September 12, 2026, 4:51 pm
----------- Advertisement -----------
HomeNewsBreaking Newsਬਜਟ 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਨਾ ਕੀਤਾ ਸ਼ੁਰੂ

ਬਜਟ 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਨਾ ਕੀਤਾ ਸ਼ੁਰੂ

Published on

----------- Advertisement -----------

ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਭਾਸ਼ਣ ਪੜ੍ਹਨਾ ਸ਼ੁਰੂ ਕਰ ਦਿੱਤਾ ਹੈ। ਵਿੱਤ ਮੰਤਰੀ ਦਾ ਇਹ ਲਗਾਤਾਰ 7ਵਾਂ ਬਜਟ ਹੈ। ਵਿੱਤ ਮੰਤਰੀ ਨੇ ਕਿਹਾ ਕਿ ਭਾਰਤ ਦਾ ਆਰਥਿਕ ਵਿਕਾਸ ਵਿਸ਼ਵ ਲਈ ਇੱਕ ਸ਼ਾਨਦਾਰ ਉਦਾਹਰਣ ਹੈ। ਭਾਰਤ ਇਸੇ ਤਰ੍ਹਾਂ ਤਰੱਕੀ ਦੇ ਰਾਹ ‘ਤੇ ਅੱਗੇ ਵਧਦਾ ਰਹੇਗਾ। ਮਹਿੰਗਾਈ ਨੂੰ 4 ਫੀਸਦੀ ਤੱਕ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਦੀਆਂ ਬਜਟ ਵਿੱਚ 9 ਤਰਜੀਹਾਂ ਹਨ, ਜਿਨ੍ਹਾਂ ਵਿੱਚ ਸ਼ਾਮਲ ਹਨ-

  1. ਖੇਤੀ ਵਿੱਚ ਉਤਪਾਦਕਤਾ
  2. ਰੁਜ਼ਗਾਰ ਅਤੇ ਸਮਰੱਥਾ ਵਿਕਾਸ
  3. ਸੰਪੂਰਨ ਮਨੁੱਖੀ ਸਰੋਤ ਵਿਕਾਸ ਅਤੇ ਸਮਾਜਿਕ ਨਿਆਂ
  4. ਨਿਰਮਾਣ ਅਤੇ ਸੇਵਾਵਾਂ
  5. ਸ਼ਹਿਰੀ ਵਿਕਾਸ
  6. ਊਰਜਾ ਸੁਰੱਖਿਆ
  7. ਬੁਨਿਆਦੀ ਢਾਂਚਾ
  8. ਨਵੀਨਤਾ, ਖੋਜ ਅਤੇ ਵਿਕਾਸ
  9. ਅਗਲੀ ਪੀੜ੍ਹੀ ਦੇ ਸੁਧਾਰ
    ਦੱਸ ਦਈਏ ਕਿ ਵਿੱਤ ਮੰਤਰੀ ਨੇ ਸਭ ਤੋਂ ਪਹਿਲਾਂ ਮੰਤਰਾਲੇ ਪਹੁੰਚ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਰਾਸ਼ਟਰਪਤੀ ਭਵਨ ਪਹੁੰਚੀ, ਜਿੱਥੇ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਦਹੀਂ-ਚੀਨੀ ਖੁਆਈ। ਇਸ ਤੋਂ ਬਾਅਦ ਉਹ ਸੰਸਦ ਭਵਨ ਪਹੁੰਚੀ। ਅਤੇ ਬਜਟ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਵਾਲੀ ਕੇਂਦਰੀ ਕੈਬਨਿਟ ਤੋਂ ਮਨਜ਼ੂਰੀ ਮਿਲੀ।
    ਇਸ ਬਜਟ ‘ਚ ਟੈਕਸਦਾਤਾਵਾਂ ਨੂੰ ਵਿੱਤ ਮੰਤਰੀ ਤੋਂ ਕੁਝ ਵੱਡੀ ਰਾਹਤ ਦੇ ਐਲਾਨ ਦੀ ਉਮੀਦ ਹੈ। ਬਜਟ ਬਾਰੇ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਕਿਹਾ ਕਿ ਆਮ ਬਜਟ ਅੰਮ੍ਰਿਤਸਰ ਦਾ ਅਹਿਮ ਬਜਟ ਹੋਵੇਗਾ। ਇਹ ਪੰਜ ਸਾਲਾਂ ਲਈ ਸਾਡੀ ਦਿਸ਼ਾ ਤੈਅ ਕਰੇਗਾ ਅਤੇ 2047 ਤੱਕ ਇੱਕ ਵਿਕਸਤ ਭਾਰਤ ਦੀ ਨੀਂਹ ਰੱਖੇਗਾ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...