September 11, 2026, 1:07 pm
----------- Advertisement -----------
HomeNewsLatest Newsਬ੍ਰਿਟੇਨ 'ਚ 2 ਤੋਂ ਵੱਧ ਆਲੂ-ਟਮਾਟਰ ਖਰੀਦਣ 'ਤੇ ਲੱਗੀ ਪਾਬੰਦੀ, ਜਾਣੋ ਵਜ੍ਹਾ

ਬ੍ਰਿਟੇਨ ‘ਚ 2 ਤੋਂ ਵੱਧ ਆਲੂ-ਟਮਾਟਰ ਖਰੀਦਣ ‘ਤੇ ਲੱਗੀ ਪਾਬੰਦੀ, ਜਾਣੋ ਵਜ੍ਹਾ

Published on

----------- Advertisement -----------

ਬ੍ਰਿਟੇਨ ਦੇ ਲੋਕ ਹੁਣ ਓਥੋਂ ਦੀਆਂ ਸੁਪਰਮਾਰਕੀਟ ਚੋ 2 ਤੋਂ ਵੱਧ ਆਲੂ ਜਾਂ ਟਮਾਟਰ ਨਹੀਂ ਖਰੀਦ ਸਕਦੇ। ਸੁਪਰਮਾਰਕੀਟ ਵੱਲੋ ਇਕ ਲਿਮਟ ਤੈਅ ਕਰ ਦਿੱਤੀ ਗਈ ਹੈ। ਯਾਨੀ ਪੈਸੇ ਦੇਣ ਦੇ ਬਾਵਜੂਦ ਤੁਸੀਂ ਜ਼ਿਆਦਾ ਮਾਤਰਾ ‘ਚ ਆਲੂ, ਟਮਾਟਰ ਵਰਗੀਆਂ ਚੀਜ਼ਾਂ ਨਹੀਂ ਖਰੀਦ ਸਕਦੇ। ਜਾਣਕਾਰੀ ਮੁਤਾਬਿਕ ਬ੍ਰਿਟੇਨ ਦੀਆਂ 4 ਸਭ ਤੋਂ ਵੱਡੀਆਂ ਸੁਪਰਮਾਰਕੀਟਾਂ ਮੋਰੀਸਨ, ਐਸਡਾ, ਐਲਡੀ ਅਤੇ ਟੈਸਕੋ ਨੇ ਤਾਜ਼ੇ ਫਲਾਂ ਅਤੇ ਸਬਜ਼ੀਆਂ ‘ਤੇ ਸੀਮਾਵਾਂ ਨਿਰਧਾਰਤ ਕੀਤੀਆਂ ਹਨ। ਇਨ੍ਹਾਂ ਵਿੱਚ ਫਲ ਅਤੇ ਸਬਜ਼ੀਆਂ ਜਿਵੇਂ ਕਿ ਟਮਾਟਰ, ਆਲੂ, ਖੀਰੇ, ਸ਼ਿਮਲਾ ਮਿਰਚ ਅਤੇ ਬਰੌਕਲੀ ਸ਼ਾਮਲ ਹਨ। ਯਾਨੀ ਜੇਕਰ ਕੋਈ ਵਿਅਕਤੀ ਟਮਾਟਰ ਖਰੀਦਣਾ ਚਾਹੁੰਦਾ ਹੈ ਤਾਂ ਉਹ ਸਿਰਫ਼ 2 ਤੋਂ 3 ਟਮਾਟਰ ਹੀ ਖਰੀਦ ਸਕਦਾ ਹੈ ਨਾ ਕਿ ਕਿੱਲੋ ਦੇ ਹਿਸਾਬ ਨਾਲ।

ਬ੍ਰਿਟੇਨ ਦੇ ਤੀਜੇ ਸਭ ਤੋਂ ਵੱਡੇ ਕਰਿਆਨਾ ਸਟੋਰ ਨੇ ਪਹਿਲਾਂ ਸੀਮਾ ਤੈਅ ਕੀਤੀ ਸੀ। Asda ਸਟੋਰਾਂ ਨੇ ਟਮਾਟਰ, ਸ਼ਿਮਲਾ ਮਿਰਚ, ਖੀਰੇ, ਸਲਾਦ, ਬਰੋਕਲੀ, ਫੁੱਲ ਗੋਭੀ ਅਤੇ ਰਸਬੇਰੀ ਵਰਗੀਆਂ ਚੀਜ਼ਾਂ ‘ਤੇ ਸੀਮਾਵਾਂ ਲਾਗੂ ਕੀਤੀਆਂ ਹਨ। ਇਹਨਾਂ ਵਿੱਚੋਂ 3 ਤੋਂ ਵੱਧ ਵਸਤੂਆਂ ਐਸਡਾ ਸਟੋਰਾਂ ਤੋਂ ਨਹੀਂ ਖਰੀਦੀਆਂ ਜਾ ਸਕਦੀਆਂ ਹਨ।ਇਸ ਤੋਂ ਬਾਅਦ ਬੁੱਧਵਾਰ ਤੱਕ ਮੌਰੀਸਨ ਦੇ ਨਾਲ ਐਲਡੀ ਅਤੇ ਟੈਸਕੋ ਵੀ ਇਸ ਵਿੱਚ ਸ਼ਾਮਲ ਹੋ ਗਏ। ਮੌਰੀਸਨ ‘ਤੇ, ਗਾਹਕ ਟਮਾਟਰ, ਖੀਰੇ, ਸਲਾਦ ਅਤੇ ਸ਼ਿਮਲਾ ਮਿਰਚਾਂ ਵਰਗੀਆਂ ਸਬਜ਼ੀਆਂ 2 ਤੋਂ ਵੱਧ ਨਹੀਂ ਲੈ ਸਕਦੇ ਹਨ। ਪੂਰਬੀ ਲੰਡਨ, ਲਿਵਰਪੂਲ ਅਤੇ ਯੂਕੇ ਦੇ ਕਈ ਹਿੱਸਿਆਂ ਵਿੱਚ ਦੁਕਾਨਾਂ ਤੋਂ ਫਲ ਅਤੇ ਸਬਜ਼ੀਆਂ ਪਹਿਲਾਂ ਹੀ ਗਾਇਬ ਹਨ।
ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਦੇਸ਼ਾਂ ਤੋਂ ਇਹ ਚੀਜ਼ਾਂ ਆਉਂਦੀਆਂ ਹਨ, ਉਨ੍ਹਾਂ ਦੇਸ਼ਾਂ ਵਿਚ ਇਸ ਵਾਰ ਫ਼ਸਲ ਚੰਗੀ ਨਹੀਂ ਰਹੀ। ਇਸ ਦੇ ਨਾਲ ਹੀ ਬਰਤਾਨੀਆ ਵਿੱਚ ਖੇਤੀ ਸੰਕਟ ਕਾਰਨ ਪੈਦਾਵਾਰ ਵਿੱਚ ਕਮੀ ਆਈ ਹੈ। ਅਜਿਹੇ ‘ਚ ਬ੍ਰਿਟੇਨ ‘ਚ ਇਨ੍ਹਾਂ ਚੀਜ਼ਾਂ ਦੀ ਭਾਰੀ ਕਮੀ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...