November 21, 2026, 5:15 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖਰੜ ਮੰਡੀ ਵਿਖੇ ਕਣਕ ਦੇ ਖ਼ਰੀਦ...

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖਰੜ ਮੰਡੀ ਵਿਖੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Published on

----------- Advertisement -----------

ਐਸ.ਏ.ਐਸ. ਨਗਰ/ ਖਰੜ, 19 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀਆਂ ਫਸਲਾਂ ਦਾ ਇੱਕ ਇੱਕ ਦਾਣਾ ਚੁੱਕਣ, ਫਸਲਾਂ ਸਬੰਧੀ ਕਿਸਾਨਾਂ ਨੂੰ ਹੋਣ ਵਾਲੀ ਆਦਾਇਗੀ ਨੂੰ ਸਮੇਂ ਸਿਰ ਕਰਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਮੰਤਵ ਦੀ ਪੂਰਤੀ ਤਹਿਤ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ,ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹਾ ਐਸ.ਏ.ਐਸ ਨਗਰ ਦੀ ਦਾਣਾ ਮੰਡੀ ਖਰੜ ਦਾ ਦੌਰਾ ਕੀਤਾ ਗਿਆ ਤੇ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਉਹਨਾਂ ਦਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕਰੀਬ 40 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਤੇ 34 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖ਼ਰੀਦ ਕੀਤੀ ਗਈ ਹੈ। ਕਰੀਬ 1.5 ਲੱਖ ਕਿਸਾਨਾਂ ਦੇ ਖਾਤਿਆਂ ਵਿਚ ਕਰੀਬ 4500 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਕੈਬਨਿਟ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਕਿਸਾਨ ਇਸ ਖੇਤੀ ਪ੍ਰਧਾਨ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਫਸਲ ਦਾ ਇੱਕ-ਇੱਕ ਦਾਣਾ ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਖਰੀਦ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤਾ ਦਿੱਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ । ਉਨ੍ਹਾਂ ਦੱਸਿਆ ਕਿ ਸਰਕਾਰ ਕੋਲ ਇਸ ਸਮੇਂ ਬਾਰਦਾਨਾ ਪੂਰੀ ਮਾਤਰਾ ਵਿੱਚ ਉਪਲਬੱਧ ਹੈ । ਮੰਡੀਆਂ ਵਿੱਚ ਪਹੁੰਚ ਰਹੀ ਕਣਕ ਦੀ ਚੁਕਾਈ ਵੀ ਲਗਾਤਾਰ ਕਰਵਾਈ ਜਾ ਰਹੀ ਹੈ ਅਤੇ ਇਸ ਸਬੰਧੀ ਬਣਦੀ ਅਦਾਇਗੀ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆ ਵਿੱਚ ਮਿੱਥੇ ਸਮੇਂ ਵਿੱਚ ਕੀਤੀ ਜਾ ਰਹੀ ਹੈ ।

ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਕਣਕ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਫਸਲ ਦੀ ਖਰੀਦ ਸਮੇਂ ਸਿਰ ਕੀਤੀ ਜਾ ਸਕੇ ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਹੱਦਾਂ ‘ਤੇ ਪੁੱਖਤਾ ਇੰਤਜ਼ਾਮ ਕੀਤੇ ਗਏ ਹਨ ਕਿ ਪੰਜਾਬ ਵਿੱਚ ਕੇਵਲ ਪੰਜਾਬ ਦੇ ਕਿਸਾਨਾਂ ਦੀ ਹੀ ਕਣਕ ਦੀ ਖ਼ਰੀਦ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨਾਲ ਲਗਦੇ ਕਿਸੇ ਵੀ ਰਾਜ ਦੀ ਕਣਕ ਪੰਜਾਬ ਵਿੱਚ ਲਿਆਉਣ ‘ਤੇ ਸਖਤੀ ਨਾਲ ਰੋਕ ਲਗਾਈ ਹੈ । ਇਸ ਮੌਕੇ ਉਨ੍ਹਾਂ ਨੇ ਮੌਜੂਦ ਕਿਸਾਨਾਂ ਅਤੇ ਮੰਡੀ ਵਿਚਲੀ ਲੇਬਰ ਨਾਲ ਵੀ ਗੱਲਬਾਤ ਕੀਤੀ ਅਤੇ ਹਰ ਪੱਖੋ ਸਹਾਇਤਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਖਰੜ ਰਵਿੰਦਰ ਸਿੰਘ, ਮੰਡੀਆਂ ਦੇ ਆੜ੍ਹਤੀਏ ਅਤੇ ਕਿਸਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...