October 5, 2026, 4:47 pm
----------- Advertisement -----------
HomeNewsBreaking Newsਕੇਂਦਰ ਨੇ ਕੋਈ ਵਾਅਦਾ ਪੂਰਾ ਨੀ ਕੀਤਾ, 31 ਜਨਵਰੀ ਨੂੰ 'ਵਿਸ਼ਵਾਸਘਾਤ ਦਿਵਸ'...

ਕੇਂਦਰ ਨੇ ਕੋਈ ਵਾਅਦਾ ਪੂਰਾ ਨੀ ਕੀਤਾ, 31 ਜਨਵਰੀ ਨੂੰ ‘ਵਿਸ਼ਵਾਸਘਾਤ ਦਿਵਸ’ ਮਨਾਇਆ ਜਾਵੇਗਾ – ਕਿਸਾਨ ਮੋਰਚਾ

Published on

----------- Advertisement -----------
  • ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਵਾਅਦਾ ਖਿਲਾਫੀ ਵਿਰੁੱਧ 31 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼ ਵਿਆਪੀ ‘ਵਿਸ਼ਵਾਸਘਾਤ ਦਿਵਸ’ ਮਨਾਉਣ ਦਾ ਐਲਾਨ
  • ਲਖੀਮਪੁਰ ਖੇੜੀ ਕਤਲੇਆਮ ਵਿੱਚ ਭਾਜਪਾ ਦੀ ਬੇਸ਼ਰਮੀ ਅਤੇ ਅਸੰਵੇਦਨਸ਼ੀਲਤਾ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਇੱਕ ਮਜ਼ਬੂਤ ​​ਮੋਰਚਾ ਖੋਲ੍ਹੇਗਾ, ਮਿਸ਼ਨ ਉੱਤਰ ਪ੍ਰਦੇਸ਼ ਵਿੱਚ ਜਾਰੀ ਰਹੇਗਾ
  • ਟਰੇਡ ਯੂਨੀਅਨਾਂ ਵੱਲੋਂ 23 ਅਤੇ 24 ਫਰਵਰੀ ਨੂੰ ਐਲਾਨੀ ਗਈ ਦੇਸ਼ ਵਿਆਪੀ ਪੇਂਡੂ ਹੜਤਾਲ ਨੂੰ ਸੰਯੁਕਤ ਕਿਸਾਨ ਮੋਰਚਾ ਦਾ ਸਮਰਥਨ
  • ਚੋਣਾਂ ਵਿੱਚ ਸੰਯੁਕਤ ਕਿਸਾਨ ਮੋਰਚਾ ਦਾ ਨਾਂ ਨਹੀਂ ਵਰਤਿਆ ਜਾਵੇਗਾ, ਚੋਣਾਂ ਵਿੱਚ ਹਿੱਸਾ ਲੈਣ ਵਾਲੀਆਂ ਕਿਸਾਨ ਜਥੇਬੰਦੀਆਂ ਅਤੇ ਆਗੂ ਸੰਯੁਕਤ ਕਿਸਾਨ ਮੋਰਚਾ ਵਿੱਚ ਨਹੀਂ ਰਹਿਣਗੇ, ਚੋਣਾਂ ਬਾਅਦ ਹੋਵੇਗੀ ਸਮੀਖਿਆ

ਦਿੱਲੀ, 16 ਜਨਵਰੀ, 2022: ਸੰਯੁਕਤ ਕਿਸਾਨ ਮੋਰਚਾ ਦੀ ਅੱਜ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਹੋਈ ਮੀਟਿੰਗ ਹੋਈ ਜਿਸ ਵਿੱਚ ਮੋਰਚੇ ਦੇ ਪ੍ਰੋਗਰਾਮ ਅਤੇ ਭਵਿੱਖ ਦੀ ਦਿਸ਼ਾ ਬਾਰੇ ਕਈ ਅਹਿਮ ਫ਼ੈਸਲੇ ਲਏ ਗਏ। ਮੋਰਚੇ ਨੇ ਇਸ ਗੱਲ ‘ਤੇ ਨਿਰਾਸ਼ਾ ਅਤੇ ਗੁੱਸਾ ਜ਼ਾਹਰ ਕੀਤਾ ਕਿ ਭਾਰਤ ਸਰਕਾਰ ਨੇ 9 ਦਸੰਬਰ ਨੂੰ ਦਿੱਤੇ ਪੱਤਰ ਦੇ ਆਧਾਰ ‘ਤੇ ਮੋਰਚਾ ਸਸਪੈਂਡ ਕਰਨ ਦਾ ਫੈਸਲਾ ਕੀਤਾ ਸੀ, ਜਿਸ ‘ਤੇ ਭਾਰਤ ਸਰਕਾਰ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।

