August 13, 2026, 6:18 pm
----------- Advertisement -----------
HomeNewsBreaking Newsਦਿੱਲੀ ਪੁਲਿਸ ਨੂੰ ਸੌਂਪੇ ਗਏ ਤੇਜਿੰਦਰਪਾਲ ਬੱਗਾ

ਦਿੱਲੀ ਪੁਲਿਸ ਨੂੰ ਸੌਂਪੇ ਗਏ ਤੇਜਿੰਦਰਪਾਲ ਬੱਗਾ

Published on

----------- Advertisement -----------

ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਨੂੰ ਹਰਿਆਣਾ ਪੁਲਿਸ ਨੇ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਦਿੱਲੀ ਪੁਲਿਸ ਹੁਣ ਬੱਗਾ ਨੂੰ ਦਿੱਲੀ ਲੈ ਕੇ ਜਾ ਰਹੀ ਹੈ। ਦੱਸ ਦਈਏ ਕਿ ਦਿੱਲੀ ਭਾਜਪਾ ਆਗੂ ਤਜਿੰਦਰ ਪਾਲ ਬੱਗਾ ਨੂੰ ਅੱਜ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਪੰਜਾਬ ਸਾਈਬਰ ਸੈੱਲ ਦੀ ਟੀਮ ਨੇ ਸ਼ੁੱਕਰਵਾਰ ਸਵੇਰੇ ਇਹ ਕਾਰਵਾਈ ਕੀਤੀ ਸੀ। ਉਸ ਖ਼ਿਲਾਫ਼ ਮੁਹਾਲੀ ਸਾਈਬਰ ਪੁਲੀਸ ਸਟੇਸ਼ਨ ਵਿੱਚ ਕੇਸ ਦਰਜ ਕਰ ਲਿਆ ਗਿਆ। ਜਦ ਬੱਗਾ ਨੂੰ ਮੁਹਾਲੀ ਲੈ ਕੇ ਜਾ ਰਹੀ ਸੀ ਤਾਂ ਪੰਜਾਬ ਪੁਲੀਸ ਦੀ ਗੱਡੀ ਨੂੰ ਹਰਿਆਣਾ ਪੁਲੀਸ ਨੇ ਰੋਕ ਲਿਆ ਹੈ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਉਸ ਦੀ ਟੀਮ ਨੂੰ ਗੈਰ-ਕਾਨੂੰਨੀ ਢੰਗ ਨਾਲ ਰੋਕਿਆ ਗਿਆ ਹੈ।
ਜਾਣਕਾਰੀ ਮੁਤਾਬਕ ਬੱਗਾ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਪੁਲਸ ਨੇ ਪੰਜਾਬ ਪੁਲਸ ਖਿਲਾਫ ਅਗਵਾ ਦਾ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦ ਦਿੱਲੀ ਪੁਲਸ ਦੀ ਸੂਚਨਾ ‘ਤੇ ਬੱਗਾ ਨੂੰ ਲੈ ਕੇ ਜਾ ਰਹੀ ਪੰਜਾਬ ਪੁਲਸ ਦੀ ਗੱਡੀ ਨੂੰ ਹਰਿਆਣਾ ਪੁਲਸ ਨੇ ਰੋਕ ਲਿਆ। ਪੰਜਾਬ ਪੁਲਿਸ ਬੱਗਾ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਦਿੱਲੀ ਤੋਂ ਮੋਹਾਲੀ ਲੈ ਜਾ ਰਹੀ ਸੀ। ਉਥੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਣਾ ਸੀ। ਦੱਸ ਦਈਏ ਕਿ ਬੱਗਾ ‘ਤੇ ਫਿਲਮ ਕਸ਼ਮੀਰ ਫਾਈਲਜ਼ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵਿਵਾਦਿਤ ਟਿੱਪਣੀ ਕਰਨ ਦਾ ਦੋਸ਼ ਹੈ। ਪੰਜਾਬ ਪੁਲਿਸ ਨੇ ਬੱਗਾ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਦਿੱਤਾ ਸੀ, ਪਰ ਬੱਗਾ ਇਸ ਲਈ ਹਾਜ਼ਰ ਨਹੀਂ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਕਰੋੜਾਂ ਦੇ ‘ਬੀਜ ਅਤੇ ਸਬਸਿਡੀ ਘੁਟਾਲੇ’ ਮਾਮਲੇ ‘ਚ ਹਾਈ ਕੋਰਟ ਵਲੋਂ ਨੋਟਿਸ ਜਾਰੀ

 ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਹੋਏ ਕਥਿਤ 500 ਕਰੋੜ ਰੁਪਏ ਦੇ "ਬੀਜ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...

ਹਵਾਰਾ ਦੀ 1 ਦਿਨ ਦੀ ਪੈਰੋਲ ਦੀ ਖ਼ਬਰ ਝੂਠੀ! ਬਿੱਟੂ ਨੇ ਕੀਤਾ 100 ਫ਼ੀਸਦੀ ਖੰਡਨ

ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰ ਹਾਲਤ ਨੂੰ ਦੇਖਦਿਆਂ ਉਸ ਨੂੰ ਪੈਰੋਲ ਦੇਣ...

ਪੰਜਾਬ ਵਿੱਚ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ,  20.66 ਲੱਖ ਵੋਟਰ ਹੋਣਗੇ ਬਾਹਰ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ...

ਜਲੰਧਰ ‘ਚ ਸਨਕੀ ਨੌਜਵਾਨ ਨੇ ਪਤਨੀ ਤੇ ਪਿਤਾ ਨੂੰ ਉਤਾਰਿਆ ਮੌਤ ਦੇ ਘਾਟ, ਘਰੇਲੂ ਵਿਵਾਦ ਦੱਸੀ ਜਾ ਰਹੀ ਵਜ੍ਹਾ

ਜਲੰਧਰ ਦੇ ਅਵਤਾਰ ਨਗਰ ਵਿਚ ਘਰੇਲੂ ਵਿਵਾਦ ਦੇ ਚੱਲਦੇ ਪੁੱਤ ਨੇ ਆਪਣੇ ਪਿਤਾ ਤੇ...

 ਡੋਰਬੈੱਲ ਵਜਾਉਂਦਿਆਂ ਹੀ ਪਿੱਟਬੁੱਲ ਕੁੱਤੇ ਨੇ ਜੋੜੇ ਨੂੰ ਨੋਚਿਆ

ਪਟਿਆਲਾ ਸ਼ਹਿਰ ਦੇ ਘੁੰਮਣ ਨਗਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਪਾਲਤੂ ਪਿੱਟਬੁੱਲ ਵਲੋਂ ਕੀਤੇ...

ਪੰਜਾਬ ਸਰਕਾਰ ਦਾ ਰਾਜਸਥਾਨ ਨੂੰ ਅਲਟੀਮੇਟਮ, ₹1.44 ਲੱਖ ਕਰੋੜ ਦੀ ਪਾਣੀ ਰਾਇਲਟੀ ਮੰਗੀ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ 1,44,083 ਕਰੋੜ ਰੁਪਏ ਦੇ ਬਕਾਏ...

ਪੰਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 12 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ...