ਬ੍ਰਿਟੇਨ ਦੀ ਪ੍ਰਧਾਨ ਮੰਤਰੀ ਲਿਜ਼ ਟਰਸ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਸਿਰਫ਼ 45 ਦਿਨ ਬਰਤਾਨੀਆ ਦੀ ਪ੍ਰਧਾਨ ਮੰਤਰੀ ਰਹੀ। ਉਨ੍ਹਾਂ ਨੇ 6 ਸਤੰਬਰ 2022 ਨੂੰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਇਸ ਦੇ ਨਾਲ ਲਿਜ਼ ਟਰਸ ਬ੍ਰਿਟੇਨ ਦੇ ਇਤਿਹਾਸ ਵਿੱਚ ਸਭ ਤੋਂ ਘੱਟ ਸਮੇਂ ਕਾਰਜਕਾਲ ਵਾਲੀ ਪ੍ਰਧਾਨ ਮੰਤਰੀ ਬਣ ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵਿੱਤ ਮੰਤਰੀ ਕਵਾਸੀ ਕੁਆਰਟੇਂਗ ਅਤੇ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਨੇ ਵੀ ਲਿਜ਼ ਟਰਸ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ।
ਜਾਣਕਾਰੀ ਮੁਤਾਬਿਕ ਲਿਜ਼ ਟਰਸ ਵੱਲੋਂ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਪ੍ਰਚਾਰ ਦੌਰਾਨ ਅਰਥਵਿਵਸਥਾ ਨੂੰ ਲੀਹ ‘ਤੇ ਲਿਆਉਣ ਲਈ ਕੀਤੇ ਵਾਅਦੇ ਪੂਰੇ ਨਹੀਂ ਹੋ ਸਕੇ। ਟਰਸ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਟਰਸ ਦੇ ਵਾਅਦਿਆਂ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿੱਤ ਮੰਤਰੀ ਕਵਾਸੀ ਕੁਆਰਟੇਂਗ ਨੂੰ ਅਸਤੀਫਾ ਦੇਣਾ ਪਿਆ।
----------- Advertisement -----------
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਲਿਜ਼ ਟਰਸ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
Published on
----------- Advertisement -----------
----------- Advertisement -----------