June 2, 2026, 1:23 am
----------- Advertisement -----------
HomeNewsBreaking Newsਕੁਲਦੀਪ ਕੁਮਾਰ ਨੇ ਸੰਭਾਲਿਆ ਚੰਡੀਗੜ੍ਹ ਮੇਅਰ ਦਾ ਅਹੁਦਾ

ਕੁਲਦੀਪ ਕੁਮਾਰ ਨੇ ਸੰਭਾਲਿਆ ਚੰਡੀਗੜ੍ਹ ਮੇਅਰ ਦਾ ਅਹੁਦਾ

Published on

----------- Advertisement -----------

ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਦੀ ਅੱਜ ਤਾਜਪੋਸ਼ੀ ਹੋ ਗਈ ਹੈ। ਉਨ੍ਹਾਂ ਨੂੰ ਇਹ ਕੁਰਸੀ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮਿਲੀ ਹੈ। ਦੱਸ ਦਈਏ ਕਿ ਬੀਤੇ ਦਿਨੀ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਨੂੰ ਅਹੁਦਾ ਨਹੀਂ ਸੰਭਾਲਿਆ ਸੀ। ਪਰ ਹਾਈਕੋਰਟ ਦੀਆਂ ਟਿੱਪਣੀਆਂ ਤੋਂ ਬਾਅਦ ਉਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ।
ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 4 ਮਾਰਚ ਨੂੰ ਹੋਣਗੀਆਂ। ਚੰਡੀਗੜ੍ਹ ਦੇ ਡੀਸੀ ਵਿਨੈ ਪ੍ਰਤਾਪ ਸਿੰਘ ਨੇ 27 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨੂੰ ਕਾਂਗਰਸੀ ਉਮੀਦਵਾਰਾਂ ਗੁਰਪ੍ਰੀਤ ਅਤੇ ਉਰਮਿਲਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਜਦੋਂ ਮੇਅਰ ਨੇ ਆਪਣਾ ਅਹੁਦਾ ਨਹੀਂ ਸੰਭਾਲਿਆ ਹੈ ਤਾਂ ਚੋਣਾਂ ਕਿਵੇਂ ਹੋ ਸਕਦੀਆਂ ਹਨ।
ਇਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਮੇਅਰ ਨੂੰ ਅੱਜ (28 ਫਰਵਰੀ ਨੂੰ) ਆਪਣਾ ਅਹੁਦਾ ਸੰਭਾਲਣ ਅਤੇ ਮੁੜ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਪ੍ਰਸ਼ਾਸਨ ਨੇ 4 ਮਾਰਚ ਨੂੰ ਚੋਣਾਂ ਕਰਵਾਉਣ ਦਾ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। 4 ਮਾਰਚ ਨੂੰ ਹੋਣ ਵਾਲੀਆਂ ਚੋਣਾਂ ਲਈ 28 ਅਤੇ 29 ਫਰਵਰੀ ਨੂੰ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...