October 8, 2026, 10:18 am
----------- Advertisement -----------
HomeNewsBreaking Newsਚੰਪਾਈ ਸੋਰੇਨ ਝਾਰਖੰਡ ਦੇ 12ਵੇਂ ਮੁੱਖ ਮੰਤਰੀ ਬਣੇ, ਕਾਂਗਰਸ ਅਤੇ ਰਾਸ਼ਟਰੀ ਜਨਤਾ...

ਚੰਪਾਈ ਸੋਰੇਨ ਝਾਰਖੰਡ ਦੇ 12ਵੇਂ ਮੁੱਖ ਮੰਤਰੀ ਬਣੇ, ਕਾਂਗਰਸ ਅਤੇ ਰਾਸ਼ਟਰੀ ਜਨਤਾ ਦਲ ਦੇ ਇੱਕ-ਇੱਕ ਵਿਧਾਇਕ ਨੇ ਮੰਤਰੀ ਵਜੋਂ ਚੁੱਕੀ ਸਹੁੰ

Published on

----------- Advertisement -----------
  • ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੇ ਅਹੁਦੇ ਦੀ ਚੁਕਾਈ ਸਹੁੰ
  • ਮਹਾਗਠਜੋੜ ਦੇ 39 ਵਿਧਾਇਕ ਹੈਦਰਾਬਾਦ ਲਈ ਰਵਾਨਾ

ਝਾਰਖੰਡ, 2 ਫਰਵਰੀ 2024 – ਚੰਪਾਈ ਸੋਰੇਨ ਝਾਰਖੰਡ ਦੇ 12ਵੇਂ ਮੁੱਖ ਮੰਤਰੀ ਬਣ ਗਏ ਹਨ। ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੇ ਸ਼ੁੱਕਰਵਾਰ ਨੂੰ ਦੁਪਹਿਰ 12.20 ਵਜੇ ਉਨ੍ਹਾਂ ਨੂੰ ਸਹੁੰ ਚੁਕਾਈ। ਝਾਰਖੰਡ ਵਿੱਚ 23 ਸਾਲਾਂ ਵਿੱਚ 11 ਵਾਰ ਮੁੱਖ ਮੰਤਰੀ ਬਦਲੇ ਗਏ ਹਨ। ਇਨ੍ਹਾਂ ਵਿੱਚੋਂ ਅਰਜੁਨ ਮੁੰਡਾ ਅਤੇ ਸ਼ਿਬੂ ਸੋਰੇਨ ਤਿੰਨ-ਤਿੰਨ ਵਾਰ ਮੁੱਖ ਮੰਤਰੀ ਬਣੇ ਹਨ। ਰਘੁਵਰ ਦਾਸ ਇਕੱਲੇ ਮੁੱਖ ਮੰਤਰੀ ਸਨ ਜਿਨ੍ਹਾਂ ਨੇ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਕੀਤਾ।

ਚੰਪਈ ਦੇ ਨਾਲ ਹੀ ਕਾਂਗਰਸ ਦੇ ਆਲਮਗੀਰ ਆਲਮ ਅਤੇ ਰਾਸ਼ਟਰੀ ਜਨਤਾ ਦਲ ਦੇ ਸਤਿਆਨੰਦ ਭੋਕਤਾ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਚੰਪਾਈ ਸਰਕਾਰ ‘ਚ ਦੋ ਡਿਪਟੀ ਸੀਐਮ ਹੋ ਸਕਦੇ ਹਨ। ਸਰਕਾਰ ਨੂੰ 10 ਦਿਨਾਂ ਵਿੱਚ ਬਹੁਮਤ ਸਾਬਤ ਕਰਨਾ ਹੋਵੇਗਾ। ਸਹੁੰ ਚੁੱਕਣ ਤੋਂ ਬਾਅਦ ਸਾਰੇ ਵਿਧਾਇਕ ਹੈਦਰਾਬਾਦ ਲਈ ਰਵਾਨਾ ਹੋ ਗਏ ਸਨ।

ਜ਼ਮੀਨ ਘੁਟਾਲੇ ਵਿੱਚ ਹੇਮੰਤ ਸੋਰੇਨ ਦੀ ਗ੍ਰਿਫਤਾਰੀ ਤੋਂ ਬਾਅਦ ਚੰਪਾਈ ਸੋਰੇਨ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਸੀ। ਰਾਜਪਾਲ ਨੇ ਉਨ੍ਹਾਂ ਨੂੰ ਵੀਰਵਾਰ ਰਾਤ 11 ਵਜੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਲਈ ਬੁਲਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...