ਮੋਰਚੇ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਹਿਮਾਚਲ ਸਰਕਾਰ ਵੱਲੋਂ ਅੰਦੋਲਨ ਦੌਰਾਨ ਕੇਸ ਤੁਰੰਤ ਵਾਪਸ ਲੈਣ ਦੇ ਵਾਅਦੇ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਹਰਿਆਣਾ ਸਰਕਾਰ ਨੇ ਕੁਝ ਕਾਗਜ਼ੀ ਕਾਰਵਾਈ ਕੀਤੀ ਹੈ, ਪਰ ਫਿਰ ਵੀ ਸਾਰੇ ਕੇਸ ਵਾਪਸ ਕਰਨ ਦਾ ਕੋਈ ਭਰੋਸਾ ਨਹੀਂ ਹੈ। ਬਾਕੀ ਰਾਜ ਸਰਕਾਰਾਂ ਨੂੰ ਤਾਂ ਕੇਂਦਰ ਸਰਕਾਰ ਦਾ ਪੱਤਰ ਵੀ ਨਹੀਂ ਮਿਲਿਆ ਹੈ।

ਆਗੂਆਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਸ਼ਹੀਦ ਕਿਸਾਨ ਪਰਿਵਾਰਾਂ ਨੂੰ ਮੁਆਵਜ਼ੇ ਬਾਰੇ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਹੈ। ਹਰਿਆਣਾ ਸਰਕਾਰ ਵੱਲੋਂ ਮੁਆਵਜ਼ੇ ਦੀ ਰਕਮ ਅਤੇ ਕਿਸਮ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ ਹੈ।

ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ ‘ਤੇ ਸਰਕਾਰ ਨੇ ਨਾ ਤਾਂ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ ਅਤੇ ਨਾ ਹੀ ਕਮੇਟੀ ਦੇ ਰੂਪ ਅਤੇ ਇਸ ਦੇ ਹੁਕਮਾਂ ਬਾਰੇ ਕੋਈ ਜਾਣਕਾਰੀ ਦਿੱਤੀ ਹੈ।

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਡਾ: ਦਰਸ਼ਨ ਪਾਲ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ ‘ਕੱਕਾਜੀ’, ਯੁੱਧਵੀਰ ਸਿੰਘ ਅਤੇ ਯੋਗਿੰਦਰ ਯਾਦਵ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਨਾਲ ਹੋਏ ਇਸ ਧੋਖੇ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਨੇ ਫ਼ੈਸਲਾ ਕੀਤਾ ਹੈ ਕਿ 31 ਜਨਵਰੀ ਨੂੰ ਦੇਸ਼ ਭਰ ਵਿੱਚ ਵਿਸ਼ਵਾਸਘਾਤ ਦਿਵਸ ਮਨਾਇਆ ਜਾਵੇਗਾ ਅਤੇ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ।

ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਲਖੀਮਪੁਰ ਖੇੜੀ ਕਤਲ ਕਾਂਡ ਵਿੱਚ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਦੇ ਬੇਸ਼ਰਮੀ ਭਰੇ ਰਵੱਈਏ ਤੋਂ ਸਪੱਸ਼ਟ ਹੁੰਦਾ ਹੈ ਕਿ ਇਹਨਾਂ ਨੂੰ ਮਾਣ-ਸਨਮਾਨ ਦੀ ਕੋਈ ਪ੍ਰਵਾਹ ਨਹੀਂ ਹੈ। ਐੱਸਆਈਟੀ ਦੀ ਰਿਪੋਰਟ ਵਿੱਚ ਸਾਜ਼ਿਸ਼ ਰਚਣ ਦੇ ਖੁਲਾਸੇ ਦੇ ਬਾਵਜੂਦ ਮੁੱਖ ਸਾਜ਼ਿਸ਼ਕਾਰ ਅਜੈ ਮਿਸ਼ਰਾ ਟੈਨੀ ਦੇ ਕੇਂਦਰੀ ਮੰਤਰੀ ਮੰਡਲ ਵਿੱਚ ਬਣਿਆ ਰਹਿਣਾ ਕਿਸਾਨਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਹੈ। ਦੂਜੇ ਪਾਸੇ ਉੱਤਰ ਪ੍ਰਦੇਸ਼ ਪੁਲਿਸ ਇਸ ਘਟਨਾ ਵਿੱਚ ਨਾਮਜ਼ਦ ਕਿਸਾਨਾਂ ਨੂੰ ਪੁਲਿਸ ਕੇਸਾਂ ਵਿੱਚ ਫਸਾਉਣ ਅਤੇ ਗ੍ਰਿਫ਼ਤਾਰ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਇਸ ਦਾ ਵਿਰੋਧ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਲਖੀਮਪੁਰ ਖੇੜੀ ਵਿੱਚ ਪੱਕੇ ਮੋਰਚੇ ਦਾ ਐਲਾਨ ਕਰੇਗਾ। ਸੰਯੁਕਤ ਕਿਸਾਨ ਮੋਰਚਾ ਨੇ ਸਪੱਸ਼ਟ ਕੀਤਾ ਹੈ ਕਿ ”ਮਿਸ਼ਨ ਉੱਤਰ ਪ੍ਰਦੇਸ਼” ਜਾਰੀ ਰਹੇਗਾ, ਜਿਸ ਰਾਹੀਂ ਕਿਸਾਨ ਵਿਰੋਧੀ ਸਿਆਸਤ ਨੂੰ ਸਬਕ ਸਿਖਾਇਆ ਜਾਵੇਗਾ।

