ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਪਿਛਲੇ ਚਾਰ ਦਿਨਾਂ ਤੋਂ ਭਾਰਤ ਦੌਰੇ ‘ਤੇ ਹਨ। ਬਿਲ ਗੇਟਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ ਸਰਕਾਰ ਦੇ ਹੋਰ ਅਧਿਕਾਰੀਆਂ ਤੋਂ ਪਹਿਲਾਂ ਡੌਲੀ ਚਾਹ ਵਾਲਾ ਨਾਲ ਮੁਲਾਕਾਤ ਕੀਤੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।ਬਿਲ ਗੇਟਸ ਨੇ ਅਨੰਤ ਅੰਬਾਨੀ ਦੇ ਪ੍ਰੀ ਵੈਡਿੰਗ ਸਮਾਰੋਹ ਵਿੱਚ ਵੀ ਸ਼ਿਰਕਤ ਕੀਤੀ ਅਤੇ ਬਾਅਦ ਵਿੱਚ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ।

ਮੀਟਿੰਗ ਤੋਂ ਬਾਅਦ ਬਿਲ ਗੇਟਸ ਨੇ ਟਵਿੱਟਰ ‘ਤੇ ਪੋਸਟ ਸਾਂਝੀ ਕੀਤੀ ਅਤੇ ਲਿਖਿਆ , “ਮੈਂ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੂੰ ਭਾਰਤ ਦੇ ਏਆਈ ਈਕੋਸਿਸਟਮ ਬਾਰੇ ਗੱਲ ਕਰਨ ਲਈ ਮਿਲਿਆ ਅਤੇ ਇਸਦੀ ਵਰਤੋਂ ਸਿਹਤ, ਖੇਤੀਬਾੜੀ ਅਤੇ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਕਿਵੇਂ ਕੀਤੀ ਜਾ ਸਕਦੀ ਹੈ, ਇਸ ਬਾਰੇ ਵੀ ਚਰਚਾ ਕੀਤੀ।’
ਉਨ੍ਹਾਂ ਅੱਗੇ ਕਿਹਾ, ‘ਭਾਰਤ ਦੀ ਡਿਜੀਟਲ ਜਨਤਕ ਬੁਨਿਆਦੀ ਢਾਂਚਾ ਯਾਤਰਾ ਉਭਰਦੀਆਂ ਅਰਥਵਿਵਸਥਾਵਾਂ ਲਈ ਇੱਕ ਵਧੀਆ ਮਾਡਲ ਹੈ। ਬਿਲ ਐਂਡ ਮੇਲਿੰਡਾ ਗੇਟਸ ਫਾਊਂਡੇਸ਼ਨ ਭਾਰਤ ਸਰਕਾਰ ਦੀ ਓਪਨ, ਸੁਰੱਖਿਅਤ ਅਤੇ ਇੰਟਰਓਪਰੇਬਲ ਪ੍ਰਣਾਲੀਆਂ ਦੇ ਨਿਰਮਾਣ ਦੀ ਪਹਿਲਕਦਮੀ ਦਾ ਸਮਰਥਨ ਕਰਨ ਲਈ ਉਤਸੁਕ ਹੈ ਜੋ ਸਮਾਵੇਸ਼ੀ ਹਨ ਅਤੇ ਮਜ਼ਬੂਤ ਡਿਜੀਟਲ ਅਰਥਵਿਵਸਥਾਵਾਂ ਬਣਾਏ।’ ਅਸ਼ਵਿਨੀ ਵੈਸ਼ਨਵ ਨੇ ਵੀ ਤਸਵੀਰਾਂ ਦੇ ਨਾਲ ਐਕਸ ‘ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਉਨ੍ਹਾਂ ਨੇ ਬਿਲ ਗੇਟਸ ਅਤੇ ਉਸ ਦੀ ਟੀਮ ਨਾਲ ਡਿਜੀਟਲ ਜਨਤਕ ਬੁਨਿਆਦੀ ਢਾਂਚੇ, ਡਿਜੀਟਲ ਕ੍ਰੈਡਿਟ ਅਤੇ ਏਆਈ ‘ਤੇ ਦਿਲਚਸਪ ਚਰਚਾ ਕੀਤੀ ਹੈ।












