September 11, 2026, 9:31 pm
----------- Advertisement -----------
HomeNewsLatest Newsਬਿਹਾਰ ਰੇਲ ਹਾਦਸਾ:ਮੁੱਖ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ...

ਬਿਹਾਰ ਰੇਲ ਹਾਦਸਾ:ਮੁੱਖ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

Published on

----------- Advertisement -----------

ਬਿਹਾਰ ‘ਚ ਦਿੱਲੀ ਤੋਂ ਗੁਹਾਟੀ ਜਾ ਰਹੀ ਨੌਰਥ-ਈਸਟ ਐਕਸਪ੍ਰੈਸ (12506) ਬੁੱਧਵਾਰ ਰਾਤ ਨੂੰ ਹਾਦਸੇ ਦਾ ਸ਼ਿਕਾਰ ਹੋ ਗਈ। ਰੇਲਗੱਡੀ ਦੀਆਂ ਸਾਰੀਆਂ 21 ਬੋਗੀਆਂ ਪਟੜੀ ਤੋਂ ਉਤਰ ਗਈਆਂ, ਜਿਸ ਵਿੱਚ ਦੋ ਏਸੀ-3 ਟਾਇਰ ਬੋਗੀਆਂ ਵੀ ਸ਼ਾਮਲ ਹਨ ਜੋ ਪਲਟ ਗਈਆਂ। ਇਸ ਹਾਦਸੇ ਵਿੱਚ ਚਾਰ ਯਾਤਰੀਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚ ਦੋ ਪੁਰਸ਼, ਇੱਕ ਔਰਤ ਅਤੇ ਇੱਕ ਲੜਕੀ (5) ਸ਼ਾਮਲ ਹੈ।
ਇਹ ਹਾਦਸਾ ਬਕਸਰ-ਆਰਾ ਵਿਚਕਾਰ ਰਘੂਨਾਥਪੁਰ ਸਟੇਸ਼ਨ ਨੇੜੇ ਰਾਤ 9.35 ਵਜੇ ਵਾਪਰਿਆ। ਟਰੇਨ ‘ਚ ਸਵਾਰ 100 ਤੋਂ ਜ਼ਿਆਦਾ ਯਾਤਰੀ ਜ਼ਖਮੀ ਹੋ ਗਏ ਹਨ। ਇਨ੍ਹਾਂ ‘ਚੋਂ 5 ਤੋਂ 20 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਏਮਜ਼ ਪਟਨਾ ਭੇਜਿਆ ਗਿਆ ਹੈ। ਹੋਰ ਜ਼ਖ਼ਮੀਆਂ ਦਾ ਸਥਾਨਕ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।
ਬਿਹਾਰ ਦੇ ਸੀ.ਐਮ.ਓ ਅਨੁਸਾਰ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇਸ ਹਾਦਸੇ ‘ਚ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਰੇਲਵੇ ਨੇ ਹਾਦਸੇ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਸਹਾਇਤਾ ਦਿੱਤੀ ਹੈ। ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਗਏ ਹਨ। 10 ਜ਼ਖਮੀਆਂ ਨੂੰ ਪਟਨਾ ਏਮਜ਼ ‘ਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ‘ਚੋਂ 3 ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਦਕਿ 7 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਤੋਂ ਬਾਅਦ ਜੇਪੀ ਨੱਡਾ ਦੇ ਨਿਰਦੇਸ਼ਾਂ ‘ਤੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ ਅਤੇ ਭਾਜਪਾ ਪ੍ਰਦੇਸ਼ ਪ੍ਰਧਾਨ ਸਮਰਾਟ ਚੌਧਰੀ ਮੌਕੇ ‘ਤੇ ਪਹੁੰਚੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...