June 9, 2026, 2:19 am
----------- Advertisement -----------
HomeNewsBreaking Newsਭਾਜਪਾ ਦੀ ਤੀਜੀ ਸੂਚੀ ਜਾਰੀ, ਤਾਮਿਲਨਾਡੂ ਤੋਂ 9 ਉਮੀਦਵਾਰਾਂ ਦਾ ਐਲਾਨ

ਭਾਜਪਾ ਦੀ ਤੀਜੀ ਸੂਚੀ ਜਾਰੀ, ਤਾਮਿਲਨਾਡੂ ਤੋਂ 9 ਉਮੀਦਵਾਰਾਂ ਦਾ ਐਲਾਨ

Published on

----------- Advertisement -----------

ਭਾਜਪਾ ਦੀ ਤੀਜੀ ਸੂਚੀ (21 ਮਾਰਚ) ਵੀ ਆ ਗਈ ਹੈ। ਇਸ ਵਿੱਚ ਤਾਮਿਲਨਾਡੂ ਤੋਂ 9 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਤੇਲੰਗਾਨਾ ਦੇ ਰਾਜਪਾਲ ਰਹੇ ਤਾਮਿਲਸਾਈ ਸੁੰਦਰਰਾਜਨ ਨੂੰ ਚੇਨਈ ਦੱਖਣੀ ਤੋਂ ਟਿਕਟ ਦਿੱਤੀ ਗਈ ਹੈ।

ਪ੍ਰਦੇਸ਼ ਭਾਜਪਾ ਪ੍ਰਧਾਨ ਕੇ. ਅੰਨਾਮਾਲਾਈ ਨੂੰ ਕੋਇੰਬਟੂਰ ਤੋਂ ਅਤੇ ਕੇਂਦਰੀ ਮੰਤਰੀ ਐਲ ਮੁਰੂਗਨ ਨੂੰ ਨੀਲਗਿਰੀ ਤੋਂ ਉਮੀਦਵਾਰ ਬਣਾਇਆ ਗਿਆ ਹੈ। ਤਾਮਿਲਨਾਡੂ ‘ਚ ਕੁੱਲ 39 ਲੋਕ ਸਭਾ ਸੀਟਾਂ ਹਨ, ਜਿਨ੍ਹਾਂ ‘ਚੋਂ ਭਾਜਪਾ ਨੇ ਪੱਟਲੀ ਮੱਕਲ ਕਾਚੀ (ਪੀਐੱਮਕੇ) ਨੂੰ 10 ਸੀਟਾਂ ਦਿੱਤੀਆਂ ਹਨ। ਪਾਰਟੀ ਨੇ ਹੁਣ ਤੱਕ 276 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

 ਇਸਤੋਂ ਇਲਾਵਾ ਵੀਰਵਾਰ ਨੂੰ ਭਾਜਪਾ ਨੇ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਤੇਜੂ ਸੀਟ ਤੋਂ ਮੋਹੇਸ਼ ਚਾਈ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ।

ਭਾਜਪਾ ਨੇ 2 ਮਾਰਚ ਨੂੰ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਵਿੱਚ 195 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਪਹਿਲੀ ਸੂਚੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਨਾਂ ਸਨ। ਇਸ ਦੇ ਨਾਲ ਹੀ ਭਾਜਪਾ ਦੀ ਦੂਜੀ ਸੂਚੀ 13 ਮਾਰਚ ਨੂੰ ਆਈ ਸੀ, ਜਿਸ ਵਿੱਚ 72 ਨਾਂ ਸਨ। ਇਸ ਵਿੱਚ ਨਾਗਪੁਰ ਤੋਂ ਨਿਤਿਨ ਗਡਕਰੀ, ਮੁੰਬਈ ਉੱਤਰੀ ਤੋਂ ਪਿਊਸ਼ ਗੋਇਲ ਅਤੇ ਹਮੀਰਪੁਰ ਤੋਂ ਅਨੁਰਾਗ ਠਾਕੁਰ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...