ਯੂਪੀ ਦੇ ਗੋਂਡਾ ਜ਼ਿਲ੍ਹੇ ਦੀ ਕੈਸਰਗੰਜ ਸੀਟ ‘ਤੇ ਭਾਜਪਾ ਉਮੀਦਵਾਰ ਨੂੰ ਲੈ ਕੇ ਬਣਿਆ ਸਸਪੈਂਸ ਖਤਮ ਹੁੰਦਾ ਨਜ਼ਰ ਆ ਰਿਹਾ ਹੈ। ਜਾਣਕਾਰੀ ਮੁਤਾਬਕ ਭਾਜਪਾ ਨੇ ਮਹਿਲਾ ਪਹਿਲਵਾਨ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਚ ਘਿਰੇ ਮੌਜੂਦਾ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਟਿਕਟ ਕੱਟ ਦਿੱਤੀ ਹੈ। ਉਨ੍ਹਾਂ ਦੀ ਥਾਂ ਉਨ੍ਹਾਂ ਦੇ ਛੋਟੇ ਪੁੱਤਰ ਕਰਨ ਭੂਸ਼ਣ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਹਾਲਾਂਕਿ ਭਾਜਪਾ ਵੱਲੋਂ ਇਸ ਦਾ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ। ਕਰਨ ਭੂਸ਼ਣ ਸਿੰਘ 3 ਮਈ ਨੂੰ ਨਾਮਜ਼ਦਗੀ ਦਾਖਲ ਕਰਨਗੇ।
ਵੀਰਵਾਰ ਨੂੰ ਕਰਨ ਭੂਸ਼ਣ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ‘ਚ ਉਹ ਆਪਣੇ ਪਿਤਾ ਦੇ ਪੈਰ ਛੂਹ ਕੇ ਅਸ਼ੀਰਵਾਦ ਲੈਂਦੇ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਸਮਰਥਕਾਂ ਦੁਆਰਾ ਵੀ ਕਰਨ ਭੂਸ਼ਣ ਨੂੰ ਟਿਕਟ ਦਿੱਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ।
ਦੱਸ ਦਈਏ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਛੋਟਾ ਪੁੱਤਰ ਕਰਨ ਭੂਸ਼ਣ ਸਿੰਘ ਯੂਪੀ ਰੈਸਲਿੰਗ ਐਸੋਸੀਏਸ਼ਨ ਦਾ ਪ੍ਰਧਾਨ ਹੈ। ਇਸ ਤੋਂ ਇਲਾਵਾ ਕਰਨ ਰਾਸ਼ਟਰੀ ਪੱਧਰ ਦੇ ਨਿਸ਼ਾਨੇਬਾਜ਼ ਵੀ ਰਹਿ ਚੁੱਕੇ ਹਨ। ਉਸਨੇ ਆਸਟ੍ਰੇਲੀਆ ਤੋਂ ਬਿਜ਼ਨਸ ਮੈਨੇਜਮੈਂਟ ਦੀ ਪੜ੍ਹਾਈ ਕੀਤੀ ਹੈ। ਕਰਨ ਭੂਸ਼ਣ ਪਹਿਲੀ ਵਾਰ ਚੋਣ ਲੜ ਰਹੇ ਹਨ। ਕਰਨ ਦੇ ਵੱਡੇ ਭਰਾ ਪ੍ਰਤੀਕ ਭੂਸ਼ਣ ਸਿੰਘ ਇਸ ਸਮੇਂ ਵਿਧਾਇਕ ਹਨ। ਮਹਿਲਾ ਪਹਿਲਵਾਨਾਂ ਦੁਆਰਾ ਬ੍ਰਿਜ ਭੂਸ਼ਣ ਸਿੰਘ ‘ਤੇ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਵਿਚਕਾਰ ਉੱਤਰ ਪ੍ਰਦੇਸ਼ ਵਿੱਚ ਕੁਸ਼ਤੀ ਸੰਘ ਦੀਆਂ ਚੋਣਾਂ ਹੋਈਆਂ। 12 ਫਰਵਰੀ ਨੂੰ ਹੋਈ ਇਸ ਚੋਣ ਵਿੱਚ ਕਰਨ ਨੂੰ ਸਰਬਸੰਮਤੀ ਨਾਲ ਯੂਪੀ ਰੈਸਲਿੰਗ ਐਸੋਸੀਏਸ਼ਨ ਦਾ ਪ੍ਰਧਾਨ ਚੁਣ ਲਿਆ ਗਿਆ।
----------- Advertisement -----------
ਲੋਕ ਸਭਾ ਚੋਣਾਂ-2024: ਯੂਪੀ ਦੇ ਕੈਸਰਗੰਜ ਤੋਂ ਬ੍ਰਿਜ ਭੂਸ਼ਣ ਸਿੰਘ ਦੇ ਪੁੱਤਰ ਕਰਨ ਭੂਸ਼ਣ ਸਿੰਘ ਲੜਨਗੇ ਚੋਣ!
Published on
----------- Advertisement -----------
----------- Advertisement -----------












