ਉੱਤਰ ਪ੍ਰਦੇਸ਼ ਵਿੱਚ ਹਾਲ ਹੀ ‘ਚ ਬੋਰਡ ਇਮਤਿਹਾਨ ਦੇ ਪੇਪਰ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਅੱਜ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਇਹ ਮਾਮਲਾ ਸੰਸਦ ਵਿੱਚ ਚੁਕਿਆ ਗਿਆ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਇਸ ਨੂੰ ਦੇਸ਼ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਾਰ ਦਿੰਦਿਆਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਮੰਗ ਕੀਤੀ ਹੈ। ਦਾਅਵਾ ਕੀਤਾ ਗਿਆ ਹੈ ਕਿ ਉੱਤਰ ਪ੍ਰਦੇਸ਼ ਵਿੱਚ ਪਿਛਲੇ ਪੰਜ ਸਾਲਾਂ ਦੌਰਾਨ ਘੱਟੋ-ਘੱਟ 18 ਮਾਮਲਿਆਂ ਵਿੱਚ ਪੇਪਰ ਲੀਕ ਹੋਏ ਹਨ।
ਬਸਪਾ ਸੰਸਦ ਮੈਂਬਰ ਕੁੰਵਰ ਦਾਨਿਸ਼ ਅਲੀ ਨੇ ਲੋਕ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਉਂਦਿਆਂ ਕਿਹਾ ਕਿ ਦੇਸ਼ ਵਿੱਚ ਪ੍ਰਸ਼ਨ ਪੱਤਰ ਮਾਫੀਆ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡ ਰਿਹਾ ਹੈ। ਪਰ ਹੁਣ ਤੱਕ ਇਨ੍ਹਾਂ ਵਿਰੁੱਧ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਿਸ ਪੱਤਰਕਾਰ ਨੇ ਪ੍ਰਸ਼ਨ ਪੱਤਰ ਲੀਕ ਹੋਣ ਦਾ ਮਾਮਲਾ ਸਰਕਾਰ ਦੇ ਸਾਹਮਣੇ ਲਿਆਂਦਾ ਸੀ, ਉਸ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਬਣਾ ਕੇ ਉਸ ਖ਼ਿਲਾਫ਼ ਕਾਰਵਾਈ ਕੀਤੀ ਗਈ। ਸਿਰਫ਼ ਉਨ੍ਹਾਂ ਪੱਤਰਕਾਰਾਂ ਨੂੰ ਹੀ ਜੇਲ੍ਹ ਭੇਜਿਆ ਗਿਆ, ਜਦੋਂਕਿ ਅਸਲ ਨਕਲ ਮਾਫ਼ੀਆ ਖ਼ਿਲਾਫ਼ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਮਾਫ਼ੀਆ ਖ਼ਿਲਾਫ਼ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ।
ਦੱਸ ਦਈਏ ਕਿ ਕੁਝ ਦਿਨ ਪਹਿਲਾ ਉੱਤਰ ਪ੍ਰਦੇਸ਼ ਵਿੱਚ 12ਵੀਂ ਜਮਾਤ ਦਾ ਅੰਗਰੇਜ਼ੀ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋ ਗਿਆ ਸੀ। ਅੰਗਰੇਜ਼ੀ ਦੀ ਪ੍ਰੀਖਿਆ ਸੂਬੇ ਦੇ 75 ਜ਼ਿਲ੍ਹਿਆਂ ਵਿੱਚ ਦੂਜੀ ਸ਼ਿਫਟ ਵਿੱਚ ਦੁਪਹਿਰ 2 ਵਜੇ ਤੋਂ ਸ਼ਾਮ 5.15 ਵਜੇ ਤੱਕ ਹੋਣੀ ਸੀ। ਜਿਸ ਤੋਂ ਬਾਅਦ 24 ਜ਼ਿਲ੍ਹਿਆਂ ਵਿੱਚ ਪ੍ਰੀਖਿਆ ਰੱਦ ਕਰ ਦਿੱਤੀ ਗਈ ਸੀ।
----------- Advertisement -----------
ਵਿਰੋਧੀ ਧਿਰ ਨੇ ਚੁੱਕਿਆ ਬੋਰਡ ਪ੍ਰੀਖਿਆ ਪ੍ਰਸ਼ਨ ਪੱਤਰ ਲੀਕ ਮੁੱਦਾ, ਕਾਰਵਾਈ ਦੀ ਕੀਤੀ ਮੰਗ
Published on
----------- Advertisement -----------
----------- Advertisement -----------












