ਭਾਜਪਾ ਵਿਧਾਇਕ ਜੈਕੁਮਾਰ ਗੋਰੇ ਦੀ ਕਾਰ 30 ਫੁੱਟ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ ਵਿਧਾਇਕ ਦੀ ਪਸਲੀ ਟੁੱਟ ਗਈ ਹੈ ਅਤੇ ਡਰਾਈਵਰ ਅਤੇ ਉਨ੍ਹਾਂ ਦੇ ਨਾਲ ਬੈਠੇ ਦੋ ਗਾਰਡਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖਮੀ ਵਿਧਾਇਕ ਦਾ ਪੁਣੇ ਦੇ ਰੂਬੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਹਾਦਸੇ ‘ਚ ਗੰਭੀਰ ਰੂਪ ‘ਚ ਜ਼ਖਮੀ ਹੋਏ ਲੋਕਾਂ ਨੂੰ ਬਾਰਾਮਤੀ ਰੈਫਰ ਕਰ ਦਿੱਤਾ ਗਿਆ ਹੈ। ਇਹ ਹਾਦਸਾ ਸ਼ਨੀਵਾਰ ਤੜਕੇ 3.30 ਵਜੇ ਵਾਪਰਿਆ ਜਦੋਂ ਉਨ੍ਹਾਂ ਦੀ ਐਸਯੂਵੀ ਕਾਰ ਸੰਤੁਲਨ ਗੁਆਉਣ ਤੋਂ ਬਾਅਦ ਖੱਡ ਵਿੱਚ ਜਾ ਡਿੱਗੀ।

ਜਾਣਕਾਰੀ ਮੁਤਾਬਿਕ ਭਾਜਪਾ ਵਿਧਾਇਕ ਪੁਣੇ ਤੋਂ ਆਪਣੇ ਪਿੰਡ ਦਹੀਵੜੀ ਜਾ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ। ਪੁਲਿਸ ਦਾ ਮੰਨਣਾ ਹੈ ਕਿ ਸ਼ਾਇਦ ਡਰਾਈਵਰ ਦੀ ਅੱਖ ਲੱਗ ਜਾਣ ਕਾਰਨ ਕਾਰ ਬੇਕਾਬੂ ਹੋ ਕੇ ਟੋਏ ਵਿੱਚ ਜਾ ਡਿੱਗੀ।