ਕਿਸਾਨ ਆਗੂਆਂ ਨੇ ਦੱਸਿਆ ਕਿ 23 ਅਤੇ 24 ਫਰਵਰੀ ਨੂੰ ਦੇਸ਼ ਦੀਆਂ ਕੇਂਦਰੀ ਟਰੇਡ ਯੂਨੀਅਨਾਂ ਨੇ ਚਾਰ ਮਜ਼ਦੂਰ ਵਿਰੋਧੀ ਲੇਬਰ ਕੋਡ ਨੂੰ ਵਾਪਸ ਲੈਣ ਦੇ ਨਾਲ-ਨਾਲ ਘੱਟੋ-ਘੱਟ ਸਮਰਥਨ ਮੁੱਲ ਲੈਣ ਲਈ ਅਤੇ ਨਿੱਜੀਕਰਨ ਦੇ ਵਿਰੋਧ ਵਰਗੇ ਮੁੱਦਿਆਂ ‘ਤੇ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਹੈ। ਸਯੁੰਕਤ ਕਿਸਾਨ ਮੋਰਚਾ ਇਸ ਹੜਤਾਲ ਦਾ ਸਮਰਥਨ ਅਤੇ ਸਹਿਯੋਗ ਕਰੇਗਾ।

ਸਯੁੰਕਤ ਕਿਸਾਨ ਮੋਰਚੇ ਦੀ ਕੁਝ ਜਥੇਬੰਦੀਆਂ ਵੱਲੋਂ ਪੰਜਾਬ ਚੋਣਾਂ ਵਿੱਚ ਪਾਰਟੀਆਂ ਬਣਾ ਕੇ ਉਮੀਦਵਾਰ ਖੜ੍ਹੇ ਕਰਨ ਦੇ ਐਲਾਨ ਬਾਰੇ ਮੋਰਚੇ ਨੇ ਸਪੱਸ਼ਟ ਕੀਤਾ ਕਿ ਸਯੁੰਕਤ ਕਿਸਾਨ ਮੋਰਚਾ ਨੇ ਸ਼ੁਰੂ ਤੋਂ ਹੀ ਇਹ ਸੀਮਾ ਬਣਾ ਰੱਖੀ ਹੈ ਕਿ ਕੋਈ ਵੀ ਸਿਆਸੀ ਪਾਰਟੀ ਇਸ ਦੇ ਨਾਂ, ਬੈਨਰ ਜਾਂ ਪਲੇਟਫਾਰਮ ਦੀ ਵਰਤੋਂ ਨਹੀਂ ਕਰ ਸਕਦੀ। ਇਹੀ ਨਿਯਮ ਚੋਣਾਂ ਵਿੱਚ ਵੀ ਲਾਗੂ ਹੁੰਦਾ ਹੈ। ਸੰਯੁਕਤ ਕਿਸਾਨ ਮੋਰਚਾ ਦਾ ਨਾਂ ਜਾਂ ਬੈਨਰ ਜਾਂ ਪਲੇਟਫਾਰਮ ਕਿਸੇ ਵੀ ਪਾਰਟੀ ਜਾਂ ਉਮੀਦਵਾਰ ਵੱਲੋਂ ਚੋਣਾਂ ਵਿੱਚ ਨਹੀਂ ਵਰਤਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀ ਕੋਈ ਵੀ ਕਿਸਾਨ ਜਥੇਬੰਦੀ ਜਾਂ ਆਗੂ, ਚੋਣ ਲੜ ਰਿਹਾ ਹੋਵੇ ਜਾਂ ਚੋਣਾਂ ਵਿੱਚ ਕਿਸੇ ਵੀ ਪਾਰਟੀ ਲਈ ਅਹਿਮ ਰੋਲ ਅਦਾ ਕਰਦਾ ਹੋਵੇ, ਉਹ ਸਯੁੰਕਤ ਕਿਸਾਨ ਮੋਰਚਾ ਵਿੱਚ ਨਹੀਂ ਰਹੇਗਾ। ਲੋੜ ਪੈਣ ਤੇ ਇਨ੍ਹਾਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਪ੍ਰੈਲ ਮਹੀਨੇ ਵਿੱਚ ਇਸ ਫੈਸਲੇ ਦੀ ਸਮੀਖਿਆ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...