ਪਾਕਿਸਤਾਨ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਆਏ ਜਥੇ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਗੋਬਿੰਦ ਘਾਟ ਗੁਰਦੁਆਰੇ ਵੱਲ ਆਉਂਦੇ ਸਮੇਂ ਅਚਾਨਕ ਬੱਸ ਬੇਕਾਬੂ ਹੋ ਕੇ ਢਲਾਣ ’ਤੇ ਸੜਕ ਦੇ ਕਿਨਾਰੇ ਬਿਜਲੀ ਦੀਆਂ ਤਾਰਾਂ ਨਾਲ ਖੱਡ ਤੇ ਲਟਕ ਗਈ। ਖੁਸ਼ਕਿਸਮਤੀ ਰਹੀ ਕਿ ਬੱਸ ਖੱਡ ਵਿੱਚ ਨਹੀਂ ਡਿੱਗੀ, ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।
ਜਾਣਕਾਰੀ ਅਨੁਸਾਰ ਬੱਸ ਵਿੱਚ 15 ਔਰਤਾਂ, ਮਰਦ ਅਤੇ ਬੱਚੇ ਸਵਾਰ ਸਨ। ਬੱਸ ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਇੰਚਾਰਜ ਗੋਵਿੰਦਘਾਟ ਪੁਲਸ ਫੋਰਸ ਸਮੇਤ ਉਥੇ ਪਹੁੰਚ ਗਏ। ਉਨ੍ਹਾਂ ਵਿਭਾਗ ਨਾਲ ਗੱਲ ਕਰਕੇ ਬਿਜਲੀ ਸਪਲਾਈ ਬੰਦ ਕਰਵਾਈ। ਇਸ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਬੱਸ ‘ਚੋਂ ਬਾਹਰ ਕੱਢ ਲਿਆ ਗਿਆ। ਪੁਲਿਸ ਵੱਲੋਂ ਦਿੱਤੀ ਗਈ ਫੌਰੀ ਸਹਾਇਤਾ ਤੋਂ ਸੰਗਤਾਂ ਖੁਸ਼ ਸਨ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।
----------- Advertisement -----------
ਸ੍ਰੀ ਹੇਮਕੁੰਟ ਸਾਹਿਬ ਦਰਸ਼ਨਾਂ ਲਈ ਆਏ ਪਾਕਿਸਤਾਨੀ ਯਾਤਰੀਆਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ
Published on
----------- Advertisement -----------
----------- Advertisement -----------












