September 20, 2026, 8:24 am
----------- Advertisement -----------
HomeNewsBreaking Newsਕੈਨੇਡਾ ਦੇ ਹਿੰਦੂ ਮੰਦਰ 'ਚ ਫਿਰ ਹੋਈ ਭੰਨਤੋੜ, ਕੰਧ 'ਤੇ ਲਿਖੇ ਭਾਰਤ...

ਕੈਨੇਡਾ ਦੇ ਹਿੰਦੂ ਮੰਦਰ ‘ਚ ਫਿਰ ਹੋਈ ਭੰਨਤੋੜ, ਕੰਧ ‘ਤੇ ਲਿਖੇ ਭਾਰਤ ਵਿਰੋਧੀ ਨਾਅਰੇ

Published on

----------- Advertisement -----------

ਨਵੀਂ ਦਿੱਲੀ, 6 ਅਪ੍ਰੈਲ 2023 – ਕੈਨੇਡਾ ‘ਚ ਇਕ ਵਾਰ ਫਿਰ ਹਿੰਦੂ ਮੰਦਰ ‘ਚ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ। ਓਨਟਾਰੀਓ ਸੂਬੇ ਦੇ ਵਿੰਡਸਰ ਸ਼ਹਿਰ ਵਿੱਚ ਹਿੰਦੂ ਮੰਦਰ ਦੀ ਭੰਨਤੋੜ ਕੀਤੀ ਗਈ ਹੈ ਅਤੇ ਨਫ਼ਰਤ ਵਾਲੇ ਭਾਰਤ ਵਿਰੋਧੀ ਨਾਅਰੇ ਲਿਖੇ ਗਏ ਹਨ। ਸਥਾਨਕ ਪੁਲਿਸ ਮੁਤਾਬਕ ਘਟਨਾ ਨੂੰ ਅੰਜਾਮ ਦੇਣ ਵਾਲੇ ਦੋ ਸ਼ੱਕੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਜੇਕਰ ਵਿੰਡਸਰ ਪੁਲਿਸ ਅਧਿਕਾਰੀਆਂ ਦੇ ਅਨੁਸਾਰ BAPS ਸ਼੍ਰੀ ਸਵਾਮੀਨਾਰਾਇਣ ਮੰਦਰ ਦੇ ਬਾਹਰ ਦੀਵਾਰ ‘ਤੇ ਕਾਲੇ ਪੇਂਟ ‘ਚ ਹਿੰਦੂ ਵਿਰੋਧੀ ਅਤੇ ਭਾਰਤ ਵਿਰੋਧੀ ਨਾਅਰੇ ਲਿਖੇ ਹੋਏ ਹਨ।

ਵਿੰਡਸਰ ਪੁਲਿਸ ਨੇ ਅੱਗੇ ਕਿਹਾ ਕਿ ਹਿੰਦੂ ਮੰਦਰ ਦੀ ਭੰਨਤੋੜ ਨੂੰ ਨਫ਼ਰਤੀ ਘਟਨਾ ਵਜੋਂ ਜਾਂਚਿਆ ਜਾ ਰਿਹਾ ਹੈ। ਸ਼ੁਰੂਆਤੀ ਜਾਂਚ ‘ਚ ਅਧਿਕਾਰੀਆਂ ਨੂੰ ਇਕ ਵੀਡੀਓ ਮਿਲੀ ਹੈ, ਜਿਸ ‘ਚ ਅੱਧੀ ਰਾਤ 12 ਵਜੇ ਤੋਂ ਬਾਅਦ ਦੋ ਸ਼ੱਕੀ ਵਿਅਕਤੀ ਇਲਾਕੇ ‘ਚ ਦੇਖੇ ਗਏ ਸਨ। ਵੀਡੀਓ ‘ਚ ਇਕ ਸ਼ੱਕੀ ਵਿਅਕਤੀ ਇਮਾਰਤ ਦੀ ਕੰਧ ‘ਤੇ ਭੰਨਤੋੜ ਕਰਦਾ ਨਜ਼ਰ ਆ ਰਿਹਾ ਹੈ ਜਦਕਿ ਦੂਜਾ ਉਸ ਦੇ ਕੋਲ ਖੜ੍ਹਾ ਹੈ।

ਪੁਲਿਸ ਨੇ ਦੱਸਿਆ ਕਿ ਘਟਨਾ ਦੇ ਸਮੇਂ, ਇੱਕ ਸ਼ੱਕੀ ਨੇ ਕਾਲੇ ਰੰਗ ਦਾ ਸਵੈਟਰ, ਖੱਬੀ ਲੱਤ ‘ਤੇ ਇੱਕ ਛੋਟੇ ਚਿੱਟੇ ਲੋਗੋ ਵਾਲੀ ਕਾਲੀ ਪੈਂਟ ਅਤੇ ਕਾਲੇ ਅਤੇ ਚਿੱਟੇ ਉੱਚੇ ਉੱਚੇ ਰਨਿੰਗ ਜੁੱਤੇ ਪਾਏ ਹੋਏ ਸਨ। ਦੂਜੇ ਸ਼ੱਕੀ ਨੇ ਕਾਲੀ ਪੈਂਟ, ਸਵੈਟ ਸ਼ਰਟ, ਕਾਲੇ ਜੁੱਤੇ ਅਤੇ ਚਿੱਟੀਆਂ ਜੁਰਾਬਾਂ ਪਾਈਆਂ ਹੋਈਆਂ ਸਨ।

ਕੈਨੇਡਾ ਦੇ ਹਿੰਦੂ ਮੰਦਰਾਂ ਵਿੱਚ ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਵਿੰਡਸਰ ਵਿੱਚ ਇਹ ਪੰਜਵੀਂ ਘਟਨਾ ਹੈ ਜਿੱਥੇ ਮੰਦਰ ਵਿੱਚ ਭੰਨਤੋੜ ਕੀਤੀ ਗਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 14 ਫਰਵਰੀ ਨੂੰ ਮਿਸੀਸਾਗਾ ਦੇ ਰਾਮ ਮੰਦਰ ‘ਚ ਭੰਨਤੋੜ ਦੇ ਨਾਲ-ਨਾਲ ਹਿੰਦੂ ਵਿਰੋਧੀ ਅਤੇ ਭਾਰਤ ਵਿਰੋਧੀ ਨਾਅਰੇ ਵੀ ਲਿਖੇ ਗਏ ਸਨ।

ਇਸ ਦੇ ਨਾਲ ਹੀ ਕੈਨੇਡਾ ਦੇ ਬਰੈਂਪਟਨ ਦੇ ਗੌਰੀ ਸ਼ੰਕਰ ਮੰਦਰ ਅਤੇ ਰਿਚਮੰਡ ਦੇ ਵਿਸ਼ਨੂੰ ਮੰਦਰ ਵਿੱਚ ਵੀ ਕਈ ਮੂਰਤੀਆਂ ਤੋੜ ਦਿੱਤੀਆਂ ਗਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...