July 24, 2026, 4:35 am
----------- Advertisement -----------
HomeNewsLatest Newsਚੰਦਰਯਾਨ-3 ਮਿਸ਼ਨ 'ਤੇ MahaQuiz ਦੀ ਸ਼ੁਰੂਆਤ, ਜੇਤੂ ਨੂੰ ਮਿਲੇਗਾ 1 ਲੱਖ ਰੁਪਏ...

ਚੰਦਰਯਾਨ-3 ਮਿਸ਼ਨ ‘ਤੇ MahaQuiz ਦੀ ਸ਼ੁਰੂਆਤ, ਜੇਤੂ ਨੂੰ ਮਿਲੇਗਾ 1 ਲੱਖ ਰੁਪਏ ਦਾ ਇਨਾਮ, ਇੰਝ ਕਰੋ ਅਪਲਾਈ

Published on

----------- Advertisement -----------

ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਚੰਦਰਯਾਨ-3 ਮਿਸ਼ਨ ‘ਤੇ ਮਹਾਕਵਿਜ਼ ਲਾਂਚ ਕੀਤਾ ਹੈ। ਸਾਰੇ ਭਾਰਤੀ ਇਸ ਕਵਿਜ਼ ਵਿੱਚ ਹਿੱਸਾ ਲੈ ਸਕਦੇ ਹਨ। ਇਹ ਕਵਿਜ਼ ਭਾਰਤ ਦੀ ਚੰਦਰਮਾ ਦੀ ਯਾਤਰਾ ਨੂੰ ਜਨਤਕ ਭਾਗੀਦਾਰੀ ਨਾਲ ਮਨਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਹੈ। ਕੁਇਜ਼ ਦੇ ਸਰਵੋਤਮ ਜੇਤੂ ਨੂੰ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਕੁਇਜ਼ ਵਿੱਚ ਹਿੱਸਾ ਲੈਣ ਲਈ ਭਾਗੀਦਾਰਾਂ ਨੂੰ https://www.mygov.in/ ‘ਤੇ ਇੱਕ ਖਾਤਾ ਬਣਾਉਣਾ ਹੋਵੇਗਾ। ਇਸ ‘ਚ ਪ੍ਰੋਫਾਈਲ ਨੂੰ ਅਪਡੇਟ ਕਰਨਾ ਹੋਵੇਗਾ। ਅਧੂਰੇ ਪ੍ਰੋਫਾਈਲ ਵਾਲੇ ਉਮੀਦਵਾਰ ਕੁਇਜ਼ ਲਈ ਯੋਗ ਨਹੀਂ ਹੋਣਗੇ। ਜਿਵੇਂ ਹੀ ਭਾਗੀਦਾਰ ਸਹੀ OTP ਦਾਖਲ ਕਰਨ ਤੋਂ ਬਾਅਦ ‘ਸਬਮਿਟ’ ਬਟਨ ‘ਤੇ ਕਲਿੱਕ ਕਰੇਗਾ, ਕਵਿਜ਼ ਸ਼ੁਰੂ ਹੋ ਜਾਵੇਗੀ। ਇਸ ‘ਚ 300 ਸੈਕਿੰਡ ‘ਚ 10 ਸਵਾਲਾਂ ਦੇ ਜਵਾਬ ਦੇਣੇ ਹੋਣਗੇ। ਕੋਈ ਨੈਗੇਟਿਵ ਮਾਰਕਿੰਗ ਨਹੀਂ ਹੋਵੇਗੀ।
ਕਵਿਜ਼ ਵਿੱਚ ਹਿੱਸਾ ਲੈਣ ਲਈ ਇੱਕੋ ਮੋਬਾਈਲ ਨੰਬਰ ਅਤੇ ਈਮੇਲ ਆਈਡੀ ਨੂੰ ਇੱਕ ਤੋਂ ਵੱਧ ਵਾਰ ਨਹੀਂ ਵਰਤਿਆ ਜਾ ਸਕਦਾ। ਡੁਪਲੀਕੇਟ ਐਂਟਰੀਆਂ ਦੇ ਮਾਮਲੇ ਵਿੱਚ ਮੁਲਾਂਕਣ ਲਈ ਪਹਿਲੀ ਕੋਸ਼ਿਸ਼ ਦਾ ਰਿਕਾਰਡ ਲਿਆ ਜਾਵੇਗਾ। ਸਾਰੇ ਭਾਗੀਦਾਰਾਂ ਨੂੰ ਕੁਇਜ਼ ‘ਚ ਹਿੱਸਾ ਲੈਣ ਤੋਂ ਬਾਅਦ ਇੱਕ ਭਾਗੀਦਾਰੀ ਸਰਟੀਫਿਕੇਟ ਪ੍ਰਾਪਤ ਹੋਵੇਗਾ। ਇਸ ਨੂੰ ਡਾਊਨਲੋਡ ਕੀਤਾ ਜਾ ਸਕਦਾ ਹੈ। ਜੇਤੂਆਂ ਨੂੰ ਨਕਦ ਇਨਾਮ ਦਿੱਤਾ ਜਾਵੇਗਾ।
ਇਨਾਮਾਂ ਦਾ ਵੇਰਵਾ
ਪਹਿਲੇ ਜੇਤੂ ਨੂੰ 1 ਲੱਖ ਰੁਪਏ
ਦੂਜੇ ਉਪ ਜੇਤੂ ਨੂੰ 75,000 ਰੁਪਏ
ਤੀਜੇ ਜੇਤੂ ਪ੍ਰਤੀਯੋਗੀ ਨੂੰ 50 ਹਜ਼ਾਰ ਰੁਪਏ
ਵਧੀਆ ਪ੍ਰਦਰਸ਼ਨ ਕਰਨ ਵਾਲੇ 100 ਖਿਡਾਰੀਆਂ ਨੂੰ ਦੋ-ਦੋ ਹਜ਼ਾਰ ਰੁਪਏ
ਅਗਲੇ 200 ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਹਰੇਕ ਨੂੰ ਇੱਕ ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...