September 14, 2026, 4:13 pm
----------- Advertisement -----------
HomeNewsBreaking Newsਪਾਕਿਸਤਾਨ 'ਚ ਸਰਕਾਰ ਬਣਾਉਣ ਲਈ ਰੇੜਕਾ ਬਰਕਰਾਰ PML-N ਨਾਲ ਗਠਜੋੜ ਦੇ ਪੱਖ...

ਪਾਕਿਸਤਾਨ ‘ਚ ਸਰਕਾਰ ਬਣਾਉਣ ਲਈ ਰੇੜਕਾ ਬਰਕਰਾਰ PML-N ਨਾਲ ਗਠਜੋੜ ਦੇ ਪੱਖ ‘ਚ ਨਹੀਂ ਪੀਪੀਪੀ

Published on

----------- Advertisement -----------

ਪਾਕਿਸਤਾਨ ਵਿੱਚ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮਤ (134 ਸੀਟਾਂ) ਨਹੀਂ ਮਿਲਿਆਂ। ਹੁਣ ਨਵਾਜ਼ ਸ਼ਰੀਫ਼ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਅਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਸਰਕਾਰ ਬਣਾਉਣ ਲਈ ਸਮੀਕਰਨ ਤਿਆਰ ਕਰ ਰਹੇ ਹਨ। 

ਇਸਦੇ ਚਲਦੇ ਬੀਤੇ ਸੋਮਵਾਰ ਨੂੰ ਪੀਪੀਪੀ ਦੀ ਮੀਟਿੰਗ ਹੋਈ ਸੀ। ਸਮਾ ਟੀਵੀ ਮੁਤਾਬਕ ਪਾਰਟੀ ਨੇਤਾਵਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਵਾਜ਼ ਦੀ ਪਾਰਟੀ ਨਾਲ ਨਹੀਂ ਜਾਣਾ ਚਾਹੀਦਾ। ਇੱਕ ਪਾਸੇ ਪੰਜਾਬ ਦੇ ਪਾਰਟੀ ਆਗੂਆਂ ਨੇ ਪੀ.ਐਮ.ਐਲ.-ਐਨ ਨਾਲ ਜਾਣ ਲਈ ਜ਼ੋਰ ਪਾਇਆ। ਇਸ ਦੇ ਨਾਲ ਹੀ ਹੋਰ ਨੇਤਾਵਾਂ ਨੇ ਇਸ ਦੇ ਖਿਲਾਫ ਸਲਾਹ ਦਿੱਤੀ ਹੈ। ਪਾਰਟੀ ਦੀ ਮੀਟਿੰਗ ਅੱਜ ਫਿਰ ਹੋਵੇਗੀ।

ਦੱਸ ਦਈਏ ਕਿ ਬੀਤੇ ਸੋਮਵਾਰ ਸ਼ਾਮ ‘ਜੀਓ ਨਿਊਜ਼ ਲਾਈਵ’ ਦੀ ਰਿਪੋਰਟ ‘ਚ ਇਕ ਨਵਾਂ ਦਾਅਵਾ ਸਾਹਮਣੇ ਆਇਆ ਹੈ। ਇਸ ਹਿਸਾਬ ਨਾਲ ਦੋਵੇਂ ਪਾਰਟੀਆਂ ਸੱਤਾ ਵੰਡ ਦੇ ਫਾਰਮੂਲੇ ‘ਤੇ ਵਿਚਾਰ ਕਰ ਰਹੀਆਂ ਹਨ। ਇਸ ਦੇ ਤਹਿਤ 5 ਸਾਲਾਂ ਦੇ ਕਾਰਜਕਾਲ ‘ਚੋਂ ਸ਼ਾਹਬਾਜ਼ ਸ਼ਰੀਫ 3 ਸਾਲ ਲਈ ਵਜ਼ੀਰ-ਏ ਆਜ਼ਮ ਭਾਵ ਪ੍ਰਧਾਨ ਮੰਤਰੀ ਅਤੇ ਬਿਲਾਵਲ ਭੁੱਟੋ ਜ਼ਰਦਾਰੀ 2 ਸਾਲ ਲਈ ਵਜ਼ੀਰ-ਏ-ਆਜ਼ਮ ਹੋਣਗੇ। 

2013 ਵਿੱਚ ਬਲੋਚਿਸਤਾਨ ਸੂਬੇ ਵਿੱਚ ਕਿਸੇ ਨੂੰ ਵੀ ਬਹੁਮਤ ਨਹੀਂ ਮਿਲਿਆ ਸੀ। ਉਦੋਂ ਪੀਐਮਐਲ-ਐਨ ਅਤੇ ਨੈਸ਼ਨਲ ਪਾਰਟੀ (ਐਨਪੀ) ਨੇ ਮੁੱਖ ਮੰਤਰੀ ਦੇ ਅਹੁਦੇ ਲਈ ਅਜਿਹਾ ਸਮਝੌਤਾ ਕੀਤਾ ਸੀ। ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿੱਚ ਕੁੱਲ 336 ਸੀਟਾਂ ਹਨ। ਇਨ੍ਹਾਂ ‘ਚੋਂ 265 ਸੀਟਾਂ ‘ਤੇ ਚੋਣਾਂ ਹੋਈਆਂ ਸਨ। ਇਕ ਸੀਟ ‘ਤੇ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ, ਜਦਕਿ ਇਕ ਸੀਟ ਐਨਏ-88 ਦੇ ਨਤੀਜੇ ਰੱਦ ਕਰ ਦਿੱਤੇ ਗਏ ਹਨ। ਇੱਥੇ 15 ਫਰਵਰੀ ਨੂੰ ਦੁਬਾਰਾ ਵੋਟਿੰਗ ਹੋਵੇਗੀ। ਬਾਕੀ 70 ਸੀਟਾਂ ਰਾਖਵੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...