June 17, 2026, 2:05 pm
----------- Advertisement -----------
HomeNewsLatest Newsਸ਼ਾਹੀਨ ਬਾਗ 'ਚ ਜ਼ੋਰਦਾਰ ਹੰਗਾਮਾ: ਨਿਗਮ ਦੀ ਕਾਰਵਾਈ ਦਾ ਵਿਰੋਧ, ਬੁਲਡੋਜ਼ਰ 'ਤੇ...

ਸ਼ਾਹੀਨ ਬਾਗ ‘ਚ ਜ਼ੋਰਦਾਰ ਹੰਗਾਮਾ: ਨਿਗਮ ਦੀ ਕਾਰਵਾਈ ਦਾ ਵਿਰੋਧ, ਬੁਲਡੋਜ਼ਰ ‘ਤੇ ਚੜ੍ਹੀਆਂ ਔਰਤਾਂ

Published on

----------- Advertisement -----------

ਦੱਖਣੀ ਦਿੱਲੀ ਨਗਰ ਨਿਗਮ ਵੱਲੋਂ ਸ਼ਾਹੀਨ ਬਾਗ ‘ਚ ਨਾਜਾਇਜ਼ ਕਬਜ਼ੇ ਵਿਰੋਧੀ ਮੁਹਿੰਮ ਅੱਜ ਤੋਂ ਹੋ ਰਹੀ ਹੈ। ਇਸ ਦੇ ਲਈ ਜਿਵੇਂ ਹੀ ਐਮਸੀਡੀ ਦੇ ਬੁਲਡੋਜ਼ਰ ਸ਼ਾਹੀਨ ਬਾਗ ਪਹੁੰਚੇ ਤਾਂ ਹੰਗਾਮਾ ਸ਼ੁਰੂ ਹੋ ਗਿਆ। ਕਾਰਵਾਈ ਦੇ ਵਿਰੋਧ ਵਿੱਚ ਲੋਕ ਬੁਲਡੋਜ਼ਰਾਂ ਅੱਗੇ ਲੇਟ ਗਏ। ਕੁਝ ਔਰਤਾਂ ਬੁਲਡੋਜ਼ਰ ‘ਤੇ ਚੜ੍ਹ ਗਈਆਂ। ਇਸ ਦੇ ਨਾਲ ਹੀ ਕਈ ਥਾਵਾਂ ‘ਤੇ ਲੋਕ ਸੜਕਾਂ ‘ਤੇ ਧਰਨੇ ‘ਤੇ ਬੈਠ ਗਏ। ਹੰਗਾਮਾ ਵਧਦਾ ਦੇਖ ਪੁਲਸ ਨੇ ਲੋਕਾਂ ਨੂੰ ਉਥੋਂ ਹਟਾ ਦਿੱਤਾ। ਕੁਝ ਲੋਕਾਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ। ਇਸ ਦੇ ਬਾਵਜੂਦ ਕਾਰਵਾਈ ਦਾ ਵਿਰੋਧ ਜਾਰੀ ਹੈ।
ਪੁਲਿਸ ਮੁਲਾਜ਼ਮ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਵਿੱਚ ਅਜੇ ਵੀ ਜੁਟੇ ਹੋਏ ਹਨ। ਮਹਿਲਾ ਪੁਲੀਸ ਮੁਲਾਜ਼ਮਾਂ ਨੇ ਪ੍ਰਦਰਸ਼ਨ ਕਰ ਰਹੀਆਂ ਔਰਤਾਂ ਨੂੰ ਹਟਾਉਣ ਲਈ ਕਮਰ ਕੱਸ ਲਈ ਹੈ। ਭਾਰੀ ਪੁਲਿਸ ਫੋਰਸ ਦੇ ਵਿਚਕਾਰ ਬੁਲਡੋਜ਼ਰ ਕਬਜ਼ੇ ਨੂੰ ਹਟਾਉਣ ਲਈ ਅੱਗੇ ਵਧ ਰਹੇ ਹਨ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਹਾ ਕਿ ਗਰੀਬਾਂ ’ਤੇ ਬੁਲਡੋਜ਼ਰ ਨਹੀਂ ਚੱਲਣ ਦਿੱਤਾ ਜਾਵੇਗਾ। ਇਸ ਬੁਲਡੋਜ਼ਰ ਦੇ ਨਾਂ ‘ਤੇ ਦਿੱਲੀ ਦੇ ਲੋਕਾਂ ਨੂੰ ਤਬਾਹ ਕਰਨ ਦੀ ਯੋਜਨਾ ਬਣਾਈ ਗਈ ਹੈ।
ਐਸਡੀਐਮਸੀ ਚੇਅਰਮੈਨ ਰਾਜਪਾਲ ਨੇ ਦੱਸਿਆ ਕਿ ਅੱਜ ਨਿਗਮ ਆਪਣਾ ਕੰਮ ਕਰੇਗਾ। ਸਾਡੇ ਵਰਕਰ ਤੇ ਅਧਿਕਾਰੀ ਤਿਆਰ ਹਨ, ਬੁਲਡੋਜ਼ਰ ਦਾ ਵੀ ਇੰਤਜ਼ਾਮ ਕਰ ਲਿਆ ਗਿਆ ਹੈ। ਚਾਹੇ ਤੁਗਲਕਾਬਾਦ, ਸੰਗਮ ਵਿਹਾਰ, ਨਿਊ ਫਰੈਂਡਜ਼ ਕਲੋਨੀ ਜਾਂ ਸ਼ਾਹੀਨ ਬਾਗ, ਹਰ ਜਗ੍ਹਾ ਤੋਂ ਕਬਜ਼ੇ ਹਟਾਏ ਜਾਣਗੇ। ਪੁਲਿਸ ਨੇ ਸਾਨੂੰ ਭਾਰੀ ਮਾਤਰਾ ਵਿੱਚ ਸੁਰੱਖਿਆ ਪ੍ਰਦਾਨ ਕੀਤੀ ਹੈ।
ਦੱਸ ਦਈਏ ਕਿ ਦੱਖਣੀ ਦਿੱਲੀ ਐਮਸੀਡੀ ਨੇ ਅਗਲੇ 5 ਦਿਨਾਂ ਤਕ ਨਾਜਾਇਜ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਉਣ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਇਸ ਦੇ ਤਹਿਤ ਅੱਜ ਯਾਨੀ 9 ਮਈ ਨੂੰ ਦਿੱਲੀ ਦੇ ਸ਼ਾਹੀਨ ਬਾਗ ਇਲਾਕੇ ਵਿੱਚ ਕਬਜ਼ਿਆਂ ਅਤੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਸ਼ਾਹੀਨ ਬਾਗ ਵਿੱਚ ਸਵੇਰੇ 10.00 ਵਜੇ ਤੱਕ ਕਾਰਵਾਈ ਦੀ ਕੋਈ ਸੰਭਾਵਨਾ ਨਹੀਂ ਸੀ। ਪਰ ਕਰੀਬ 10.30 ਵਜੇ ਦਿੱਲੀ ਪੁਲਿਸ ਨੇ ਫੋਰਸ ਮੁਹੱਈਆ ਕਰਵਾਉਣ ਲਈ ਸਹਿਮਤੀ ਦੇ ਦਿਤੀ। ਅਤੇ ਕਰੀਬ 11 ਵਜੇ ਐਮਸੀਡੀ ਦੇ ਬੁਲਡੋਜ਼ਰ ਸ਼ਾਹੀਨ ਬਾਗ ਦੀ ਮੁੱਖ ਸੜਕ ‘ਤੇ ਪਹੁੰਚ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...