ਭਾਜਪਾ ਨੇ ਉੱਤਰ ਪ੍ਰਦੇਸ਼ ਦੀਆਂ ਰਾਏਬਰੇਲੀ ਅਤੇ ਕੈਸਰਗੰਜ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਰਾਏਬਰੇਲੀ ਤੋਂ ਦਿਨੇਸ਼ ਪ੍ਰਤਾਪ ਸਿੰਘ ਅਤੇ ਕੈਸਰਗੰਜ ਤੋਂ ਕਰਨ ਭੂਸ਼ਣ ਸਿੰਘ ਨੂੰ ਟਿਕਟ ਦਿੱਤੀ ਹੈ। ਕਰਨ ਭੂਸ਼ਣ ਸਿੰਘ ਕੈਸਰਗੰਜ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਛੋਟੇ ਪੁੱਤਰ ਹਨ।













