June 27, 2026, 3:36 am
----------- Advertisement -----------
HomeNewsLatest Newsਕੈਨੇਡਾ: ਦਰਦਨਾਕ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ

ਕੈਨੇਡਾ: ਦਰਦਨਾਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

Published on

----------- Advertisement -----------

ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਬਾਰੇ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੰਜਾਬ ਤੋਂ ਕੈਨੇਡਾ ਗਏ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਜਗਸੀਰ ਸਿੰਘ ਗਿੱਲ ਵਜੋਂ ਹੋਈ ਹੈ ਜੋ ਕਿ ਪੰਜਾਬ ਦੇ ਜ਼ਿਲ੍ਹਾ ਮੋਗਾ ਦੇ ਪਿੰਡ ਘੋਲੀਆ ਦਾ ਰਹਿਣ ਵਾਲਾ ਸੀ ਅਤੇ ਕੈਲਗਰੀ ਵਿਚ ਪੇਸ਼ੇ ਤੋਂ ਟਰੱਕ ਡਰਾਈਵਰ ਸੀ।

ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇਅ ’ਤੇ ਜਾਂਦਿਆ ਪਸ਼ੂਆਂ ਨਾਲ ਭਰੇ ਟਰੱਕ ਨੇ ਨੌਜਵਾਨ ਦੇ ਟਰੱਕ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਦੋਵੇਂ ਟਰੱਕ ਪਲਟ ਗਏ ਅਤੇ ਅੱਗ ਲੱਗ ਗਈ, ਇਸ ਦਰਦਨਾਕ ਹਾਦਸੇ ਵਿੱਚ ਜਗਸੀਰ ਤੇ ਦੂਜੇ ਟਰੱਕ ਦੇ ਡਰਾਈਵਰ ਦੀ ਸੜ ਕੇ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਟਰਾਂਸ-ਕੈਨੇਡਾ ਹਾਈਵੇਅ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਸੀ।

ਪਿੰਡ ਵਾਸੀਆਂ ਨੇ ਦੱਸਿਆ ਕਿ ਜਗਸੀਰ ਸਿੰਘ ਪਿਛਲੇ ਛੇ ਸਾਲਾਂ ਤੋਂ ਕੈਨੇਡਾ ਵਿਚ ਬਤੌਰ ਟਰੱਕ ਡਰਾਈਵਰ ਆਪਣਾ ਕਾਰੋਬਾਰ ਕਰ ਰਿਹਾ ਸੀ। ਤੜਕਸਾਰ ਉਸ ਦੇ ਟਰੱਕ ਦੀ ਪਸ਼ੂਆ ਨਾਲ ਲੱਦੇ ਟਰੱਕ ਨਾਲ ਟਕਰਾਉਣ ਕਾਰਨ ਦਰਦਨਾਕ ਹਾਦਸੇ ਵਿਚ ਮੌਤ ਹੋ ਗਈ। ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਨੌਜਵਾਨ ਜਗਸੀਰ ਸਿੰਘ ਦਾ ਸਾਰਾ ਪਰਿਵਾਰ ਕੈਨੇਡਾ ਵਿੱਚ ਰਹਿ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...