May 25, 2026, 7:50 am
----------- Advertisement -----------
HomeNewsBreaking Newsਲੋਕ ਸਭਾ ਚੋਣਾਂ ਲਈ BJP ਨੇ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ

ਲੋਕ ਸਭਾ ਚੋਣਾਂ ਲਈ BJP ਨੇ ਇੰਚਾਰਜਾਂ ਦੀ ਸੂਚੀ ਕੀਤੀ ਜਾਰੀ

Published on

----------- Advertisement -----------

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਭਾਜਪਾ ਨੇ ਲੋਕ ਸਭਾ ਚੋਣਾਂ 2024 ਲਈ 23 ਰਾਜਾਂ ਦੇ ਚੋਣ ਇੰਚਾਰਜਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।  

  ਇਸ ਲੜੀ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਬੀਤੇ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਦੀ ਮਥੁਰਾ ਸੀਟ ਤੋਂ ਵਿਧਾਇਕ ਸ਼੍ਰੀਕਾਂਤ ਸ਼ਰਮਾ ਨੂੰ ਹਿਮਾਚਲ ਪ੍ਰਦੇਸ਼ ਵਿੱਚ ਲੋਕ ਸਭਾ ਚੋਣਾਂ ਦਾ ਇੰਚਾਰਜ ਨਿਯੁਕਤ ਕੀਤਾ ਹੈ। ਸ਼੍ਰੀਕਾਂਤ ਸ਼ਰਮਾ ਪਹਿਲਾਂ ਵੀ ਇੱਕ ਵਾਰ ਹਿਮਾਚਲ ਭਾਜਪਾ ਦੇ ਇੰਚਾਰਜ ਰਹਿ ਚੁੱਕੇ ਹਨ। ਪਿਛਲੇ ਸਾਲ ਵਿਧਾਨ ਸਭਾ ਚੋਣਾਂ ਵਿੱਚ ਚੋਣ ਪ੍ਰਬੰਧ ਵੀ ਦੇਖ ਚੁੱਕੇ ਹਨ।

ਉਧਰ ਪੰਜਾਬ ਵਿੱਚ ਵਿਜੈ ਭਾਈ ਰੁਪਾਣੀ ਨੂੰ ਇੰਚਾਰਜ ਅਤੇ ਨਰਿੰਦਰ ਸਿੰਘ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਤਾਮਿਲਨਾਡੂ ‘ਚ ਅਰਵਿੰਦ ਮੈਨਨ ਨੂੰ ਇੰਚਾਰਜ ਅਤੇ ਸੁਧਾਕਰ ਰੈੱਡੀ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉੜੀਸਾ ਲਈ ਵਿਜੇਪਾਲ ਸਿੰਘ ਤੋਮਰ ਦਾ ਨਾਂ ਤੈਅ ਕੀਤਾ ਗਿਆ ਹੈ।

ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਬੈਜਯੰਤ ਪਾਂਡਾ ਨੂੰ ਦਿੱਤੀ ਗਈ ਹੈ। ਬਿਹਾਰ ਦੀ ਜ਼ਿੰਮੇਵਾਰੀ ਵਿਨੋਦ ਤਾਵੜੇ ਕੋਲ ਰਹੇਗੀ। ਮਹਿੰਦਰ ਸਿੰਘ ਮੱਧ ਪ੍ਰਦੇਸ਼ ਦੀਆਂ ਚੋਣਾਂ ਨੂੰ ਸੰਭਾਲਣਗੇ। ਭਾਜਪਾ ਨੇ ਉੱਤਰਾਖੰਡ ਦੀ ਕਮਾਨ ਦੁਸ਼ਯੰਤ ਕੁਮਾਰ ਗੌਤਮ ਨੂੰ ਸੌਂਪੀ ਹੈ।

ਪ੍ਰਕਾਸ਼ ਜਾਵੜੇਕਰ ਨੂੰ ਕੇਰਲ ਲਈ ਲੋਕ ਸਭਾ ਚੋਣਾਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਰਾਧਾ ਮੋਹਨ ਦਾਸ ਅਗਰਵਾਲ ਕਰਨਾਟਕ ਦੇ ਇੰਚਾਰਜ ਹੋਣਗੇ, ਸੁਧਾਕਰ ਰੈੱਡੀ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...