September 11, 2026, 9:32 pm
----------- Advertisement -----------
HomeNewsLatest Newsਬਿਹਾਰ 'ਚ ਨਕਲੀ ਸ਼ਰਾਬ ਮਾਮਲੇ ਦਾ ਮਾਸਟਰਮਾਈਂਡ ਦਿੱਲੀ ਤੋਂ ਗ੍ਰਿਫਤਾਰ

ਬਿਹਾਰ ‘ਚ ਨਕਲੀ ਸ਼ਰਾਬ ਮਾਮਲੇ ਦਾ ਮਾਸਟਰਮਾਈਂਡ ਦਿੱਲੀ ਤੋਂ ਗ੍ਰਿਫਤਾਰ

Published on

----------- Advertisement -----------

ਬਿਹਾਰ ਦੇ ਛਪਰਾ ‘ਚ ਨਕਲੀ ਸ਼ਰਾਬ ਮਾਮਲੇ ਦੇ ਮਾਸਟਰਮਾਈਂਡ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਉਸ ਨੂੰ ਦਿੱਲੀ ਤੋਂ ਫੜਿਆ ਹੈ। ਮਾਸਟਰਮਾਈਂਡ ਦਾ ਨਾਂ ਰਾਮ ਬਾਬੂ ਮਹਤੋ ਹੈ, ਜਿਸ ਦੀ ਉਮਰ 35 ਸਾਲ ਹੈ। ਗ੍ਰਿਫਤਾਰੀ ਤੋਂ ਬਾਅਦ ਦਿੱਲੀ ਪੁਲਸ ਨੇ ਬਿਹਾਰ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਰਾਮ ਬਾਬੂ ‘ਤੇ ਕੈਮੀਕਲ ਮਿਲਾ ਕੇ ਸ਼ਰਾਬ ਤਿਆਰ ਕਰਨ ਦਾ ਦੋਸ਼ ਹੈ।
ਸਪੈਸ਼ਲ ਪੁਲਿਸ ਕਮਿਸ਼ਨਰ (ਅਪਰਾਧ) ਰਵਿੰਦਰ ਸਿੰਘ ਯਾਦਵ ਅਨੁਸਾਰ ਕ੍ਰਾਈਮ ਬ੍ਰਾਂਚ ਦੇ ਅੰਤਰਰਾਜੀ ਸੈੱਲ ਨੂੰ ਸੂਚਨਾ ਮਿਲੀ ਸੀ ਕਿ ਮਹਤੋ ਦਿੱਲੀ ਵਿੱਚ ਕਿਤੇ ਲੁਕਿਆ ਹੋ ਸਕਦਾ ਹੈ। ਯਾਦਵ ਨੇ ਦੱਸਿਆ ਕਿ, “ਤਕਨੀਕੀ ਨਿਗਰਾਨੀ ਅਤੇ ਖਾਸ ਜਾਣਕਾਰੀ ਦੇ ਆਧਾਰ ‘ਤੇ, ਮਹਤੋ ਨੂੰ ਦਵਾਰਕਾ ਤੋਂ ਗ੍ਰਿਫਤਾਰ ਕੀਤਾ ਗਿਆ ਉਨ੍ਹਾਂ ਕਿਹਾ ਕਿ “ਉਚਿਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਕਾਰਵਾਈ ਲਈ ਦੋਸ਼ੀ ਦੀ ਗ੍ਰਿਫਤਾਰੀ ਬਾਰੇ ਜਾਣਕਾਰੀ ਬਿਹਾਰ ਪੁਲਿਸ ਨਾਲ ਸਾਂਝੀ ਕੀਤੀ ਗਈ ਹੈ।”ਦੱਸ ਦਈਏ ਕਿ ਨਕਲੀ ਸ਼ਰਾਬ ਦੇ ਸੇਵਨ ਨਾਲ ਕੁੱਝ ਦਿਨ ਪਹਿਲਾ 73 ਲੋਕਾਂ ਦੀ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...