November 25, 2026, 1:20 pm
----------- Advertisement -----------
HomeNewsLatest Newsਓਡੀਸ਼ਾ ਰੇਲ ਹਾਦਸੇ ਦੀ ਸੀਬੀਆਈ ਕਰੇਗੀ ਜਾਂਚ : ਰੇਲ ਮੰਤਰੀ

ਓਡੀਸ਼ਾ ਰੇਲ ਹਾਦਸੇ ਦੀ ਸੀਬੀਆਈ ਕਰੇਗੀ ਜਾਂਚ : ਰੇਲ ਮੰਤਰੀ

Published on

----------- Advertisement -----------

ਓਡੀਸ਼ਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਹੋਏ ਰੇਲ ਹਾਦਸੇ ਦੀ ਸੀਬੀਆਈ ਜਾਂਚ ਕੀਤੀ ਜਾਵੇਗੀ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਐਤਵਾਰ ਸ਼ਾਮ ਨੂੰ ਬਾਲਾਸੋਰ ‘ਚ ਪ੍ਰੈੱਸ ਕਾਨਫਰੰਸ ‘ਚ ਇਹ ਜਾਣਕਾਰੀ ਦਿੱਤੀ। ਐਤਵਾਰ ਸਵੇਰੇ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਰੇਲ ਮੰਤਰੀ ਨੇ ਕਿਹਾ ਸੀ- ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ ‘ਚ ਬਦਲਾਅ ਕਾਰਨ ਹੋਇਆ ਹੈ। ਜ਼ਿੰਮੇਵਾਰਾਂ ਦੀ ਪਛਾਣ ਵੀ ਕਰ ਲਈ ਗਈ ਹੈ।

ਰੇਲ ਮੰਤਰੀ ਦੇ ਇਸ ਬਿਆਨ ਤੋਂ ਥੋੜ੍ਹੀ ਦੇਰ ਬਾਅਦ, ਰੇਲਵੇ ਬੋਰਡ ਦੀ ਸੰਚਾਲਨ ਅਤੇ ਵਪਾਰ ਵਿਕਾਸ ਮੈਂਬਰ ਜਯਾ ਵਰਮਾ ਨੇ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਤੋਂ ਬਾਅਦ ਕਿਹਾ – ਸ਼ੁਰੂ ਵਿੱਚ ਲੱਗਦਾ ਹੈ ਕਿ ਸਿਗਨਲ ਵਿੱਚ ਕੋਈ ਨੁਕਸ ਸੀ।

ਓਡੀਸ਼ਾ ਸਰਕਾਰ ਨੇ ਕਿਹਾ- ਹਾਦਸੇ ਵਿੱਚ 288 ਨਹੀਂ ਸਗੋਂ 277 ਜਾਨਾਂ ਗਈਆਂ
ਇੱਥੇ ਓਡੀਸ਼ਾ ਦੇ ਮੁੱਖ ਸਕੱਤਰ ਪ੍ਰਦੀਪ ਜੇਨਾ ਨੇ ਐਤਵਾਰ ਸਵੇਰੇ ਦਾਅਵਾ ਕੀਤਾ ਕਿ ਹਾਦਸੇ ਵਿੱਚ 288 ਨਹੀਂ ਸਗੋਂ 275 ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੁਝ ਲਾਸ਼ਾਂ ਨੂੰ ਦੋ ਵਾਰ ਗਿਣਿਆ ਗਿਆ ਸੀ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿੱਚ ਅੰਤਰ ਹੈ। ਇਸ ਹਾਦਸੇ ‘ਚ 1175 ਲੋਕ ਜ਼ਖਮੀ ਹੋਏ ਸਨ, ਜਿਨ੍ਹਾਂ ‘ਚੋਂ 793 ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।

ਹਾਦਸੇ ਵਾਲੀ ਥਾਂ ‘ਤੇ ਟ੍ਰੈਕ ਦੀ ਮੁਰੰਮਤ ਦਾ ਕੰਮ ਮੁਕੰਮਲ
ਐਤਵਾਰ ਸ਼ਾਮ ਨੂੰ ਪ੍ਰੈੱਸ ਕਾਨਫਰੰਸ ‘ਚ ਰੇਲ ਮੰਤਰੀ ਨੇ ਦੱਸਿਆ ਕਿ ਦੋ ਮੁੱਖ ਲਾਈਨਾਂ ‘ਤੇ ਟ੍ਰੈਕ ਦਾ ਕੰਮ ਪੂਰਾ ਹੋ ਗਿਆ ਹੈ। ਬਿਜਲੀ ਦੀਆਂ ਤਾਰਾਂ ‘ਤੇ ਕੰਮ ਚੱਲ ਰਿਹਾ ਹੈ। ਜ਼ਖਮੀਆਂ ਦਾ ਹਸਪਤਾਲਾਂ ‘ਚ ਚੰਗਾ ਇਲਾਜ ਕੀਤਾ ਜਾ ਰਿਹਾ ਹੈ। ਹਾਦਸੇ ਵਿੱਚ ਜ਼ਖਮੀ ਜਾਂ ਜਾਨ ਗੁਆਉਣ ਵਾਲਿਆਂ ਦੇ ਰਿਸ਼ਤੇਦਾਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...