September 20, 2026, 11:57 am
----------- Advertisement -----------
HomeNewsHealthਮੰਕੀਪੌਕਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

ਮੰਕੀਪੌਕਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

Published on

----------- Advertisement -----------

ਦੇਸ਼ ਵਿੱਚ ਹੁਣ ਤੱਕ ਮੰਕੀਪੌਕਸ ਦੇ 4 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 3 ਮਰੀਜ਼ ਕੇਰਲ ਵਿੱਚ ਅਤੇ 1 ਦਿੱਲੀ ਵਿੱਚ ਪਾਏ ਗਏ ਹਨ। ਹੁਣ ਤੱਕ 4 ਸ਼ੱਕੀ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ। ਸਾਰੇ ਨਮੂਨੇ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੋਜੀ, ਪੁਣੇ ਨੂੰ ਭੇਜੇ ਗਏ ਹਨ। ਹਾਲਾਂਕਿ ਅਜੇ ਤੱਕ ਰਿਪੋਰਟ ਨਹੀਂ ਆਈ ਹੈ। ਦੇਸ਼ ‘ਚ ਮੰਕੀਪੌਕਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 21 ਦਿਨਾਂ ਦਾ ਆਈਸੋਲੇਸ਼ਨ, ਜ਼ਖ਼ਮਾਂ ਨੂੰ ਢੱਕਣਾ ਅਤੇ ਟ੍ਰਿਪਲ ਲੇਅਰ ਮਾਸਕ ਪਹਿਨਣਾ ਸ਼ਾਮਲ ਹੈ। ਇਸ ਤੋਂ ਇਲਾਵਾ ਸਰਕਾਰ ਨੇ ਮੰਕੀਪੌਕ ਦੀ ਜਾਂਚ ਲਈ ਟੈਸਟਿੰਗ ਕਿੱਟਾਂ ਅਤੇ ਟੀਕੇ ਬਣਾਉਣ ਲਈ ਟੈਂਡਰ ਜਾਰੀ ਕੀਤਾ ਹੈ।
ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼:
ਸੰਕਰਮਿਤ ਮਰੀਜ਼ ਨੂੰ 21 ਦਿਨਾਂ ਲਈ ਕੁਆਰੰਟੀਨ ਵਿੱਚ ਰਹਿਣਾ ਹੋਵੇਗਾ।
ਫੇਸ ਮਾਸਕ ਪਹਿਨਣ ਦੇ ਨਾਲ-ਨਾਲ ਆਪਣੇ ਹੱਥ ਧੋਦੇ ਰਹੋ। ਮਾਸਕ ਨੂੰ ਤਿੰਨ ਪਰਤਾਂ ਵਾਲਾ ਪਹਿਨਿਆ ਜਾਣਾ ਚਾਹੀਦਾ ਹੈ।
ਜ਼ਖਮਾਂ ਨੂੰ ਪੂਰੀ ਤਰ੍ਹਾਂ ਢੱਕ ਕੇ ਰੱਖੋ। ਜਦੋਂ ਤੱਕ ਮਰੀਜ਼ ਪੂਰੀ ਤਰ੍ਹਾਂ ਠੀਕ ਨਹੀਂ ਹੋ ਜਾਂਦਾ ਉਦੋਂ ਤੱਕ ਉਸ ਨੂੰ ਹਸਪਤਾਲ ਵਿੱਚ ਹੀ ਰਹਿਣਾ ਪਵੇਗਾ।
ਸਿਹਤ ਕਰਮਚਾਰੀ ਜੋ ਹਸਪਤਾਲ ਦੇ ਵਾਰਡ ਵਿੱਚ ਦਾਖਲ ਕਿਸੇ ਸੰਕਰਮਿਤ ਮਰੀਜ਼ ਦੇ ਸੰਪਰਕ ਵਿੱਚ ਆਉਂਦੇ ਹਨ ਜਾਂ ਕਿਸੇ ਸ਼ੱਕੀ ਮਰੀਜ਼ ਦੀ ਕਿਸੇ ਵੀ ਦੂਸ਼ਿਤ ਸਮੱਗਰੀ ਦੇ ਸੰਪਰਕ ਵਿੱਚ ਆਉਂਦੇ ਹਨ, ਉਨ੍ਹਾਂ ਨੂੰ ਉਦੋਂ ਤੱਕ ਡਿਊਟੀ ਤੋਂ ਬਾਹਰ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਉਨ੍ਹਾਂ ਵਿੱਚ ਬਿਮਾਰੀ ਦੇ ਕੋਈ ਲੱਛਣ ਦਿਖਾਈ ਨਹੀਂ ਦਿੰਦੇ। ਹਾਲਾਂਕਿ ਅਜਿਹੇ ਸਿਹਤ ਕਰਮਚਾਰੀਆਂ ਦੀ 21 ਦਿਨਾਂ ਤੱਕ ਨਿਗਰਾਨੀ ਹੇਠ ਰੱਖਣਾ ਬਹੁਤ ਜ਼ਰੂਰੀ ਹੈ।
ਇਹ ਲਾਗ ਸੰਕਰਮਿਤ ਮਰੀਜ਼ ਦੇ ਸੰਪਰਕ ਵਿੱਚ ਆਉਣ, ਉਸ ਨਾਲ ਸਰੀਰਕ ਸੰਬੰਧ ਬਣਾਉਣ ਜਾਂ ਦੂਸ਼ਿਤ ਚੀਜ਼ਾਂ ਜਿਵੇਂ ਕਿ ਕੱਪੜੇ, ਬਿਸਤਰੇ ਆਦਿ ਦੇ ਸੰਪਰਕ ਵਿੱਚ ਆਉਣ ਨਾਲ ਫੈਲ ਸਕਦੀ ਹੈ। ਇਸ ਤੋਂ ਬਚਣਾ ਬਹੁਤ ਜ਼ਰੂਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...