September 11, 2026, 9:31 pm
----------- Advertisement -----------
HomeNewsBreaking Newsਬਿਹਾਰ 'ਚ ਟੁੱਟਿਆ ਇਕ ਹੋਰ ਪੁਲ਼; ਆਵਾਜਾਈ ਹੋਈ ਠੱਪ

ਬਿਹਾਰ ‘ਚ ਟੁੱਟਿਆ ਇਕ ਹੋਰ ਪੁਲ਼; ਆਵਾਜਾਈ ਹੋਈ ਠੱਪ

Published on

----------- Advertisement -----------

ਬਿਹਾਰ ਵਿੱਚ ਇੱਕ ਵਾਰ ਫਿਰ ਪੁਲ ਹਾਦਸਾ ਵਾਪਰਿਆ ਹੈ। ਚਾਰ ਦਿਨਾਂ ਦੇ ਅੰਦਰ ਦੂਜਾ ਪੁਲ ਢਹਿ ਗਿਆ। ਸੀਵਾਨ ਦੇ ਮਹਾਰਾਜਗੰਜ ਉਪ ਮੰਡਲ ਦੇ ਪਾਟੇਧਾ ਅਤੇ ਗਰੌਲੀ ਪਿੰਡਾਂ ਦੇ ਵਿਚਕਾਰ ਗੰਡਕ ਨਹਿਰ ‘ਤੇ ਬਣਿਆ ਪੁਲ ਅਚਾਨਕ ਡਿੱਗ ਗਿਆ। ਦਰਅਸਲ ਸ਼ਨੀਵਾਰ ਸਵੇਰੇ ਅਚਾਨਕ ਪੁਲ ਦਾ ਇਕ ਪਾਸਾ ਡੁੱਬਣ ਲੱਗਾ। ਕੁਝ ਹੀ ਸਮੇਂ ਵਿੱਚ ਪੁਲ ਨਹਿਰ ਵਿੱਚ ਡੁੱਬ ਗਿਆ। ਹਾਦਸੇ ਤੋਂ ਬਾਅਦ ਦੋਵਾਂ ਪਿੰਡਾਂ ਵਿਚਕਾਰ ਆਵਾਜਾਈ ਠੱਪ ਹੋ ਗਈ। ਇਲਾਕੇ ਵਿੱਚ ਹਫੜਾ-ਦਫੜੀ ਮੱਚ ਗਈ। ਲੋਕ ਪੁਲ ਦੇ ਨਿਰਮਾਣ ਕਾਰਜ ‘ਤੇ ਸਵਾਲ ਉਠਾ ਰਹੇ ਹਨ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਬਿਹਾਰ ਸਰਕਾਰ ਨੇ 30 ਸਾਲ ਪਹਿਲਾਂ ਇਸ ਪੁਲ ਦਾ ਨਿਰਮਾਣ ਕਰਵਾਇਆ ਸੀ। ਵਿਭਾਗ ਨੇ ਕੁਝ ਦਿਨ ਪਹਿਲਾਂ ਨਹਿਰ ਦੀ ਸਫ਼ਾਈ ਕਰਵਾਈ ਸੀ। ਨਾਲ ਹੀ ਨਹਿਰ ਵਿੱਚੋਂ ਮਿੱਟੀ ਕੱਟ ਕੇ ਨਹਿਰ ਦੇ ਬੰਨ੍ਹ ’ਤੇ ਸੁੱਟ ਦਿੱਤੀ ਗਈ। ਪਿੰਡ ਵਾਸੀਆਂ ਦਾ ਦਾਅਵਾ ਹੈ ਕਿ ਇਸ ਕਾਰਨ ਪੁਲ ਦੀ ਨੀਂਹ ਕਮਜ਼ੋਰ ਹੋ ਗਈ ਅਤੇ ਅੱਜ ਪੁਲ ਟੁੱਟ ਗਿਆ, ਜਿਸ ਕਾਰਨ ਪੁਲ ਨਹਿਰ ਵਿੱਚ ਡਿੱਗ ਗਿਆ। ਘਟਨਾ ਤੋਂ ਬਾਅਦ ਪ੍ਰਸ਼ਾਸਨ ਨੇ ਜਾਂਚ ਟੀਮ ਦਾ ਗਠਨ ਕੀਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾ 18 ਜੂਨ ਨੂੰ ਅਰਰੀਆ ਜ਼ਿਲੇ ਦੇ ਸਿੱਕਤੀ ਬਲਾਕ ‘ਚ ਬਕਰਾ ਨਦੀ ‘ਤੇ ਬਣਿਆ ਪੁਲ ਉਦਘਾਟਨ ਤੋਂ ਪਹਿਲਾਂ ਹੀ ਡਿੱਗ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...