September 8, 2026, 4:51 pm
----------- Advertisement -----------
HomeNewsLatest Newsਚੰਦਰਮਾ ਤੋਂ ਸਿਰਫ 153 ਕਿਲੋਮੀਟਰ ਦੂਰ ਚੰਦਰਯਾਨ-3, ਲੈਂਡਰ ਅੱਜ ਪ੍ਰੋਪਲਸ਼ਨ ਤੋਂ ਹੋ...

ਚੰਦਰਮਾ ਤੋਂ ਸਿਰਫ 153 ਕਿਲੋਮੀਟਰ ਦੂਰ ਚੰਦਰਯਾਨ-3, ਲੈਂਡਰ ਅੱਜ ਪ੍ਰੋਪਲਸ਼ਨ ਤੋਂ ਹੋ ਜਾਵੇਗਾ ਵੱਖ

Published on

----------- Advertisement -----------

ਇਸਰੋ ਅੱਜ ਯਾਨੀ 17 ਅਗਸਤ ਨੂੰ ਚੰਦਰਯਾਨ-3 ਦੇ ਪ੍ਰੋਪਲਸ਼ਨ ਮਾਡਿਊਲ ਨੂੰ ਲੈਂਡਰ ਅਤੇ ਰੋਵਰ ਤੋਂ ਵੱਖ ਕਰੇਗਾ। ਹੁਣ ਪ੍ਰੋਪਲਸ਼ਨ ਮਾਡਿਊਲ 3-6 ਮਹੀਨੇ ਤੱਕ ਚੰਦਰਮਾ ਦੇ ਪੰਧ ‘ਚ ਰਹਿ ਕੇ ਧਰਤੀ ਤੋਂ ਆਉਣ ਵਾਲੇ ਰੇਡੀਏਸ਼ਨ ਦਾ ਅਧਿਐਨ ਕਰੇਗਾ ਜਦਕਿ ਲੈਂਡਰ-ਰੋਵਰ 23 ਅਗਸਤ ਨੂੰ ਸ਼ਾਮ 5:47 ‘ਤੇ ਚੰਦਰਮਾ ਦੀ ਸਤ੍ਹਾ ‘ਤੇ ਉਤਰੇਗਾ। ਇੱਥੇ ਉਹ 14 ਦਿਨਾਂ ਤੱਕ ਪਾਣੀ ਦੀ ਖੋਜ ਸਮੇਤ ਹੋਰ ਪ੍ਰਯੋਗ ਕਰਨਗੇ।
ਇਸ ਸਮੇਂ ਚੰਦਰਯਾਨ ਇੱਕ ਗੋਲ ਚੱਕਰ ਵਿੱਚ ਘੁੰਮ ਰਿਹਾ ਹੈ ਜਿਸ ਵਿੱਚ ਚੰਦਰਮਾ ਤੋਂ ਇਸਦੀ ਘੱਟੋ ਘੱਟ ਦੂਰੀ 153 ਕਿਲੋਮੀਟਰ ਅਤੇ ਵੱਧ ਤੋਂ ਵੱਧ ਦੂਰੀ 163 ਕਿਲੋਮੀਟਰ ਹੈ। ਇਸਰੋ ਦੇ ਵਿਗਿਆਨੀਆਂ ਨੇ 16 ਅਗਸਤ ਨੂੰ ਸਵੇਰੇ 08:30 ਵਜੇ ਕੁਝ ਸਮੇਂ ਲਈ ਯਾਨ ਦੇ ਥਰਸਟਰਾਂ ਨੂੰ ਫਾਇਰ ਕੀਤਾ। ਇਸ ਤੋਂ ਬਾਅਦ ਚੰਦਰਯਾਨ 153 ਕਿਲੋਮੀਟਰ X 163 ਕਿਲੋਮੀਟਰ ਦੇ ਲਗਭਗ ਗੋਲ ਚੱਕਰ ਵਿੱਚ ਆ ਗਿਆ ਸੀ।
ਦੱਸ ਦਈਏ ਕਿ 22 ਦਿਨਾਂ ਦੀ ਯਾਤਰਾ ਤੋਂ ਬਾਅਦ ਚੰਦਰਯਾਨ 5 ਅਗਸਤ ਨੂੰ ਸ਼ਾਮ 7:15 ਵਜੇ ਚੰਦਰਮਾ ਦੇ ਪੰਧ ‘ਤੇ ਪਹੁੰਚਿਆ ਸੀ। ਜਦੋਂ ਚੰਦਰਯਾਨ ਨੇ ਪਹਿਲੀ ਵਾਰ ਚੰਦਰਮਾ ਦੇ ਪੰਧ ਵਿੱਚ ਪ੍ਰਵੇਸ਼ ਕੀਤਾ, ਤਾਂ ਇਸਦੀ ਔਰਬਿਟ 164 ਕਿਲੋਮੀਟਰ x 18,074 ਕਿਲੋਮੀਟਰ ਸੀ। ਆਰਬਿਟ ਵਿੱਚ ਦਾਖਲ ਹੋਣ ਸਮੇਂ ਇਸ ਦੇ ਆਨ-ਬੋਰਡ ਕੈਮਰਿਆਂ ਨੇ ਚੰਦਰਮਾ ਦੀਆਂ ਤਸਵੀਰਾਂ ਵੀ ਖਿੱਚੀਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...