September 12, 2026, 11:13 pm
----------- Advertisement -----------
HomeNewsLatest Newsਹਿਮਾਚਲ ਦੇ ਨਵੇਂ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਪਿੰਡ ਸੇਰਾ 'ਚ...

ਹਿਮਾਚਲ ਦੇ ਨਵੇਂ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਪਿੰਡ ਸੇਰਾ ‘ਚ ਜਸ਼ਨ ਦਾ ਮਾਹੌਲ

Published on

----------- Advertisement -----------

ਹਿਮਾਚਲ ਪ੍ਰਦੇਸ਼ ਕਾਂਗਰਸ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਨਾਦੌਣ ਹਲਕੇ ਤੋਂ ਚੌਥੀ ਵਾਰ ਵਿਧਾਇਕ ਬਣੇ ਸੁਖਵਿੰਦਰ ਸਿੰਘ ਸੁੱਖੂ ਸੂਬੇ ਦੇ ਨਵੇਂ ਮੁੱਖ ਮੰਤਰੀ ਹੋਣਗੇ। ਹਰੋਲੀ ਤੋਂ ਕਾਂਗਰਸ ਵਿਧਾਇਕ ਮੁਕੇਸ਼ ਅਗਨੀਹੋਤਰੀ ਉਪ ਮੁੱਖ ਮੰਤਰੀ ਹੋਣਗੇ। ਸ਼ਨੀਵਾਰ ਨੂੰ ਸ਼ਿਮਲਾ ਵਿਧਾਨ ਸਭਾ ਕੰਪਲੈਕਸ ‘ਚ ਕਾਂਗਰਸ ਵਿਧਾਇਕ ਦਲ ਦੀ ਬੈਠਕ ਤੋਂ ਬਾਅਦ ਮੁੱਖ ਮੰਤਰੀ ਅਹੁਦੇ ਲਈ ਸੁਖਵਿੰਦਰ ਸਿੰਘ ਸੁੱਖੂ ਅਤੇ ਉਪ ਮੁੱਖ ਮੰਤਰੀ ਦੇ ਅਹੁਦੇ ਲਈ ਮੁਕੇਸ਼ ਅਗਨੀਹੋਤਰੀ ਦੇ ਨਾਵਾਂ ਦਾ ਐਲਾਨ ਕੀਤਾ ਗਿਆ। ਨਵੇਂ ਬਣੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਪਿੰਡ ਸੇਰਾ ਵਿੱਚ ਜਸ਼ਨ ਦਾ ਮਾਹੌਲ ਹੈ। ਮਾਂ ਸੰਸਾਰ ਦੇਈ, ਪਤਨੀ ਕਮਲੇਸ਼ ਠਾਕੁਰ ਅਤੇ ਦੋਵੇਂ ਧੀਆਂ ਫੁੱਲੀਆਂ ਨਹੀਂ ਸਮਾ ਰਹੀਆਂ ਹਨ
ਸੁਖਵਿੰਦਰ ਸੁੱਖੂ ਅਤੇ ਮੁਕੇਸ਼ ਅਗਨੀਹੋਤਰੀ ਐਤਵਾਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸਾਰੇ ਨੇਤਾ ਰਾਜ ਭਵਨ ਲਈ ਰਵਾਨਾ ਹੋ ਗਏ ਹਨ। ਐਤਵਾਰ ਸਵੇਰੇ 11 ਵਜੇ ਰਾਜ ਭਵਨ ‘ਚ ਸਹੁੰ ਚੁੱਕ ਸਮਾਗਮ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...