ਕੇਰਲ ਦੇ ਕੰਨੂਰ ਜ਼ਿਲੇ ਦੇ ਪਯਾਨੂਰ ‘ਚ ਆਰਐੱਸਐੱਸ ਦੇ ਦਫ਼ਤਰ ‘ਤੇ ਬੰਬ ਸੁੱਟੇ ਜਾਣ ਦੀ ਖਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਹਾਲਾਂਕਿ ਇਸ ਘਟਨਾ ‘ਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਪਯਾਨੂਰ ਪੁਲਿਸ ਅਨੁਸਾਰ ਇਹ ਘਟਨਾ ਅੱਜ ਸਵੇਰੇ ਵਾਪਰੀ, ਹਮਲੇ ਵਿੱਚ ਇਮਾਰਤ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਅਗਲੇਰੀ ਜਾਂਚ ਜਾਰੀ ਹੈ। ਫਿਲਹਾਲ ਇਸ ਘਟਨਾ ‘ਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਹ ਹਮਲਾ ਕਿਸਨੇ ਅਤੇ ਕਿਸ ਇਰਾਦੇ ਨਾਲ ਕੀਤਾ? ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਹਰ ਪੱਧਰ ਤੋਂ ਜਾਂਚ ਕਰ ਰਹੀ ਹੈ।
ਪੁਲਿਸ ਨੇ ਕਿਹਾ ਕਿ ਆਰਐਸਐਸ ਨੇ ਹਮਲੇ ਲਈ ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸੀਸੀਟੀਵੀ ਫੁਟੇਜ ‘ਚ ਆਰਐਸਐਸ ਦਫ਼ਤਰ ਦੀ ਚਾਰਦੀਵਾਰੀ ਅੰਦਰ ਕਈ ਧਮਾਕੇ ਹੋਏ ਅਤੇ ਦਫ਼ਤਰ ਦੀਆਂ ਕਈ ਖਿੜਕੀਆਂ ਨੂੰ ਨੁਕਸਾਨ ਪਹੁੰਚਿਆ ਹੈ।












