September 20, 2026, 2:03 am
----------- Advertisement -----------
HomeNewsBreaking NewsPM Security Breach: SC ਵੱਲੋਂ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਨਿਰਦੇਸ਼...

PM Security Breach: SC ਵੱਲੋਂ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਨਿਰਦੇਸ਼ ਜਾਰੀ

Published on

----------- Advertisement -----------

ਨਵੀਂ ਦਿੱਲੀ, 7 ਜਨਵਰੀ 2022 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ, ਜਿਸ ‘ਚ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਸਾਰਾ ਰਿਕਾਰਡ ਪੰਜਾਬ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਕੋਲ ਸੁਰੱਖਿਅਤ ਰੱਖਿਆ ਜਾਵੇਗਾ। ਹੁਣ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ।

ਸੁਪਰੀਮ ਕੋਰਟ ਨੇ ਸੁਣਵਾਈ ਸੋਮਵਾਰ ਤੱਕ ਟਾਲ ਦਿੱਤੀ ਹੈ। ਅਦਾਲਤ ਨੇ ਹੁਕਮ ਦਿੱਤਾ ਕਿ ਕੇਸ ਨਾਲ ਸਬੰਧਤ ਸਾਰਾ ਰਿਕਾਰਡ ਰਜਿਸਟਰਾਰ ਜਨਰਲ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕੋਲ ਰੱਖਿਆ ਜਾਵੇ। ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਕਿਹਾ ਕਿ ਅਸੀਂ ਦੋਵਾਂ (ਕੇਂਦਰ ਅਤੇ ਰਾਜ) ਨੂੰ ਸੁਣਿਆ ਹੈ। ਕੇਂਦਰ ਨੂੰ ਸੂਬਾ ਸਰਕਾਰ ਦੇ ਜਾਂਚ ਕਮਿਸ਼ਨ ਅਤੇ ਸੂਬਾ ਸਰਕਾਰ ਨੂੰ ਕੇਂਦਰੀ ਜਾਂਚ ਟੀਮ ‘ਤੇ ਇਤਰਾਜ਼ ਹੈ। ਇਸ ‘ਤੇ ਅਦਾਲਤ ਨੇ ਪੁੱਛਿਆ ਕਿ ਕੀ ਤੁਸੀਂ ਲੋਕ ਸਾਂਝੀ ਜਾਂਚ ਕਮੇਟੀ ਜਾਂ ਕਮਿਸ਼ਨ ਬਣਾ ਸਕਦੇ ਹੋ ? ਅਦਾਲਤ ਨੇ ਪੁੱਛਿਆ ਕਿ ਸੂਬਾ ਕਮੇਟੀ ਵਿੱਚ ਕੀ ਇਤਰਾਜ਼ ਹੈ।

ਅਦਾਲਤ ਵਿੱਚ ਪੰਜਾਬ ਵੱਲੋਂ ਪੇਸ਼ ਹੋਏ ਐਡਵੋਕੇਟ ਜਨਰਲ ਨੇ ਕਿਹਾ ਕਿ ਘਟਨਾ ਦੇ ਕੁਝ ਘੰਟਿਆਂ ਵਿੱਚ ਹੀ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਸੀ। ਪੰਜਾਬ ਸਰਕਾਰ ਦੀ ਤਰਫੋਂ ਕਿਹਾ ਗਿਆ ਕਿ ਜਦੋਂ ਕੇਂਦਰ ਸਾਡੇ ਵੱਲੋਂ ਬਣਾਈ ਜਾਂਚ ਕਮੇਟੀ ’ਤੇ ਸਵਾਲ ਉਠਾ ਰਿਹਾ ਹੈ ਤਾਂ ਸਾਨੂੰ ਕੇਂਦਰ ਦੀ ਕਮੇਟੀ ’ਤੇ ਵੀ ਇਤਰਾਜ਼ ਹੈ। ਪੰਜਾਬ ਦੇ ਐਡਵੋਕੇਟ ਜਨਰਲ ਡੀਐਸ ਪਟਵਾਲੀਆ ਨੇ ਕਿਹਾ ਕਿ ਅਸੀਂ ਘਟਨਾ ਤੋਂ ਤੁਰੰਤ ਬਾਅਦ ਐਫਆਈਆਰ ਵੀ ਦਰਜ ਕਰਵਾਈ, ਜਾਂਚ ਕਮੇਟੀ ਬਣਾਈ, ਫਿਰ ਵੀ ਕੇਂਦਰ ਸਾਡੀ ਨੀਅਤ ’ਤੇ ਸਵਾਲ ਉਠਾ ਰਿਹਾ ਹੈ।

ਸੁਪਰੀਮ ਕੋਰਟ ‘ਚ ਸੁਣਵਾਈ ਦੌਰਾਨ ਕੈਨੇਡਾ ਦੇ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦੀ ਵੀ ਚਰਚਾ ਹੋਈ ਹੈ। ਕੇਂਦਰ ਦੀ ਤਰਫੋਂ, ਐਸਜੀ ਤੁਸ਼ਾਰ ਮਹਿਤਾ ਨੇ ਇਹ ਵੀ ਕਿਹਾ ਕਿ ਰਾਜ ਸਰਕਾਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਨਹੀਂ ਕਰ ਸਕਦੀ, ਜਿਸ ਵਿੱਚ ਰਾਜ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੋਵੇਂ ਜ਼ਿੰਮੇਵਾਰ ਹਨ। ਕਿਹਾ ਗਿਆ ਸੀ ਕਿ ਜਾਂਚ ਵਿੱਚ ਐਨਆਈਏ ਦਾ ਹੋਣਾ ਵੀ ਜ਼ਰੂਰੀ ਹੈ। ਇਹ ਵੀ ਕਿਹਾ ਗਿਆ ਕਿ ਪੰਜਾਬ ਦੇ ਗ੍ਰਹਿ ਸਕੱਤਰ ਖੁਦ ਜਾਂਚ ਅਤੇ ਸ਼ੱਕ ਦੇ ਘੇਰੇ ਵਿਚ ਹਨ, ਇਸ ਲਈ ਉਹ ਜਾਂਚ ਟੀਮ ਦਾ ਹਿੱਸਾ ਕਿਵੇਂ ਹੋ ਸਕਦੇ ਹਨ ?

ਇਸ ਤੋਂ ਪਹਿਲਾਂ ਪਟੀਸ਼ਨਕਰਤਾ ਨੇ ਆਪਣੀ ਦਲੀਲ ‘ਚ ਕਿਹਾ ਸੀ ਕਿ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਪੀਐੱਮ ਦੇ ਦੌਰੇ ਨਾਲ ਜੁੜੇ ਦਸਤਾਵੇਜ਼ਾਂ ਨੂੰ ਐਨਆਈਏ ਦੀ ਮਦਦ ਨਾਲ ਡੀਐੱਮ ਨੂੰ ਜ਼ਬਤ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸਬੂਤ ਹਾਸਲ ਕਰਨ ਤੋਂ ਬਾਅਦ ਹੀ ਜਾਂਚ ਹੋਣੀ ਚਾਹੀਦੀ ਹੈ। ਅਦਾਲਤ ਨੂੰ ਬੇਨਤੀ ਕੀਤੀ ਗਈ ਹੈ ਕਿ ਜਾਂਚ ਉਸ ਦੀ ਨਿਗਰਾਨੀ ਹੇਠ ਕਰਵਾਈ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...