ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ‘ਚ ਕਿਹਾ ਕਿ ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਪੰਚਾਇਤ ਅਤੇ ਕੌਂਸਲ ਚੋਣਾਂ ਤੋਂ ਬਾਅਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਬਾਰੇ ਅੰਤਿਮ ਫੈਸਲਾ ਰਾਜ ਅਤੇ ਕੇਂਦਰੀ ਚੋਣ ਕਮਿਸ਼ਨ ਨੇ ਲੈਣਾ ਹੈ।
ਇਸ ਤੋਂ ਪਹਿਲਾਂ 29 ਅਗਸਤ ਨੂੰ ਹੋਈ 12ਵੇਂ ਦਿਨ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਸੀ ਕਿ ਜੰਮੂ-ਕਸ਼ਮੀਰ ਨੂੰ ਮੁੜ ਰਾਜ ਦਾ ਦਰਜਾ ਕਦੋਂ ਮਿਲ ਸਕੇਗਾ। ਇਸ ‘ਤੇ ਐਸਜੀ ਮਹਿਤਾ ਨੇ ਕਿਹਾ- ਅਸੀਂ ਇਸ ਲਈ ਕੋਈ ਨਿਸ਼ਚਿਤ ਸਮਾਂ ਸੀਮਾ ਨਹੀਂ ਦੇ ਸਕਦੇ, ਪਰ ਸਰਕਾਰ ਸਪੱਸ਼ਟ ਹੈ ਕਿ ਕੇਂਦਰ ਸ਼ਾਸਤ ਪ੍ਰਦੇਸ਼ ਦਾ ਦਰਜਾ ਅਸਥਾਈ ਹੈ। ਪਿਛਲੀ ਸੁਣਵਾਈ ਵਿੱਚ, ਮਹਿਤਾ ਨੇ ਸੁਪਰੀਮ ਕੋਰਟ ਨੂੰ ਕਿਹਾ ਸੀ – ਜੰਮੂ ਅਤੇ ਕਸ਼ਮੀਰ ਨੂੰ ਅਸਥਾਈ ਤੌਰ ‘ਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ (ਜੰਮੂ ਅਤੇ ਕਸ਼ਮੀਰ ਅਤੇ ਲੱਦਾਖ) ਵਿੱਚ ਵੰਡਿਆ ਗਿਆ ਹੈ। ਲੱਦਾਖ ਕੇਂਦਰ ਸ਼ਾਸਿਤ ਪ੍ਰਦੇਸ਼ ਰਹੇਗਾ, ਪਰ ਜੰਮੂ-ਕਸ਼ਮੀਰ ਜਲਦੀ ਹੀ ਦੁਬਾਰਾ ਰਾਜ ਬਣ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...