November 8, 2026, 8:22 pm
----------- Advertisement -----------
HomeNewsLatest Newsਚੰਡੀਗੜ੍ਹ : ਹੁਣ ਸੰਜੇ ਕਲੋਨੀ ਤੇ ਚੱਲੇਗਾ ਬੁਲਡੋਜ਼ਰ, ਚੰਡੀਗੜ੍ਹ ਅਸਟੇਟ ਦਫ਼ਤਰ ਨੇ...

ਚੰਡੀਗੜ੍ਹ : ਹੁਣ ਸੰਜੇ ਕਲੋਨੀ ਤੇ ਚੱਲੇਗਾ ਬੁਲਡੋਜ਼ਰ, ਚੰਡੀਗੜ੍ਹ ਅਸਟੇਟ ਦਫ਼ਤਰ ਨੇ ਜਾਰੀ ਕੀਤੀ ਚੇਤਾਵਨੀ

Published on

----------- Advertisement -----------

ਇਨ੍ਹੀਂ ਦਿਨੀਂ ਚੰਡੀਗੜ੍ਹ ‘ਚ ਨਾਜਾਇਜ਼ ਉਸਾਰੀਆਂ ‘ਤੇ ਬੁਲਡੋਜ਼ਰ ਚੱਲ ਰਿਹਾ ਹੈ। ਹਾਲ ਹੀ ਵਿੱਚ ਚੰਡੀਗੜ੍ਹ ਦੀ ਕਲੋਨੀ ਨੰਬਰ-4 ਵਿੱਚ ਬੁਲਡੋਜ਼ਰ ਚਲਾ ਦਿੱਤਾ ਗਿਆ ਸੀ। 40 ਸਾਲ ਪੁਰਾਣੀ ਕਲੋਨੀ ਨੰਬਰ 4 ਨੂੰ ਮਹਿਜ਼ 11 ਘੰਟਿਆਂ ਵਿੱਚ ਢਾਹ ਦਿੱਤਾ ਗਿਆ। ਕਲੋਨੀ ਵਿੱਚ ਕਰੀਬ ਦੋ ਹਜ਼ਾਰ ਘਰ ਢਾਹ ਕੇ ਕਰੀਬ 80 ਏਕੜ ਸਰਕਾਰੀ ਜ਼ਮੀਨ ਖਾਲੀ ਕਰਵਾਈ ਗਈ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਨਾਜਾਇਜ਼ ਉਸਾਰੀਆਂ ‘ਤੇ ਬੁਲਡੋਜ਼ਰ ਚਲਾ ਕੇ ਕਾਰਵਾਈ ਕੀਤੀ ਜਾ ਰਹੀ ਹੈ। ਅਜਿਹੇ ਵਿੱਚ ਹੁਣ ਸ਼ਹਿਰ ਦੀ ਇੱਕ ਹੋਰ ਵੱਡੀ ਕਲੋਨੀ ਨੂੰ ਹਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸੰਜੇ ਕਲੋਨੀ ਜੋ ਕਿ ਇੰਡਸਟਰੀਅਲ ਏਰੀਆ ਥਾਣੇ ਦੇ ਪਿੱਛੇ ‘ਚ ਬਣੀ ਹੈ, ‘ਤੇ ਵੀ ਬੁਲਡੋਜ਼ਰ ਚਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਾਣਕਾਰੀ ਮੁਤਾਬਿਕ ਇੱਥੇ ਵੀ ਸੈਂਕੜੇ ਪਰਿਵਾਰ ਰਹਿੰਦੇ ਹਨ।ਇੱਥੇ 1 ਹਜ਼ਾਰ ਤੋਂ ਵੱਧ ਕੱਚੇ ਘਰ ਹਨ, ਜਿਨ੍ਹਾਂ ਵਿੱਚ ਕਈ ਪਰਿਵਾਰ ਰਹਿੰਦੇ ਹਨ।
ਕਲੋਨੀ ਦੇ ਲੋਕਾਂ ਦਾ ਕਹਿਣਾ ਹੈ ਕਿ ਬਾਇਓਮੀਟ੍ਰਿਕ ਸਰਵੇ ਵਿੱਚ ਕੁਝ ਕੁ ਪਰਿਵਾਰਾਂ ਦੇ ਹੀ ਨਾਂ ਸਨ। ਅਜਿਹੇ ‘ਚ ਜੇਕਰ ਕਲੋਨੀ ਨੂੰ ਢਾਹ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਲਈ ਵੱਡਾ ਸੰਕਟ ਖੜ੍ਹਾ ਹੋ ਜਾਵੇਗਾ। ਕਲੋਨੀ ਦੇ ਰਹਿਣ ਵਾਲੇ ਇਕ ਵਿਦਿਆਰਥੀ ਨੇ ਦੱਸਿਆ ਕਿ ਉਸ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ। ਜੇਕਰ ਉਸ ਦਾ ਘਰ ਢਹਿ ਗਿਆ ਤਾਂ ਉਸ ਦੀ ਪੜ੍ਹਾਈ ਲਈ ਵੀ ਰੁਕਾਵਟ ਪੈਦਾ ਹੋ ਜਾਵੇਗੀ।
ਦੱਸ ਦਈਏ ਕਿ ਚੰਡੀਗੜ੍ਹ ਅਸਟੇਟ ਦਫ਼ਤਰ ਨੇ ਇਸ ਤੋਂ ਪਹਿਲਾਂ ਸਾਲ 2013 ਵਿੱਚ ਸਭ ਤੋਂ ਵੱਡੀ ਕਲੋਨੀ ਨੰਬਰ 5 ਨੂੰ ਢਾਹ ਦਿੱਤਾ ਸੀ। ਇੱਥੇ ਕਰੀਬ 7 ਹਜ਼ਾਰ ਕੱਚੇ ਘਰ ਬਣਾਏ ਗਏ ਸਨ। ਇਹ ਸ਼ਹਿਰ ਦੀ ਸਭ ਤੋਂ ਵੱਡੀ ਬਸਤੀ ਸੀ। ਅਸਟੇਟ ਦਫਤਰ ਨੇ ਕਲੋਨੀ ਨੰਬਰ 5 ਅਤੇ ਕਲੋਨੀ ਨੰਬਰ 4 ਸਮੇਤ ਮਜ਼ਦੂਰ ਕਲੋਨੀ, ਕੁਲਦੀਪ ਕਲੋਨੀ, ਪੰਡਿਤ ਕਲੋਨੀ, ਨਹਿਰੂ ਕਲੋਨੀ, ਅੰਬੇਡਕਰ ਕਲੋਨੀ, ਕਜਹਿਰੀ ਕਲੋਨੀ ਅਤੇ ਮਦਰਸੀ ਕਲੋਨੀ ਸਮੇਤ ਕਰੀਬ 265 ਏਕੜ ਜ਼ਮੀਨ ਖਾਲੀ ਕਰਵਾਈ ਹੈ। ਇਸ ਤੋਂ ਇਲਾਵਾ ਕੁਝ ਹੋਰ ਕਲੋਨੀਆਂ ਅਤੇ ਸੈਕਟਰਾਂ ਵਿੱਚ ਵੀ ਸਮੇਂ-ਸਮੇਂ ’ਤੇ ਕੀਤੇ ਗਏ ਕਬਜ਼ੇ ਹਟਾਏ ਜਾਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਝੋਟੇ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ...

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...