September 20, 2026, 3:38 am
----------- Advertisement -----------
HomeNewsBreaking Newsਅਮਰੀਕੀ ਪੁਲਿਸ ਦੀ ਗੋਲੀਬਾਰੀ 'ਚ ਕਾਰ ਡਰਾਈਵਰ ਦੀ ਮੌਤ, 41 ਸਕਿੰਟਾਂ 'ਚ...

ਅਮਰੀਕੀ ਪੁਲਿਸ ਦੀ ਗੋਲੀਬਾਰੀ ‘ਚ ਕਾਰ ਡਰਾਈਵਰ ਦੀ ਮੌਤ, 41 ਸਕਿੰਟਾਂ ‘ਚ ਚੱਲੀਆਂ 96 ਗੋਲੀਆਂ

Published on

----------- Advertisement -----------


ਅਮਰੀਕਾ ਦੇ ਸ਼ਿਕਾਗੋ ਪੁਲਿਸ ਨੇ ਸਿਰਫ਼ 41 ਸਕਿੰਟਾਂ ਵਿੱਚ ਇੱਕ ਵਿਅਕਤੀ ਦੀ ਕਾਰ ‘ਤੇ 96 ਗੋਲੀਆਂ ਚਲਾਈਆਂ। ਇਸ ਦੌਰਾਨ ਕਾਰ ਦੇ ਡਰਾਈਵਰ ਡੇਕਸਟਰ ਰੀਡ ਦੀ ਮੌਤ ਹੋ ਗਈ। ਘਟਨਾ 21 ਮਾਰਚ ਦੀ ਦੱਸੀ ਜਾ ਰਹੀ ਹੈ। ਹਾਲਾਂਕਿ ਹੁਣ ਇਸ ਨਾਲ ਜੁੜਿਆ ਵੀਡੀਓ ਸਾਹਮਣੇ ਆਇਆ ਹੈ।

ਦੱਸ ਦਈਏ ਕਿ ਘਟਨਾ ਦੌਰਾਨ ਮੌਜੂਦ ਪੁਲਿਸ ਅਧਿਕਾਰੀ ਦੀ ਵਰਦੀ ‘ਤੇ ਲੱਗੇ ਬਾਡੀ ਕੈਮਰੇ ‘ਚ ਵੀਡੀਓ ਰਿਕਾਰਡ ਹੋ ਗਈ। ਇਸ ‘ਚ 5 ਪੁਲਿਸ ਅਧਿਕਾਰੀਆਂ ਨੂੰ ਸਫੇਦ ਕਾਰ ‘ਤੇ ਗੋਲੀਬਾਰੀ ਕਰਦੇ ਦੇਖਿਆ ਜਾ ਸਕਦਾ ਹੈ। ਗੋਲੀਆਂ ਦੀ ਆਵਾਜ਼ ਵੀ ਸੁਣਾਈ ਦੇ ਰਹੀ ਹੈ।

ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਰੀਡ ਨੇ ਪਹਿਲਾਂ ਇੱਕ ਅਧਿਕਾਰੀ ‘ਤੇ ਗੋਲੀਬਾਰੀ ਕੀਤੀ ਸੀ। ਜਵਾਬ ‘ਚ ਹੋਰ ਅਧਿਕਾਰੀਆਂ ਨੇ ਗੋਲੀ ਚਲਾ ਦਿੱਤੀ। ਹਾਲਾਂਕਿ ਵੀਡੀਓ ‘ਚ ਰੀਡ ਗੋਲੀਬਾਰੀ ਕਰਦਾ ਨਜ਼ਰ ਨਹੀਂ ਆ ਰਿਹਾ ਹੈ। ਪਰ ਉਸ ਦੀ ਕਾਰ ਵਿੱਚੋਂ ਬੰਦੂਕ ਬਰਾਮਦ ਹੋਈ। ਸਮਾਚਾਰ ਏਜੰਸੀ ਏਪੀ ਦੀ ਰਿਪੋਰਟ ਮੁਤਾਬਕ ਰੇਡ ਨੇ ਗੱਡੀ ਚਲਾਉਂਦੇ ਸਮੇਂ ਸੀਟ ਬੈਲਟ ਨਹੀਂ ਲਗਾਈ ਹੋਈ ਸੀ, ਇਸ ਲਈ ਪੁਲਿਸ ਨੇ ਉਸ ਨੂੰ ਰੋਕ ਲਿਆ।

ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਨੇ 26 ਸਾਲਾ ਡੇਕਸਟਰ ਰੀਡ ਦੀ ਕਾਰ ਨੂੰ ਰੋਕਿਆ। ਉਸਨੇ ਖਿੜਕੀ ਦਾ ਸ਼ੀਸ਼ਾ ਖੋਲ੍ਹਿਆ ਅਤੇ ਫਿਰ ਬੰਦ ਕਰ ਦਿੱਤਾ। ਪੁਲਿਸ ਨੇ ਉਸ ਨੂੰ ਕਈ ਵਾਰ ਬਾਹਰ ਆਉਣ ਲਈ ਕਿਹਾ। ਜਦੋਂ ਰੀਡ ਬਾਹਰ ਨਹੀਂ ਆਇਆ, ਤਾਂ ਅਫਸਰਾਂ ਨੇ ਆਪਣੀਆਂ ਬੰਦੂਕਾਂ ਖਿੱਚ ਲਈਆਂ। ਇਸ ਤੋਂ ਬਾਅਦ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਰੀਡ ਨੂੰ ਫਿਰ ਕਾਰ ਤੋਂ ਬਾਹਰ ਨਿਕਲਦੇ ਅਤੇ ਜ਼ਮੀਨ ‘ਤੇ ਡਿੱਗਦੇ ਦੇਖਿਆ ਗਿਆ। ਪੁਲਿਸ ਨੇ ਗੋਲੀਬਾਰੀ ਜਾਰੀ ਰੱਖੀ।

ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਜਵਾਬਦੇਹੀ ਟੀਮ ਦਾ ਕਹਿਣਾ ਹੈ ਕਿ ਡੇਕਸਟਰ ਰੀਡ ਨੇ ਪੁਲਿਸ ‘ਤੇ ਪਹਿਲਾਂ ਗੋਲੀ ਚਲਾਈ। ਜਵਾਬੀ ਕਾਰਵਾਈ ‘ਚ ਪੁਲਿਸ ਨੇ ਉਸ ‘ਤੇ ਗੋਲੀ ਚਲਾ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਰੀਡ ਨੇ 40 ਗੋਲੀਆਂ ਚਲਾਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...