August 18, 2026, 10:47 pm
----------- Advertisement -----------
HomeNewsAutomobilesBudget 2023: ਏਅਰਪੋਰਟ, ਹੈਲੀਪੈਡ, ਵਾਟਰ ਏਅਰੋ ਡਰੋਨ ਨੂੰ ਲੈ ਕੇ ਬਜਟ 'ਚ...

Budget 2023: ਏਅਰਪੋਰਟ, ਹੈਲੀਪੈਡ, ਵਾਟਰ ਏਅਰੋ ਡਰੋਨ ਨੂੰ ਲੈ ਕੇ ਬਜਟ ‘ਚ ਵੱਡਾ ਐਲਾਨ

Published on

----------- Advertisement -----------

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ 2023-24 ਦਾ ਕੇਂਦਰੀ ਬਜਟ ਪੇਸ਼ ਕੀਤਾ ਹੈ। ਇਸ ਬਜਟ ਵਿੱਚ ਔਰਤਾਂ, ਨੌਜਵਾਨਾਂ ਅਤੇ ਬਜ਼ੁਰਗਾਂ ਲਈ ਕਈ ਐਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ ਸਦਨ ‘ਚ ਕੇਂਦਰੀ ਬਜਟ ਭਾਸ਼ਣ ਦੌਰਾਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਦੇਸ਼ ਵਿੱਚ ਖੇਤਰੀ ਹਵਾਈ ਸੰਪਰਕ ਨੂੰ ਬਿਹਤਰ ਬਣਾਉਣ ਲਈ 50 ਵਾਧੂ ਹਵਾਈ ਅੱਡੇ, ਹੈਲੀਪੈਡ, ਵਾਟਰ ਏਅਰੋ ਡਰੋਨ ਅਤੇ ਅਡਵਾਂਸ ਲੈਂਡਿੰਗ ਗਰਾਊਂਡਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ।
ਲੋਕ ਸਭਾ ‘ਚ ਸੀਤਾਰਮਨ ਨੇ ਕਿਹਾ, ‘ਖੇਤਰੀ ਹਵਾਈ ਸੰਪਰਕ ਨੂੰ ਬਿਹਤਰ ਬਣਾਉਣ ਲਈ 50 ਵਾਧੂ ਹਵਾਈ ਅੱਡੇ, ਹੈਲੀਪੈਡ, ਵਾਟਰ ਐਰੋ ਡਰੋਨ ਅਤੇ ਐਡਵਾਂਸ ਲੈਂਡਿੰਗ ਗਰਾਊਂਡ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ।’ ਦੱਸ ਦਈਏ ਕਿ ਸੀਤਾਰਮਨ ਨੇ ਸਵੇਰੇ 11 ਵਜੇ ਆਪਣਾ ਬਜਟ ਭਾਸ਼ਣ ਸ਼ੁਰੂ ਕੀਤਾ, ਜੋ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਪੂਰਾ ਬਜਟ ਹੈ। ਕੇਂਦਰੀ ਬਜਟ 2023-24 ਨੂੰ ਕਾਗਜ਼ ਰਹਿਤ ਰੂਪ ਵਿੱਚ ਪੇਸ਼ ਕੀਤਾ ਗਿਆ ਹੈ। ਇਸ ਸਾਲ ਦਾ ਬਜਟ ਬਹੁਤ ਮਹੱਤਵਪੂਰਨ ਹੈ ਕਿਉਂਕਿ ਦੇਸ਼ ਵਿੱਚ ਅਗਲੀਆਂ ਲੋਕ ਸਭਾ ਚੋਣਾਂ ਅਪ੍ਰੈਲ-ਮਈ 2024 ਵਿੱਚ ਹੋਣੀਆਂ ਹਨ।
ਦੱਸ ਦਈਏ ਕਿ ਬਜਟ ਭਾਸ਼ਣ ਦੌਰਾਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਭਾਰਤ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਲਈ ਤਿੰਨ ਇੰਸਟੀਚਿਊਟ ਆਫ ਐਕਸੀਲੈਂਸ ਸਥਾਪਤ ਕੀਤੇ ਜਾਣਗੇ। ਇਹ ਤਿੰਨ ਵੱਖ-ਵੱਖ ਪ੍ਰਮੁੱਖ ਸੰਸਥਾਵਾਂ ਵਿੱਚ ਸਥਾਪਿਤ ਕੀਤੇ ਜਾਣਗੇ। ਆਰਟੀਫੀਸ਼ੀਅਲ ਇੰਟੈਲੀਜੈਂਸ ਇੱਥੇ ਖੇਤੀਬਾੜੀ, ਸਿਹਤ ਅਤੇ ਸ਼ਹਿਰੀ ਵਿਕਾਸ ਲਈ ਕੰਮ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਾਨਦਾਰ ਸਿੱਖਿਆ ਅਤੇ ਸਿਹਤ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ, ਇਸ ਤੋਂ ਬਿਨਾਂ ਤਰੱਕੀ ਕਰਨਾ ਅਸੰਭਵ – ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 18 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...

ਪ੍ਰਧਾਨ ਮੰਤਰੀ ਵੱਲੋਂ ਐਲਾਨੀ 1,600 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਹਾਲੇ ਤੱਕ ਨਹੀਂ ਮਿਲੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 18 ਅਗਸਤ:ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ...

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...